ਕਾਰ ਬੇਕਾਬੂ ਹੋ ਕੇ ਨਹਿਰ ’ ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
ਕਾਲਾਂਵਾਲੀ/ਸਿਰਸਾ, 16 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਦੇਸੂ ਮਲਕਾਣਾ ਨੇੜੇ ਇਕ ਕਾਰ ਬੇਕਾਬੂ ਹੋ ਕੇ ਮਿਠੜੀ ਮਾਈਨਰ ਵਿਚ ਡਿੱਗ ਗਈ, ਜਿਸ ਕਾਰਨ ਕਾਰ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਪਿੰਡ ਵਾਸੀ ਤੇ ਪੁਲਿਸ ਮੌਕੇ ’ਤੇ ਪਹੁੰਚੀ।
ਕਾਲਾਂਵਾਲੀ/ਸਿਰਸਾ, 16 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਦੇਸੂ ਮਲਕਾਣਾ ਨੇੜੇ ਇਕ ਕਾਰ ਬੇਕਾਬੂ ਹੋ ਕੇ ਮਿਠੜੀ ਮਾਈਨਰ ਵਿਚ ਡਿੱਗ ਗਈ, ਜਿਸ ਕਾਰਨ ਕਾਰ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਪਿੰਡ ਵਾਸੀ ਤੇ ਪੁਲਿਸ ਮੌਕੇ ’ਤੇ ਪਹੁੰਚੀ। ਪੁਲੀਸ ਮੁਲਾਜ਼ਮਾਂ ਦੀ ਮਦਦ ਨਾਲ ਪਿੰਡ ਵਾਸੀਆਂ ਨੇ ਦੋਵਾਂ ਵਿਅਕਤੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਤੇ ਸਹਾਰਾ ਕਲੱਬ ਦੀ ਐਂਬੂਲੈਂਸ ਵਿਚ ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਹਰਨੈਬ ਸਿੰਘ (40) ਤੇ ਬਚਿੱਤਰ ਸਿੰਘ (70) ਵਾਸੀ ਪਿੰਡ ਦੇਸੂ ਮਲਕਾਣਾ ਵਜੋਂ ਹੋਈ ਹੈ। ਬਚਿੱਤਰ ਸਿੰਘ ਜ਼ਿਲ੍ਹਾ ਪਰੀਸ਼ਦ ਮੈਂਬਰ ਅਤੇ ‘ਆਪ’ ਆਗੂ ਨਿੱਕਾ ਸਿੰਘ ਦੇ ਪਿਤਾ ਸਨ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀਆਂ ਆਪਣੀ ਕਾਰ ਵਿਚ ਕਾਲਾਂਵਾਲੀ ਤੋਂ ਆਪਣੇ ਪਿੰਡ ਦੇਸੂ ਮਲਕਾਣਾ ਵਾਪਸ ਆ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਮਿਠੜੀ ਮਾਈਨਰ ਵਿਚ ਡਿੱਗ ਗਈ। ਜਦੋਂ ਨੇੜੇ ਦੇ ਖੇਤਾਂ ਵਿਚ ਕੰਮ ਕਰ ਰਹੇ ਕਿਸਾਨਾਂ ਨੇ ਦੇਖਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਦੋਵਾਂ ਵਿਅਕਤੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਤੇ ਕਾਲਾਂਵਾਲੀ ਹਸਪਤਾਲ ਲੈ ਗਏ। ਕਾਲਾਂਵਾਲੀ ਦੇ ਥਾਣਾ ਇੰਚਾਰਜ ਦੇਵੀ ਲਾਲ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ। ਇਸ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।