10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਿਜਲੀ ਕਰਮਚਾਰੀਆਂ ਦੀ ਹੜਤਾਲ ਦੇ ਮੱਦੇਨਜ਼ਰ ਸਿਰਸਾ ’ ਚ ਧਾਰਾ 163 ਲਾਗੂ

ਸਿਰਸਾ, 10 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮੈਜਿਸਟਰੇਟ ਸ਼ਾਂਤਨੂ ਸ਼ਰਮਾ ਨੇ ਹਰਿਆਣਾ ਬਿਜਲੀ ਕਰਮਚਾਰੀ ਅਤੇ ਇੰਜੀਨੀਅਰ ਸਾਂਝੇ ਸੰਘਰਸ਼ ਮੋਰਚੇ ਅਤੇ ਐਚਐਸਈਬੀ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵੱਲੋਂ 11 ਤੋਂ 13 ਅਗਸਤ ਤੱਕ ਪ੍ਰਸਤਾਵਿਤ ਰਾਜ ਵਿਆਪੀ ਹੜਤਾਲ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਧਾਰਾ 163 ਲਾਗੂ ਕਰ ਦਿੱਤੀ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜ਼ਿਲ੍ਹੇ ਵਿੱਚ ਪਾਵਰ ਸਟੇਸ਼ਨਾਂ ਅਤੇ ਸਬ-ਸਟੇਸ਼ਨਾਂ ਦੇ 500 ਮੀਟਰ ਦੇ ਅੰਦਰ ਪੰਜ ਜਾਂ ਵੱਧ ਵਿਅਕਤੀਆਂ ਦੀ ਆਵਾਜਾਈ ’ਤੇ ਪਾਬੰਦੀ ਲਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 11-08-2026
ਸਿਰਸਾ, 10 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮੈਜਿਸਟਰੇਟ ਸ਼ਾਂਤਨੂ ਸ਼ਰਮਾ ਨੇ ਹਰਿਆਣਾ ਬਿਜਲੀ ਕਰਮਚਾਰੀ ਅਤੇ ਇੰਜੀਨੀਅਰ ਸਾਂਝੇ ਸੰਘਰਸ਼ ਮੋਰਚੇ ਅਤੇ ਐਚਐਸਈਬੀ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵੱਲੋਂ 11 ਤੋਂ 13 ਅਗਸਤ ਤੱਕ ਪ੍ਰਸਤਾਵਿਤ ਰਾਜ ਵਿਆਪੀ ਹੜਤਾਲ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਧਾਰਾ 163 ਲਾਗੂ ਕਰ ਦਿੱਤੀ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜ਼ਿਲ੍ਹੇ ਵਿੱਚ ਪਾਵਰ ਸਟੇਸ਼ਨਾਂ ਅਤੇ ਸਬ-ਸਟੇਸ਼ਨਾਂ ਦੇ 500 ਮੀਟਰ ਦੇ ਅੰਦਰ ਪੰਜ ਜਾਂ ਵੱਧ ਵਿਅਕਤੀਆਂ ਦੀ ਆਵਾਜਾਈ ’ਤੇ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ, ਜਲੂਸ, ਪ੍ਰਦਰਸ਼ਨ, ਧਰਨਾ ਅਤੇ ਨਾਅਰੇਬਾਜ਼ੀ ਦੀ ਵੀ ਮਨਾਹੀ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਜਾਂ ਸਮੂਹ ਦੁਆਰਾ ਹਥਿਆਰਾਂ, ਤਲਵਾਰਾਂ, ਸੋਟੀਆਂ, ਡੰਡੇ, ਬਰਛੇ, ਕੁਹਾੜੀਆਂ, ਦਾਤਰੀ, ਰਾਡ, ਹਾਕੀ ਸਟਿੱਕ, ਚੇਨ ਜਾਂ ਪੱਥਰ ਨੂੰ ਹਥਿਆਰ ਵਜੋਂ ਲੈ ਕੇ ਜਾਣ ’ਤੇ ਵੀ ਪਾਬੰਦੀ ਹੈ। ਇਸ ਤੋਂ ਇਲਾਵਾ ਜਲਣਸ਼ੀਲ ਜਾਂ ਵਿਸਫੋਟਕ ਪਦਾਰਥਾਂ ਦੀ ਵਰਤੋਂ ਜੋ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਦੀ ਵੀ ਮਨਾਹੀ ਹੋਵੇਗੀ। ਇਹ ਹੁਕਮ ਸਥਿਤੀ ਆਮ ਵਾਂਗ ਹੋਣ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚਕੇਰੀਆਂ ’ ਚ ਕਰਵਾਇਆ ਪੰਜਾਬੀ ਗੁਰਮੁਖੀ ਸਿਖਲਾਈ ਕੈਂਪ 62 ਵਿਦਿਆਰਥੀਆਂ ਨੇ ਗੁਰਮੁਖੀ ਪੜ੍ਹਨ ਅਤੇ ਲਿਖਣ ਦੀ ਸਿਖਲਾਈ... ਅਗਲੀ ਖ਼ਬਰ ਅਜੀਤ, ਜਲੰਧਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਟੋਹਾਣਾ ਕੂੜੇ ਦੇ ਢੇਰਾਂ ’ ਚ ਤਬਦੀਲ , ਮੀਂਹ ਨੇ ਵਧਾਈ ਮੁਸ਼ਕਿਲ ਪੰਜ...
Ad Position 24