ਰਾਊਜ਼ ਐਵੇਨਿਊ ਕੋਰਟ: ਸਾਬਕਾ ਮੰਤਰੀ ਸੌਰਵ ਭਾਰਦਵਾਜ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
ਨਵੀਂ ਦਿੱਲੀ,18 ਅਗਸਤ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਦਿੱਲੀ ਸਰਕਾਰ ਦੇ ਮੰਤਰੀ ਪਰਵੇਸ਼ ਵਰਮਾ ਵਲੋਂ ਆਮ ਆਦਮੀ ਪਾਰਟੀ ਦਿੱਲੀ ਪ੍ਰਦੇਸ਼ ਸੌਰਭ ਭਾਰਦਵਾਜ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸੌਰਭ ਭਾਰਦਵਾਜ ਦੇ ਵਕੀਲ ਦੀ ਬੇਨਤੀ ’ਤੇ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਨੇਹਾ ਮਿੱਤਲ ਨੇ ਅਗਲੀ ਸੁਣਵਾਈ 25 ਅਗਸਤ ਤੈਅ ਕੀਤੀ ਹੈ।
ਨਵੀਂ ਦਿੱਲੀ,18 ਅਗਸਤ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਦਿੱਲੀ ਸਰਕਾਰ ਦੇ ਮੰਤਰੀ ਪਰਵੇਸ਼ ਵਰਮਾ ਵਲੋਂ ਆਮ ਆਦਮੀ ਪਾਰਟੀ ਦਿੱਲੀ ਪ੍ਰਦੇਸ਼ ਸੌਰਭ ਭਾਰਦਵਾਜ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸੌਰਭ ਭਾਰਦਵਾਜ ਦੇ ਵਕੀਲ ਦੀ ਬੇਨਤੀ ’ਤੇ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਨੇਹਾ ਮਿੱਤਲ ਨੇ ਅਗਲੀ ਸੁਣਵਾਈ 25 ਅਗਸਤ ਤੈਅ ਕੀਤੀ ਹੈ।ਸੁਣਵਾਈ ਦੌਰਾਨ, ਸੌਰਭ ਭਾਰਦਵਾਜ ਦੇ ਵਕੀਲ ਨੇ ਕਿਹਾ ਕਿ ਉਸ ਨੂੰ ਇਹ ਪੁਸ਼ਟੀ ਕਰਨ ਲਈ ਸਮਾਂ ਚਾਹੀਦਾ ਹੈ ਕਿ ਉਨ੍ਹਾਂ ਨੂੰ ਪਟੀਸ਼ਨ ਦੀ ਪੂਰੀ ਕਾਪੀ ਮਿਲੀ ਹੈ ਜਾਂ ਨਹੀਂ । ਇਸ ਦੇ ਬਾਅਦ ਕੋਰਟ ਨੇ ਅਗਲੀ ਸੁਣਵਾਈ 25 ਅਗਸਤ ਲਈ ਤੈਅ ਕੀਤੀ। ਇਸ ਤੋਂ ਪਹਿਲਾਂ, 8 ਅਗਸਤ ਨੂੰ, ਅਦਾਲਤ ਨੇ ਸੌਰਭ ਭਾਰਦਵਾਜ ਨੂੰ ਨੋਟਿਸ ਜਾਰੀ ਕੀਤਾ ਸੀ। ਪਰਵੇਸ਼ ਵਰਮਾ ਨੇ 4 ਜੁਲਾਈ ਨੂੰ ਆਪਣਾ ਬਿਆਨ ਦਰਜ ਕਰਵਾਇਆ। ਪਰਵੇਸ਼ ਵਰਮਾ ਨੇ ਆਪਣੇ ਬਿਆਨ ਵਿਚ ਕਿਹਾ ਸੀ ਕਿ ਸੌਰਭ ਭਾਰਦਵਾਜ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨ ਦੇ ਝੂਠੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਭਾਰਦਵਾਜ ਨੇ ਝੂਠਾ ਦੋਸ਼ ਲਾਇਆ ਸੀ ਕਿ ਪਰਵੇਸ਼ ਵਰਮਾ ਨੇ ਬਤੌਰ ਮੰਤਰੀ ਆਪਣੇ ਅਹੁਦੇ ਦੀ ਗ਼ਲਤ ਵਰਤੋਂ ਕਰਦੇ ਹੋਏ ਆਪਣੇ ਕਥਿਤ ਸਹਿਯੋਗੀ ਨੂੰ ਲਗਭਗ 5ਸੌ ਕਰੋੜ ਰੁਪਏ ਦੇ ਇੱਕ ਨਿੱਜੀ ਸਕੂਲ ਟਰੱਸਟ ਵਿਚ ਟਰੱਸਟੀ ਨਿਯੁਕਤ ਕੀਤਾ ਹੈ।