15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਨਵਜੋਤ ਸਿੰਘ ਢਿੱਲੋਂ ਸਨਮਾਨਿਤ

ਟੋਹਾਣਾ, 16 ਅਗਸਤ (ਮਨਜੀਤ ਸਿੰਘ)- ਸਮਾਜ ਸੇਵਾ, ਮਨੁੱਖੀ ਸੇਵਾ ਅਤੇ ਐਮਰਜੈਂਸੀ ਸਹਾਇਤਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਲਗਾਤਾਰ ਸੇਵਾ ਕਾਰਜ ਕਰ ਰਹੇ ਨਵਜੋਤ ਸਿੰਘ ਢਿੱਲੋਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਨਵਜੋਤ ਸਿੰਘ ਢਿੱਲੋਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਖੂਨਦਾਨ ਕੈਂਪਾਂ ਵਿੱਚ ਸਹਿਯੋਗ ਦੇਣ ਅਤੇ ਐਮਰਜੈਂਸੀ ਮੌਕੇ ਖੂਨ ਦਾ ਪ੍ਰਬੰਧ ਕਰਨ ਤੋਂ ਇਲਾਵਾ ਰੁੱਖਾਂ ਦੀ ਸੰਭਾਲ, ਸਮਾਜਿਕ ਸਮੱਸਿਆਵਾਂ ਵਿੱਚ ਲੋਕਾਂ ਦੀ ਮਦਦ ਅਤੇ ਨਹਿਰਾਂ ਵਿੱਚ ਡਿੱਗਣ ਵਾਲੇ ਜੀਵ-ਜੰਤੂਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਵਰਗੇ ਅਨੇਕਾਂ ਸੇਵਾ ਕਾਰਜ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 17-08-2026
ਟੋਹਾਣਾ, 16 ਅਗਸਤ (ਮਨਜੀਤ ਸਿੰਘ)- ਸਮਾਜ ਸੇਵਾ, ਮਨੁੱਖੀ ਸੇਵਾ ਅਤੇ ਐਮਰਜੈਂਸੀ ਸਹਾਇਤਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਲਗਾਤਾਰ ਸੇਵਾ ਕਾਰਜ ਕਰ ਰਹੇ ਨਵਜੋਤ ਸਿੰਘ ਢਿੱਲੋਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਨਵਜੋਤ ਸਿੰਘ ਢਿੱਲੋਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਖੂਨਦਾਨ ਕੈਂਪਾਂ ਵਿੱਚ ਸਹਿਯੋਗ ਦੇਣ ਅਤੇ ਐਮਰਜੈਂਸੀ ਮੌਕੇ ਖੂਨ ਦਾ ਪ੍ਰਬੰਧ ਕਰਨ ਤੋਂ ਇਲਾਵਾ ਰੁੱਖਾਂ ਦੀ ਸੰਭਾਲ, ਸਮਾਜਿਕ ਸਮੱਸਿਆਵਾਂ ਵਿੱਚ ਲੋਕਾਂ ਦੀ ਮਦਦ ਅਤੇ ਨਹਿਰਾਂ ਵਿੱਚ ਡਿੱਗਣ ਵਾਲੇ ਜੀਵ-ਜੰਤੂਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਵਰਗੇ ਅਨੇਕਾਂ ਸੇਵਾ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਘਰਾਂ ਵਿੱਚ ਦਾਖ਼ਲ ਹੋਣ ਵਾਲੇ ਸੱਪਾਂ ਅਤੇ ਹੋਰ ਜੰਗਲੀ ਜੀਵਾਂ ਨੂੰ ਸੁਰੱਖਿਅਤ ਢੰਗ ਨਾਲ ਬਚਾਉਣ ਦਾ ਕੰਮ ਵੀ ਉਹ ਲਗਾਤਾਰ ਕਰ ਰਹੇ ਹਨ। ਹਾਦਸਿਆਂ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿੱਚ ਵੀ ਨਵਜੋਤ ਸਿੰਘ ਢਿੱਲੋਂ ਲੋੜਵੰਦਾਂ ਦੀ ਮਦਦ ਲਈ ਹਰ ਸਮੇਂ ਤਿਆਰ ਰਹਿੰਦੇ ਹਨ। ਨਹਿਰਾਂ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢ ਕੇ ਸਬੰਧਤ ਥਾਵਾਂ ਤੱਕ ਪਹੁੰਚਾਉਣ ਅਤੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਦਰਸ਼ਨ ਕਰਵਾਉਣ ਵਿੱਚ ਵੀ ਉਨ੍ਹਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਦੀ ਇਸ ਨਿਰੰਤਰ ਸੇਵਾ ਭਾਵਨਾ ਅਤੇ 24 ਘੰਟੇ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿਣ ਦੇ ਜਜ਼ਬੇ ਨੂੰ ਦੇਖਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਸੀ. ਡਾ. ਵਿਵੇਕ ਭਾਰਤੀ, ਆਈ.ਪੀ.ਐੱਸ. ਨਿਕਿਤਾ ਖੱਟੜ (ਐੱਸ.ਪੀ.), ਹਰਿਆਣਾ ਸਰਕਾਰ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਸਾਬਕਾ ਵਿਧਾਇਕ ਦੂੜਾ ਰਾਮ ਵੱਲੋਂ ਨਵਜੋਤ ਸਿੰਘ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਨਵਜੋਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਉਨ੍ਹਾਂ ਦੀ ਪੂਰੀ ਟੀਮ, ਸਾਥੀਆਂ, ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਨੁੱਖੀ ਸੇਵਾ, ਜੀਵ ਸੇਵਾ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਅਪਰਾਜਿਤਾ ਨੇ ਮਿੰਨੀ ਸਕੱਤਰੇਤ ਅਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ ਜ਼ਿਲ੍ਹਾ ਹਸਪਤ... ਅਗਲੀ ਖ਼ਬਰ ਪੁਲਿਸ ਵਲੋਂ ਫੜਿਆ ਗਿਆ ਵਿਅਕਤੀ ਤੇ ਬਰਾਮਦ ਕੀਤਾ ਪਿਸਤੌਲ। ਨਾਜਾਇਜ਼ ਪਿਸਤੌਲ ਸਮੇਤ ਇਕ ਵਿਅਕਤੀ ਕਾਬੂ
Ad Position 24