13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਦਿਆਰਥਣਾਂ ’ ਚ ਨਵੀਨਤਾ , ਰਚਨਾਤਮਕ ਸੋਚ , ਉੱਦਮਤਾ ਅਤੇ ਸਵੈ - ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਨਵੀਨਤਾ ਅਤੇ ਉੱਦਮਤਾ ਕੇਂਦਰ ਦੀ ਸਥਾਪਨਾ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ.

Ad Position 21
No active advertisement
ਅਜੀਤ ਡੈਸਕ 14-08-2026
ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਕਾਲਜ ਫ਼ਾਰ ਗਰਲਜ਼ ਵਿਖੇ ਵਿਦਿਆਰਥਣਾਂ ’ਚ ਨਵੀਨਤਾ, ਰਚਨਾਤਮਕ ਸੋਚ, ਉੱਦਮਤਾ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਨਵੀਨਤਾ ਅਤੇ ਉੱਦਮਤਾ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਹ ਕੇਂਦਰ ਵਿਦਿਆਰਥੀਆਂ ਨੂੰ ਆਪਣੇ ਨਵੇਂ ਵਿਚਾਰਾਂ ਨੂੰ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਵਿਹਾਰਕ ਪ੍ਰਾਜੈਕਟਾਂ ਅਤੇ ਵਪਾਰਕ ਮੌਕਿਆਂ ’ਚ ਬਦਲਣ ਲਈ ਇਕ ਪਲੇਟਫਾਰਮ ਪ੍ਰਦਾਨ ਕਰੇਗਾ। ਇਸ ਮੌਕੇ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆ ਂ ਦੇ ਉਦੇਸ਼ਾਂ, ਕਾਰਜਾਂ ਅਤੇ ਉਪਲੱਬਧ ਮੌਕਿਆਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਅੰਬਾਲਾ ਸਥਿਤ ਅੰਮ੍ਰਿਤਾਂਸ਼ ਸਲਿਊਸ਼ਨਜ਼ ਦੇ ਸੰਸਥਾਪਕ ਮੁਕੁਲ ਗੁਜਰਾਲ ਨੇ ਵਿਦਿਆਰਥੀਆਂ ਨੂੰ ਕੇਂਦਰ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਸਿਰਫ਼ ਕਲਪਨਾ ਤੱਕ ਸੀਮਤ ਨਾ ਰੱਖਣ, ਸਗੋਂ ਉਨ੍ਹਾਂ ਨੂੰ ਅਮਲ ’ਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਉੱਦਮਤਾ ਦੇ ਖੇਤਰ ਵਿਚ ਉਪਲੱਬਧ ਮੌਕਿਆਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲ ਵਿਦਿਆਰਥੀਆਂ ’ਚ ਆਤਮਵਿਸ਼ਵਾਸ, ਲੀਡਰਸ਼ਿਪ ਹੁਨਰ, ਰਚਨਾਤਮਕਤਾ ਅਤੇ ਉੱਦਮਤਾ ਵਿਕਸਿਤ ਕਰੇਗੀ। ਰੁਜ਼ਗਾਰ ਲੱਭਣ ਦੇ ਨਾਲ-ਨਾਲ ਵਿਦਿਆਰਥੀ ਰੁਜ਼ਗਾਰ ਪੈਦਾ ਕਰਨ ਦੀ ਦਿਸ਼ਾ ’ਚ ਵੀ ਅੱਗੇ ਵਧਣ ਦੇ ਯੋਗ ਹੋਣਗੇ। ਇਸ ਮੌਕੇ ਮਮਤਾ ਥਾਪਰ, ਜਸਮੀਤ ਕੌਰ, ਸ਼ੈਲੀ ਚੌਹਾਨ ਅਤੇ ਵੈਸ਼ਾਲੀ ਵਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਸਮਾਰੋਹ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ : ਐਸ . ਡੀ . ਐਮ . ਮਨੀਸ਼ ਕੁਮਾਰ ਯਾਦਵ ਆਖਰੀ ਆਜ਼ਾਦ... ਅਗਲੀ ਖ਼ਬਰ 15 ਅਗਸਤ ਨੂੰ ਲੈ ਕੇ ਟੋਹਾਣਾ ਰੇਲਵੇ ਸਟੇਸ਼ਨ ’ ਤੇ ਪੁਲਿਸ ਵਲੋਂ ਚੈਕਿੰਗ
Ad Position 24