11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚਾਈਨਾ ਡੋਰ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਹੋਇਆ ਜ਼ਖ਼ਮੀ

ਨਵੀਂ ਦਿੱਲੀ, 11 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਫਿਰ ਵੀ ਚੋਰੀ ਛਿਪੇ ਇਸ ਦੀ ਵਿਕਰੀ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-08-2026
ਨਵੀਂ ਦਿੱਲੀ, 11 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਫਿਰ ਵੀ ਚੋਰੀ ਛਿਪੇ ਇਸ ਦੀ ਵਿਕਰੀ ਹੋ ਰਹੀ ਹੈ। ਦਿੱਲੀ ਪੁਲਿਸ ਵਲੋਂ ਕਈ ਚਾਈਨਾ ਡੋਰ ਦੇ ਮਾਮਲੇ ਫੜੇ ਗਏ ਹਨ ਅਤੇ ਕਾਫੀ ਮਾਤਰਾ ਵਿਚ ਚਾਈਨਾ ਡੋਰ ਦੇ ਗੱਟੂ ਵੀ ਬਰਾਮਦ ਕੀਤੇ ਗਏ ਹਨ, ਪ੍ਰੰਤੂ ਫਿਰ ਵੀ ਇਸ ਦੀ ਵਿਕਰੀ ਨਹੀਂ ਰੁਕ ਰਹੀ। ਚਾਈਨਾ ਡੋਰ ਦੇ ਨਾਲ ਇਕ ਅਜਿਹਾ ਹੀ ਹਾਦਸਾ ਵਾਪਰਿਆ ਹੈ ਕਿ ਇਕ ਵਿਅਕਤੀ ਜੋ ਆਪਣੇ ਮੋਟਰਸਾਈਕਲ ’ਤੇ ਉੱਤਮ ਨਗਰ ਤੋਂ ਮੁਡਕਾ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਸ਼ਿਵ ਨਗਰ ਦੇ ਨਾਲੇ ਕੋਲ ਪੁੱਜਾ ਤਾਂ ਉਸ ਦੇ ਗਲੇ ਵਿਚ ਚਾਈਨਾ ਡੋਰ ਲੱਗਣ ’ਤੇ ਉਸ ਦੇ ਗਲ ਵਿਚ ਕੱਟ ਲੱਗ ਗਿਆ ਅਤੇ ਉਹ ਜ਼ਖ਼ਮੀ ਹੋ ਗਿਆ। ਇਸ ਵਿਅਕਤੀ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਹੈ ਅਤੇ ਉੱਤਮ ਨਗਰ ਥਾਣੇ ਦੀ ਪੁਲਿਸ ਨੇ ਅਣਪਛਾਤੇ ਪ੍ਰਤੀ ਮਾਮਲਾ ਦਰਜ ਕੀਤਾ ਹੈ। ਇਹ ਜ਼ਖ਼ਮੀ ਹੋਇਆ ਵਿਅਕਤੀ ਆਪਣਾ ਇਲਾਜ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਕਰਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਫੜੇ ਗਏ ਝਪਟਮਾਰ ’ਤੇ ਚੋਰੀ ਕੀਤੇ ਮੋਬਾਈਲ ਤੇ ਨਾਲ ਹੀ ਦੋ ਗੱਡੀਆਂ। 2 ਝਪਟਮਾਰ ਗ੍ਰਿਫ਼ਤਾਰ ਅਗਲੀ ਖ਼ਬਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਰੱਖਿਆ ਵਿਵਸਥਾ ਕੀਤੀ ਹੋਰ ਸਖ਼ਤ
Ad Position 24