13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲੁੱਟ-ਖੋਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਖੋਹਿਆ ਮੋਟਰਸਾਈਕਲ ਬਰਾਮਦ

ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹਿਆ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮ ਮਹੇ ਤੇ ਅਮਨਦੀਪ ਸਿੰਘ ਦੋਵੇਂ ਵਾਸੀ ਪਿੰਡ ਮਿੱਠਾਪੁਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹਿਆ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮ ਮਹੇ ਤੇ ਅਮਨਦੀਪ ਸਿੰਘ ਦੋਵੇਂ ਵਾਸੀ ਪਿੰਡ ਮਿੱਠਾਪੁਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਸੁਭਾਸ਼ ਗੋਰਾਈ ਪੁੱਤਰ ਜਤਿੰਦਰ ਗੋਰਾਈ ਵਾਸੀ ਬਾਬਾ ਈਸ਼ਰ ਸਿੰਘ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਿਜੇ ਕਲੋਨੀ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਤਿੰਨ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਇਨ੍ਹਾਂ ਵਿਚੋਂ ਦੋ ਨੌਜਵਾਨਾਂ ਨੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਮੁਲਜ਼ਮ ਉਸ ਦਾ ਮੋਟਰਸਾਈਕਲ ਖੋਹ ਕੇ ਲੈ ਗਏ ਅਤੇ ਉਸ ਦੇ ਪਰਸ ਵਿਚੋਂ ਪੰਜ ਏ.ਟੀ.ਐੱਮ. ਕਾਰਡ, ਡਰਾਈਵਿੰਗ ਲਾਇਸੈਂਸ ਅਤੇ 8 ਹਜ਼ਾਰ ਰੁਪਏ ਵੀ ਖੋਹ ਲਏ। ਪੁਲਿਸ ਵਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਏ.ਐੱਸ.ਆਈ. ਬਲਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸੁਭਾਨਾ ਵਿਖੇ ਨਾਕਾ ਲਾਇਆ ਹੋਇਆ ਸੀ ਤਾਂ ਉਕਤ ਖੋਹੇ ਹੋਏ ਮੋਟਰਸਾਈਕਲ ’ਤੇ ਜਾਂਦੇ ਦੋ ਨੌਜਵਾਨ ਦਿੱਤੇ। ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਉਨ੍ਹਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਮੀਂਹ ਕਾਰਨ ਮੋਟਰਸਾਈਕਲ ਤਿਲਕ ਗਿਆ ਅਤੇ ਦੋਵੇਂ ਨੌਜਵਾਨ ਸੜਕ ਕਿਨਾਰੇ ਡਿੱਗ ਕੇ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੀ ਪਛਾਣ ਵਿਕਰਮ ਮਹੇ ਅਤੇ ਅਮਨਦੀਪ ਸਿੰਘ ਵਜੋਂ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕਰਕੇ ਖੋਹਿਆ ਹੋਇਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਕੋਲੋਂ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ , ਮੇਅਰ ਅਤੇ ਹੋਰ ਭਾਜਪਾ ਅਧਿਕਾਰੀਆਂ ਨੇ ਕਲਸ਼ ਵੰਡਣ ਦੇ ਨਾਲ - ਨਾਲ ਹਵਨ ਯੱਗ ਅਤੇ ਪੂਜਾ ਕੀਤੀ ਅਗਲੀ ਖ਼ਬਰ ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ, ਜਲੰਧਰ ਦੇ ਵਿਦਿਆਥੀਆਂ ਦਾ ਯੂਨੀਵਰਸਿਟੀ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24