14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਿਵ ਨੰਦੀ ਗਊਸ਼ਾਲਾ ਟੋਹਾਣਾ ਵਲੋਂ ਹਰਿਆਲੀ ਤੀਜ ਮੇਲਾ ਅੱਜ

ਟੋਹਾਣਾ , 14 ਅਗਸਤ ( ਮਨਜੀਤ ਸਿੰਘ ) - ਸ਼ਿਵ ਨੰਦੀ ਗਊਸ਼ਾਲਾ ਟੋਹਾਣਾ ਵੱਲੋਂ ਹਰਿਆਲੀ ਤੀਜ ਦੇ ਤਿਉਹਾਰ ਨੂੰ ਸਮਰਪਿਤ ਤੀਜ ਮੇਲਾ 15 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਕਰਵਾਇਆ ਜਾ ਰਿਹਾ ਹੈ । ਗਊਸ਼ਾਲਾ ਦੇ ਸੰਯੋਜਕ ਧਰਮਪਾਲ ਸੈਣੀ ਨੇ ਦੱਸਿਆ ਕਿ ਮੇਲੇ ਦੌਰਾਨ ਸੱਭਿਆਚਾਰਕ ਵਿਰਸੇ ਨੂੰ ਉਤਸ਼ਾਹਿਤ ਕਰਨ ਦੇ ਨਾਲ - ਨਾਲ ਬਜ਼ੁਰਗਾਂ ਅਤੇ ਔਰਤਾਂ ਦੇ ਸਨਮਾਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ।

Ad Position 21
No active advertisement
ਅਜੀਤ ਡੈਸਕ 15-08-2026
ਟੋਹਾਣਾ , 14 ਅਗਸਤ ( ਮਨਜੀਤ ਸਿੰਘ ) - ਸ਼ਿਵ ਨੰਦੀ ਗਊਸ਼ਾਲਾ ਟੋਹਾਣਾ ਵੱਲੋਂ ਹਰਿਆਲੀ ਤੀਜ ਦੇ ਤਿਉਹਾਰ ਨੂੰ ਸਮਰਪਿਤ ਤੀਜ ਮੇਲਾ 15 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਕਰਵਾਇਆ ਜਾ ਰਿਹਾ ਹੈ । ਗਊਸ਼ਾਲਾ ਦੇ ਸੰਯੋਜਕ ਧਰਮਪਾਲ ਸੈਣੀ ਨੇ ਦੱਸਿਆ ਕਿ ਮੇਲੇ ਦੌਰਾਨ ਸੱਭਿਆਚਾਰਕ ਵਿਰਸੇ ਨੂੰ ਉਤਸ਼ਾਹਿਤ ਕਰਨ ਦੇ ਨਾਲ - ਨਾਲ ਬਜ਼ੁਰਗਾਂ ਅਤੇ ਔਰਤਾਂ ਦੇ ਸਨਮਾਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਮੌਕੇ 75 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਮਹਿਲਾਵਾਂ ਅਤੇ ਪੁਰਸ਼ਾਂ ਨੂੰ ਸਨਮਾਨਿਤ ਕੀਤਾ ਜਾਵੇਗਾ । ਜਿਨ੍ਹਾਂ ਬਜ਼ੁਰਗਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਪਰਿਵਾਰ ਅਤੇ ਸਮਾਜ ਦੀ ਸੇਵਾ ਲਈ ਲਾਇਆ ਹੈ , ਉਨ੍ਹਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਹੱਥੋਂ ‘ ਬਜ਼ੁਰਗਾਂ ਦੇ ਨਾਮ ਇਕ ਰੁੱਖ ’ ਮੁਹਿੰਮ ਤਹਿਤ ਪੌਦਾ ਵੀ ਲਗਾਇਆ ਜਾਵੇਗਾ । ਮੇਲੇ ਵਿੱਚ ਔਰਤਾਂ ਲਈ ਪੀਂਘਾਂ ਦੇ ਨਾਲ - ਨਾਲ ਹਰਿਆਣਵੀ ਅਤੇ ਪੰਜਾਬੀ ਗੀਤਾਂ ’ ਤੇ ਡਾਂਸ ਮੁਕਾਬਲਾ ਵੀ ਕਰਵਾਇਆ ਜਾਵੇਗਾ । ਮੁਕਾਬਲੇ ਵਿੱਚ ਪਹਿਲੇ , ਦੂਜੇ ਅਤੇ ਤੀਜੇ ਸਥਾਨ ’ ਤੇ ਰਹਿਣ ਵਾਲੀਆਂ ਮਹਿਲਾਵਾਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ । ਇਸ ਤੋਂ ਇਲਾਵਾ ਹੋਰ ਮਨੋਰੰਜਕ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ । ਮੇਲੇ ਦੇ ਅੰਤ ਵਿੱਚ ਗੁਲਗੁਲੇ ਅਤੇ ਮਿੱਠੀਆਂ ਮੱਠੀਆਂ ਦਾ ਪ੍ਰਸ਼ਾਦ ਵਰਤਾਇਆ ਜਾਵੇਗਾ । ਧਰਮਪਾਲ ਸੈਣੀ ਨੇ ਸ਼ਹਿਰ ਦੇ ਗਣਮਾਨਯ ਵਿਅਕਤੀਆਂ , ਨਗਰ ਕੌਂਸਲਰਾਂ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ - ਆਪਣੇ ਵਾਰਡਾਂ ਦੇ ਗਰੁੱਪਾਂ ਵਿੱਚ ਮੇਲੇ ਦੀ ਜਾਣਕਾਰੀ ਸਾਂਝੀ ਕਰਨ ਅਤੇ 75 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਮਹਿਲਾਵਾਂ ਅਤੇ ਪੁਰਸ਼ਾਂ ਦੇ ਨਾਮ ਦਰਜ ਕਰਵਾਉਣ ਵਿੱਚ ਸਹਿਯੋਗ ਦੇਣ । ਉਨ੍ਹਾਂ ਕਿਹਾ ਕਿ ਇਹ ਮੇਲਾ ਸਾਡੀ ਪੰਜਾਬੀ - ਹਰਿਆਣਵੀ ਸੱਭਿਆਚਾਰਕ ਵਿਰਾਸਤ , ਬਜ਼ੁਰਗਾਂ ਦੇ ਸਨਮਾਨ ਅਤੇ ਮਹਿਲਾਵਾਂ ਦੀ ਆਨ - ਬਾਨ - ਸ਼ਾਨ ਨੂੰ ਸਮਰਪਿਤ ਹੈ । ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਮੇਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਮਿਲ ਕੇ ਤੀਜ ਦੇ ਤਿਉਹਾਰ ਨੂੰ ਹੋਰ ਵੀ ਖਾਸ ਬਣਾਉਣ ।
Ad Position 22
No active advertisement
ਪਿਛਲੀ ਖ਼ਬਰ ਨਵੀਂ ਅਨਾਜ ਮੰਡੀ ਜਗਾਧਰੀ ਵਿਖੇ ਅੱਜ ਹੋਣ ਵਾਲੇ ਆਜ਼ਾਦੀ ਦਿਵਸ ਸਮਾਗਮ ’ਚ ਕੌਮੀ ਝੰਡਾ ਲਹਿਰਾਉਣਗੇ ਰਾਜਪਾਲ ਹਰਿਆਣਾ ਅਗਲੀ ਖ਼ਬਰ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ
Ad Position 24