13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪ੍ਰਕਾਸ਼ ਪੁਰਬ ਮੌਕੇ ਮਾਹੌਲ ਖ਼ਰਾਬ ਕਰਨ ਅਤੇ ਸ਼ਰਧਾਲੂਆ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਮੰਡ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜਾਵੇ : ਜਥੇ . ਦਾਦੂਵਾਲ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਗੁਰਦੁਆਰਾ ਪੰਜੋਖਰਾ ਸਾਹਿਬ ਅੰਬਾਲਾ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪਵਿੱਤਰ ਪ੍ਰਸਿੱਧ ਧਾਰਮਿਕ ਅਸਥਾਨ ਸੁਸ਼ੋਭਿਤ ਹੈ, ਜਿਥੇ ਕਿ ਬੀਤੇ ਦਿਨੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਸੀ, ਪਰ ਸੋਚੀ ਸਮਝੀ ਸਾਜਿਸ਼ ਤਹਿਤ ਲੁਧਿਆਣਾ ਦੇ ਇਕ ਵਿਵਾਦਤ ਵਿਅਕਤੀ ਗੁਰਸਿਮਰਨ ਮੰਡ ਵਲੋਂ ਪ੍ਰਕਾਸ਼ ਪੁਰਬ ਵਾਲੇ ਦਿਨ ਪੰਜੋਖਰਾ ਸਾਹ ਿਬ ਪਹੁੰਚ ਕਰਕੇ ਬੰਦ ਰਸਤੇ ਵਾਲੇ ਪਾਸਿਓਂ ਜ਼ਬਰਦਸਤੀ ਆਪਣੀ ਗੱਡੀ ਨੂੰ ਵਾੜ੍ਹ ਕੇ ਸਮਾਗਮ ਨੂੰ ਖ਼ਰਾਬ ਕੀਤਾ ਗਿਆ ਅਤੇ ਉਸ ਦੇ ਡਰਾਈਵਰ ਵਲੋਂ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਸੇਵਾਦਾਰਾਂ ਤੇ ਸ਼ਰਧਾਲੂਆਂ ਨੂੰ ਜ਼ਖਮੀ ਕਰ ਦਿੱਤਾ ਗਿਆ, ਜਿਸ ਕਾਰਨ ਮੰਡ ਨੂੰ ਸੰਗਤ ਦਾ ਵਿਰੋਧ ਝੱਲਣਾ ਪਿਆ। ਇਹ ਪ੍ਰਗਟਾਵਾ ਕਰਦਿਆਂ ਅਮਰੀਕਾ ਦੀ ਧਰਤੀ ਤੋਂ ਜਥੇ.

Ad Position 21
No active advertisement
ਜਥੇ. ਬਲਜੀਤ ਸਿੰਘ ਦਾਦੂਵਾਲ। 13-08-2026
ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਗੁਰਦੁਆਰਾ ਪੰਜੋਖਰਾ ਸਾਹਿਬ ਅੰਬਾਲਾ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪਵਿੱਤਰ ਪ੍ਰਸਿੱਧ ਧਾਰਮਿਕ ਅਸਥਾਨ ਸੁਸ਼ੋਭਿਤ ਹੈ, ਜਿਥੇ ਕਿ ਬੀਤੇ ਦਿਨੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਸੀ, ਪਰ ਸੋਚੀ ਸਮਝੀ ਸਾਜਿਸ਼ ਤਹਿਤ ਲੁਧਿਆਣਾ ਦੇ ਇਕ ਵਿਵਾਦਤ ਵਿਅਕਤੀ ਗੁਰਸਿਮਰਨ ਮੰਡ ਵਲੋਂ ਪ੍ਰਕਾਸ਼ ਪੁਰਬ ਵਾਲੇ ਦਿਨ ਪੰਜੋਖਰਾ ਸਾਹ ਿਬ ਪਹੁੰਚ ਕਰਕੇ ਬੰਦ ਰਸਤੇ ਵਾਲੇ ਪਾਸਿਓਂ ਜ਼ਬਰਦਸਤੀ ਆਪਣੀ ਗੱਡੀ ਨੂੰ ਵਾੜ੍ਹ ਕੇ ਸਮਾਗਮ ਨੂੰ ਖ਼ਰਾਬ ਕੀਤਾ ਗਿਆ ਅਤੇ ਉਸ ਦੇ ਡਰਾਈਵਰ ਵਲੋਂ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਸੇਵਾਦਾਰਾਂ ਤੇ ਸ਼ਰਧਾਲੂਆਂ ਨੂੰ ਜ਼ਖਮੀ ਕਰ ਦਿੱਤਾ ਗਿਆ, ਜਿਸ ਕਾਰਨ ਮੰਡ ਨੂੰ ਸੰਗਤ ਦਾ ਵਿਰੋਧ ਝੱਲਣਾ ਪਿਆ। ਇਹ ਪ੍ਰਗਟਾਵਾ ਕਰਦਿਆਂ ਅਮਰੀਕਾ ਦੀ ਧਰਤੀ ਤੋਂ ਜਥੇ. ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਪ੍ਰੈਸ ਬਿਆਨ ਜਾਰੀ ਕਰਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡ ਵਲੋਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸਾਜਿਸ਼ ਦੇ ਤਹਿਤ ਖ਼ਰਾਬ ਕੀਤਾ ਗਿਆ ਹੈ ਅਤੇ ਸ਼ਰਧਾਲੂਆਂ ਨੂੰ ਜ਼ਖ਼ਮੀ ਕੀਤਾ ਗਿਆ ਹੈ, ਲਿਹਾਜ਼ਾ ਪੁਲਿਸ ਪ੍ਰਸ਼ਾਸਨ ਨੂੰ ਮੰਡ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨਾ ਚਾਹੀਦਾ ਹੈ। ਜਥੇ. ਦਾਦੂਵਾਲ ਨੇ ਕਿਹਾ ਕਿ ਉਹ 6 ਅਗਸਤ ਤੋਂ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਉਨ੍ਹਾਂ ਨੂੰ ਉਥੇ ਹੀ ਇਸ ਦੁਖਦਾਈ ਘਟਨਾ ਦਾ ਪਤਾ ਚੱਲਿਆ। ਉਨ੍ਹਾਂ ਕਿਹਾ ਕਿ ਗੁਰਸਿਮਰਨ ਮੰਡ ਇਕ ਵਿਵਾਦਤ ਵਿਅਕਤੀ ਹੈ, ਜੋ ਕਿ ਹਮੇਸ਼ਾ ਹੀ ਸੋਸ਼ਲ ਮੀਡੀਆ ਉੱਤੇ ਹਿੰਦੂ ਸਿੱਖ ਭਾਈਚਾਰੇ ‘ਚ ਤਰੇੜਾਂ ਪਾਉਣ ਵਾਲੀ ਬਿਆਨਬਾਜ਼ੀ ਕਰਦਾ ਰਹਿੰਦਾ ਹੈ, ਜਿਸ ਕਰਕੇ ਸਿੱਖ ਸੰਗਤਾਂ ਦੇ ਮਨਾਂ ‘ਚ ਗੁਰਸਿ ਮਰਨ ਮੰਡ ਪ੍ਰਤੀ ਭਾਰੀ ਰੋਸ ਹੈ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਦਾ ਇਰਾਦਾ ਪਿੰਡਾਂ ਨੂੰ ਸਸ਼ਕਤ ਬਣਾ ਕੇ ਹੀ ਸਾਕਾਰ ਹੋਵੇਗਾ : ਡਾ . ਚੌਹਾਨ ਜ਼ਿਲ੍ਹਾ ਪ੍ਰੀਸ਼ਦ ਭਵਨ ਯਮੁਨਾਨਗਰ... ਅਗਲੀ ਖ਼ਬਰ ਰਘੂਜੀਤ ਸਿੰਘ ਵਿਰਕ ਵਲੋਂ ਪੀੜਤ ਪਰਿਵਾਰ ਨੂੰ 1 ਲੱਖ ਦੀ ਆਰਥਿਕ ਸਹਾਇਤਾ ਦਾ ਚੈੱਕ ਭੇਟ
Ad Position 24