08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੀਰੀ - ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਦੇ ਸਟਾਫ਼ ਦੀਆਂ ਤਨਖ਼ਾਹਾਂ ਤੇ ਮੈਡੀਕਲ ਸੇਵਾਵਾਂ ’ ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ - ਐਡਵੋਕੇਟ ਧਾਮੀ

ਕਰਨਾਲ, 8 ਅਗਸਤ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸੰਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਕੀਤੀ ਜਾਂਦੀ ਹੈ।

Ad Position 21
No active advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ 09-08-2026
ਕਰਨਾਲ, 8 ਅਗਸਤ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸੰਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2006 ਤੋਂ ਹੋਂਦ ‘ਚ ਆਇਆ ਇਹ ਹਸਪਤਾਲ ਅੱਜ ਹਰਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਹਸਪਤਾਲ ਦੀ ਓ. ਪੀ. ਡੀ. ਤੋਂ ਇਲਾਵਾ ਕੈਥ ਲੈਬ, ਗੋਡਿਆਂ ਅਤੇ ਹੋਰ ਮੈਡੀਕਲ ਸੇਵਾਵਾਂ ਦਾ ਵੱਡੀ ਗਿਣਤੀ ‘ਚ ਲੋਕ ਲਾਭ ਲੈ ਰਹੇ ਹਨ ਅਤੇ ਖ਼ਾਸ ਤੌਰ ‘ਤੇ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਕੈਥ ਲੈਬ ਬਹੁਤ ਸਫ਼ਲਤਾ ਨਾਲ ਚੱਲ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ‘ਚ ਜਾਤ-ਪਾਤ, ਧਰਮ ਜਾਂ ਕਿਸੇ ਹੋਰ ਕਿਸਮ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਅਤੇ ਹਰ ਵਿਅਕਤੀ ਨੂੰ ਸਰਬੱਤ ਦੇ ਭਲੇ ਦੀ ਭਾਵਨਾ ਤਹਿਤ ਲੋੜ ਮੁਤਾਬਿਕ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵਲੋਂ ਮੀਰੀ-ਪੀਰੀ ਮੈਡੀਕਲ ਸੰਸਥਾ ਨੂੰ ਲਗਭਗ 142 ਕਰੋੜ ਰੁ. ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹਰ ਸਾਲ ਬਜਟ ‘ਚ ਲਗਭਗ 8 ਕਰੋੜ ਰੁ. ਦੀ ਵਿਵਸਥਾ ਰੱਖੀ ਜਾਂਦੀ ਹੈ ਅਤੇ ਬੀਤੇ ਸਮੇਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੀ ਲਗਭਗ 25 ਕਰੋੜ ਰੁ. ਦੀ ਵਿੱਤੀ ਸਹਾਇਤਾ ਇਸ ਸੰਸਥਾ ਨੂੰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਭਵਿੱਖ ‘ਚ ਮੈਡੀਕਲ ਕਾਲਜ ਦੇ ਰੂਪ ‘ਚ ਵਿਕਸਿਤ ਕਰਨ ਦਾ ਵੀ ਸ਼੍ਰੋਮਣੀ ਕਮੇਟੀ ਦਾ ਮਕਸਦ ਹੈ, ਜਿਸ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਅਦਾਲਤਾਂ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਹੈ ਅਤੇ ਇਸ ਮਾਮਲੇ ‘ਚ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 12 ਮਈ ਨੂੰ ਆਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਕਾਨੂੰਨੀ ਅਧਿਕਾਰ ਅਨੁਸਾਰ ਐਲ. ਪੀ. ਏ. ਦਾਇਰ ਕੀਤੀ ਗਈ ਸੀ, ਜਿਸ ‘ਤੇ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਵਲੋਂ ਸੁਣਵਾਈ ਕੀਤੀ ਗਈ ਅਤੇ ਨਵੇਂ ਬਣੇ ਮੈਡੀਕਲ ਬੋਰਡ ਸੰਬੰਧੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਮਾਮਲਾ ਅਦਾਲਤ ‘ਚ ਵਿਚਾਰ ਅਧੀਨ ਹੈ ਅਤੇ ਸ਼੍ਰੋਮਣੀ ਕਮੇਟੀ ਅਦਾਲਤ ਦੇ ਅੰਤਿਮ ਫ਼ੈਸਲੇ ਦੀ ਉਡੀਕ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਥੇ ਮਸਲਾ ਕਿਸੇ ਤਰ੍ਹਾਂ ਦੇ ਕਬਜ਼ੇ ਦਾ ਨਹੀਂ, ਸਗੋਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇਣ ਅਤੇ ਸੰਸਥਾ ਦੇ ਫਰਜ਼ ਨਿਭਾਉਣ ਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਸਪਤਾਲ ਦੇ ਸਟਾਫ਼ ਦੀਆਂ ਤਨਖ਼ਾਹਾਂ ਲਈ 1 ਕਰੋੜ 40 ਲੱਖ ਰੁ. ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਤਨਖ਼ਾਹਾਂ ਵੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਡਾਕਟਰ ਅਤੇ ਹੋਰ ਸਟਾਫ ਮੈਂਬਰ ਪਿਛਲੇ ਸਮੇਂ ‘ਚ ਹਸਪਤਾਲ ਛੱਡ ਕੇ ਚਲੇ ਗਏ ਸਨ, ਜਿਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਦਾਲਤ ਦਾ ਅੰਤਿਮ ਫ਼ੈਸਲਾ ਨਹੀਂ ਆਉਂਦਾ, ਸ਼੍ਰੋਮਣੀ ਕਮੇਟੀ ਆਪਣੇ ਪਹਿਲਾਂ ਵਾਲੇ ਫ਼ਰਜ਼ ਪੂਰੀ ਤਰ੍ਹਾਂ ਨਿਭਾਏਗੀ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਸਪਤਾਲ ਦਾ ਪ੍ਰਸ਼ਾਸਨ ਸੁਚੱਜੇ ਢੰਗ ਨਾਲ ਚੱਲੇ, ਸਟਾਫ ਨੂੰ ਸਮੇਂ ਸਿਰ ਤਨਖ਼ਾਹਾਂ ਮਿਲਣ ਅਤੇ ਹਰਿਆਣਾ ਦੇ ਲੋਕਾਂ ਨੂੰ ਪਹਿਲਾਂ ਵਾਂਗ ਮੈਡੀਕਲ ਸਹੂਲਤਾਂ ਮਿਲਦੀਆਂ ਰਹਿਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਦੌਰਾ ਕਿਸੇ ਤਰ੍ਹਾਂ ਦੇ ਕਬਜ਼ੇ ਲਈ ਨਹੀਂ, ਸਗੋਂ ਹਸਪਤਾਲ ਦੇ ਸਟਾਫ, ਮਰੀਜ਼ਾਂ ਅਤੇ ਸਮੁੱਚੇ ਹਰਿਆਣਾ ਦੇ ਲੋਕਾਂ ਨੂੰ ਇਹ ਭਰੋਸਾ ਦੇਣ ਲਈ ਹੈ ਕਿ ਜਦੋਂ ਤੱਕ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਹੁੰਦਾ, ਲੋਕਾਂ ਨੂੰ ਮਿਲ ਰਹੀਆਂ ਮੈਡੀਕਲ ਸਹੂਲਤਾਂ ਅਤੇ ਸਟਾਫ ਦੇ ਹੱਕਾਂ ‘ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਤੇਜਿੰਦਰਪਾਲ ਸਿੰਘ ਲਾਡਵਾਂ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਪਾਲ ਸਿੰਘ ਮਛੌਂਡਾ, ਸਾਬਕਾ ਮੈਂਬਰ ਅਮਰਜੀਤ ਸਿੰਘ ਮੰਗੀ, ਸਕੱਤਰ ਸੁਖਮਿੰਦਰ ਸਿੰਘ, ਹਰਕੇਸ਼ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼, ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਸੁਖਜਿੰਦਰ ਸਿੰਘ ਮਸਾਣਾ, ਰਵਿੰਦਰ ਸਿੰਘ ਰਾਣਾ, ਕਾਕਾ ਸਿੰਘ ਲੱਧੂਵਾਸ, ਬਲਕਾਰ ਸਿੰਘ, ਗੁਰਜੀਤ ਸਿੰਘ, ਐਸ. ਐਸ ਚੀਮਾ ਸੀ. ਈ. ਓ. ਮੀਰੀ-ਪੀਰੀ ਮੈਡੀਕਲ ਕਾਲਜ ਅਤੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜੂਡੋ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਵੋਟਰ ਸੂਚੀ ਸੰਬੰਧੀ ਸੁਣਵਾਈ ਲਈ ਨੋਟਿਸ ਮਿਲਣ ’ ਤੇ ਵੋਟਰਾਂ ਨੂੰ ਨਿਰਧਾਰਤ ਮਿਤੀ ’ ਤੇ ਪਹੁੰਚਣਾ ਚਾਹੀਦਾ ਹੈ - ਜ਼ਿਲ੍ਹਾ ਚ...
Ad Position 24