15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਹਰਿਆਣਾ ਦੇ ਰਾਜਪਾਲ ਪ੍ਰੋ . ਅਸੀਮ ਕੁਮਾਰ ਘੋਸ਼ ਨੇ ਜਗਾਧਰੀ ਦੀ ਅਨਾਜ ਮੰਡੀ ਵਿਖੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਅਗਸਤ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਵਿਕਾਸ ਦੀ ਇਕ ਪ੍ਰੇਰਨਾਦਾਇਕ ਯਾਤਰਾ ਕੀਤੀ ਹੈ।

Ad Position 21
No active advertisement
ਜਗਾਧਰੀ ਦੀ ਅਨਾਜ ਮੰਡੀ ਵਿਖੇ ਕਰਵਾਏ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡੀ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼। ਤਸਵੀਰ : ਨਿਮਰ 17-08-2026
ਯਮੁਨਾਨਗਰ, 16 ਅਗਸਤ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਵਿਕਾਸ ਦੀ ਇਕ ਪ੍ਰੇਰਨਾਦਾਇਕ ਯਾਤਰਾ ਕੀਤੀ ਹੈ। ਅੱਜ ਭਾਰਤ ਦੁਨੀਆ ਦੀਆਂ ਮੋਹਰੀ ਅਰਥ-ਵਿਵਸਥਾਵਾਂ ਵਿਚੋਂ ਇਕ ਹੈ ਤੇ ਇਕ ਵਿਕਸਿਤ ਰਾਸ਼ਟਰ ਬਣਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਰਾਜਪਾਲ ਹਰਿਆਣਾ ਅਨਾਜ ਮੰਡੀ ਜਗਾਧਰੀ (ਯਮੁਨਾਨਗਰ) ਵਿਖੇ ਕਰਵਾਏ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਝੰਡਾ ਲਹਿਰਾਉਣ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦ ਸਮਾਰਕ ‘ਤੇ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਜ਼ਾਦੀ ਘੁਲਾਟੀਆਂ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਬਲਿਦਾਨ, ਸਮਰਪਣ ਅਤੇ ਸੰਘਰਸ਼ ਕਾਰਨ ਹੀ ਸਾਨੂੰ ਆਜ਼ਾਦ ਭਾਰਤ ਵਿਚ ਰਹਿਣ ਦਾ ਮਾਣ ਪ੍ਰਾਪਤ ਹੋਇਆ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਬਾਲ ਗੰਗਾਧਰ ਤਿਲਕ, ਨੇਤਾਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭਭਾਈ ਪਟੇਲ, ਡਾ. ਭੀਮ ਰਾਓ ਅੰਬੇਡਕਰ, ਡਾ. ਰਾਜੇਂਦਰ ਪ੍ਰਸਾਦ, ਪੰਡਿਤ ਜਵਾਹਰ ਲਾਲ ਨਹਿਰੂ, ਸ੍ਰੀ ਰਾਜਗੋਪਾਲਾ ਅਚਾਚਾਰੀ, ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ, ਸ਼ਹੀਦ ਭਗਤ ਸਿੰਘ, ਊਧਮ ਸਿੰਘ, ਚੰਦਰ ਸ਼ੇਖਰ ਆਜ਼ਾਦ, ਖੁਦੀਰਾਮ ਬੋਸ, ਮੌਲਾਨਾ ਅਬੁਲ ਕਲਾਮ ਆਜ਼ਾਦ ਆਦਿ ਦੇ ਨਾਲ-ਨਾਲ ਹਰਿਆਣਾ ਨੇ ਵੀ ਭਾਰਤ ਦੀ ਆਜ਼ਾਦੀ ਵਿਚ ਵੱਡਾ ਯੋਗਦਾਨ ਪਾਇਆ ਹੈ। ਹਰਿਆਣਾ ਦੇ ਰੇਵਾੜੀ ਦੇ ਰਾਜਾ ਰਾਓ ਤੁਲਾਰਾਮ, ਜਿਨ੍ਹਾਂ ਨੇ 1857 ਦੀ ਕ੍ਰਾਂਤੀ ‘ਚ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ। ਉਨ੍ਹਾਂ ਕੇਂਦਰ ਸਰਕਾਰ ਦੀ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਇਨ੍ਹਾਂ ਨੇ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਜਿਸ ਦੀ ਦੇਸ਼ ਦੀ ਆਬਾਦੀ ‘ਚ ਲਗਪਗ 2.2 ਫ਼ੀਸਦੀ ਹਿੱਸੇਦਾਰੀ ਹੈ, ਖੇਡਾਂ ਦੇ ਖੇਤਰ ‘ਚ ਵੀ ਮੱਲ੍ਹਾਂ ਮਾਰ ਰਿਹਾ ਹੈ ਅਤੇ ਇਸ ਦੇ ਖਿਡਾਰੀ ਵੱਖ-ਵੱਖ ਖੇਡ ਮੁਕਾਬਲਿਆਂ ‘ਚ ਅਨੇਕਾਂ ਤਗ਼ਮੇ ਜਿੱਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ-ਸੰਚਾਲਿਤ ਰੇਲ ਗੱਡੀ ਦੀ ਸ਼ੁਰੂਆਤ ਪੂਰੇ ਦੇਸ਼ ਲਈ ਇਕ ਇਤਿਹਾਸਕ ਪ੍ਰਾਪਤੀ ਹੈ। ਰੇਲ ਗੱਡੀ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਇਹ ਪਹਿਲ ਭਾਰਤ ਨੂੰ ਇਕ ਵਾਤਾਵਰਨ ਅਨੁਕੂਲ ਆਵਾਜਾਈ ਪ੍ਰਣਾਲੀ ਵਜੋਂ ਇਕ ਨਵੀਂ ਪਛਾਣ ਦੇਵੇਗੀ। ਹਾਲ ਹੀ ਹਰਿਆਣਾ ਵਿਚ ਲਗਭਗ 14,700 ਕਰੋੜ ਰੁ. ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ ਤੇ ਨੀਂਹ ਪੱਥਰ ਰੱਖੇ ਗਏ ਹਨ, ਜੋ ਕਿ ਸੜਕ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਇਕ ਨਵੀਂ ਗਤੀ ਪ੍ਰਦਾਨ ਕਰਨਗੇ। ਹਰਿਆਣਾ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣ ਲਈ ਆਧੁਨਿਕ ਤਕਨਾਲੋਜੀ ਨੂੰ ਲਗਾਤਾਰ ਮਜ਼ਬੂਤ ਕੀਤਾ ਹੈ। ਯਮੁਨਾਨਗਰ ਜ਼ਿਲ੍ਹਾ ਆਪਣੇ ਪਲਾਈਵੁੱਡ ਉਦਯੋਗ, ਕਾਗਜ਼ ਉਦਯੋਗ, ਸਟੇਨਲੈਸ ਸਟੀਲ ਦੇ ਭਾਂਡੇ ਅਤੇ ਖੰਡ ਉਦਯੋਗ ਲਈ ਦੇਸ਼ ਭਰ ‘ਚ ਮਸ਼ਹੂਰ ਹੈ ਅਤੇ ਹਰਿਆਣਾ ਦੀ ਆਰਥਿਕਤਾ ਵਿਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਉਨ੍ਹਾਂ ਮੌਕੇ ਸੁੰਦਰ ਮਾਰਚ ਪਾਸਟ ਕੀਤਾ ਗਿਆ ਤੇ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਮਾਰਚ ਪਾਸਟ ‘ਚ ਹਰਿਆਣਾ ਪੁਲਿਸ ਅਕੈਡਮੀ ਦੀ ਪੁਰਸ਼ ਟੀਮ ਪਹਿਲੇ, ਹਰਿਆਣਾ ਐਨ. ਸੀ. ਸੀ. ਬਟਾਲੀਅਨ ਲੜਕੀਆਂ ਦੀ ਟੁਕੜੀ ਦੂਜੇ ਤੇ ਉੱਤਰਾਖੰਡ ਪੁਲਿਸ ਦੀ ਪੁਰਸ਼ ਟੀਮ ਤੀਜੇ ਸਥਾਨ ‘ਤੇ ਰਹੀ। ਇਸੇ ਤਰ੍ਹਾਂ ਸੱਭਿਆਚਾਰਕ ਪ੍ਰੋਗਰਾਮ ਵਿਚ ਨਿਊ ਹੈਪੀ ਪਬਲਿਕ ਸਕੂਲ ਹਰਿਆਣਵੀਂ ਨਾਚ ਵਿਚ ਪਹਿਲੇ, ਮੁਕੰਦ ਪਬਲਿਕ ਸਕੂਲ ਤਾਲਬੱਧਯੋਗ ਪ੍ਰਦਰਸ਼ਨ ਵਿਚ ਦੂਜੇ ਤੇ ਐਮ. ਐਲ. ਐਨ. ਕਾਲਜ ਗਿੱਧੇ ਵਿਚ ਤੀਜੇ ਸਥਾਨ ‘ਤੇ ਰਿਹਾ। ਇਸ ਮੌਕੇ ਰਾਜਪਾਲ ਨੇ ਸਾਬਕਾ ਜੰਗੀ ਸੈਨਿਕਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਰੈੱਡ ਕਰਾਸ ਦੀ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਹਰਿਆਣਾ ਦੇ ਡੀ. ਜੀ. ਪੀ. ਅਜੇ ਸਿੰਘਲ, ਆਈ. ਜੀ. ਪੰਕਜ ਨੈਨ, ਜ਼ਿਲ੍ਹਾ ਸੈਸ਼ਨ ਜੱਜ ਦਿਆਨੰਦ ਭਾਰਦਵਾਜ, ਡਿਪਟੀ ਕਮਿਸ਼ਨਰ ਪ੍ਰੀਤੀ, ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਨਗਰ ਨਿਗਮ ਕਮਿਸ਼ਨਰ ਮਹਾਬੀਰ ਪ੍ਰਸਾਦ, ਸਾਬਕਾ ਮੰਤਰੀ ਕੰਵਰਪਾਲ ਗੁਰਜਰ, ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ (ਸ਼ਿਕਾਇਤ ਨਿਵਾਰਣ) ਭੋਪਾਲ ਸਿੰਘ ਖੱਦਰੀ, ਨਗਰ ਨਿਗਮ ਦੇ ਸਾਬਕਾ ਵਿਧਾਇਕ ਬਲਵੀਰ ਸਿੰਘ ਪੱਕਾ, ਬਲਵੀਰ ਸਿੰਘ ਮੱਖੂ, ਨਗਰ ਨਿਗਮ ਦੇ ਮੇਅਰ ਸਮੁਨ ਬਾਹਮਣੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਮੇਸ਼ ਠਸਕਾ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਚੇਅਰਮੈਨ ਭਾਰਤ ਭੂਸ਼ਣ ਜੁਆਲ, ਵਿਪੁਲ ਗਰਗ, ਮਦਨ ਚੌਹਾਨ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਰਾਮਨਿਵਾਸ ਗਰਗ, ਰਾਮੇਸ਼ਵਰ, ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਤਰੁਣ ਸਹੋਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਨਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਨਰਿੰਦਰ ਕੁਮਾਰ ਅਤੇ ਜ਼ਿਲ੍ਹਾ ਵਿਕਾਸ ਅਫ਼ਸਰ ਡਾ. ਲਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਭਾਜਪਾ ਦੇ ਸੀਨੀਅਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਬੇਕਾਬੂ ਹੋ ਕੇ ਨਹਿਰ ’ ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਡੀ . ਏ . ਵੀ . ਗਰਲਜ਼ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ
Ad Position 24