18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟੋਹਾਣਾ ’ਚ ਸਫ਼ਾਈ ਕਰਮਚਾਰੀਆਂ ਨੇ ਨਗਰ ਪ੍ਰੀਸ਼ਦ ਦੇ ਗੇਟ ਨੂੰ ਲਾਇਆ ਤਾਲਾ

ਟੋਹਾਣਾ, 18 ਅਗਸਤ (ਮਨਜੀਤ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢਿਆ ਸੰਘਰਸ਼ ਮੰਗਲਵਾਰ ਨੂੰ ਹੋਰ ਤੇਜ਼ ਹੋ ਗਿਆ। ਨਗਰ ਪਰਿਸ਼ਦ ਟੋਹਾਣਾ ਦੇ ਸਫ਼ਾਈ ਕਰਮਚਾਰੀਆਂ ਨੇ ਨਗਰ ਪਰਿਸ਼ਦ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਟੋਹਾਣਾ, 18 ਅਗਸਤ (ਮਨਜੀਤ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢਿਆ ਸੰਘਰਸ਼ ਮੰਗਲਵਾਰ ਨੂੰ ਹੋਰ ਤੇਜ਼ ਹੋ ਗਿਆ। ਨਗਰ ਪਰਿਸ਼ਦ ਟੋਹਾਣਾ ਦੇ ਸਫ਼ਾਈ ਕਰਮਚਾਰੀਆਂ ਨੇ ਨਗਰ ਪਰਿਸ਼ਦ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਕਾਰਨ ਉਨ੍ਹਾਂ ਨੂੰ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਸਫ਼ਾਈ ਕਰਮਚਾਰੀ ਆਗੂਆਂ ਨੇ ਕਿਹਾ ਕਿ 13 ਮਈ ਨੂੰ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਕਰਮਚਾਰੀਆਂ ਦੀਆਂ 17 ਮੰਗਾਂ ’ਤੇ ਸਹਿਮਤੀ ਬਣੀ ਸੀ, ਪਰ ਇਸ ਸਬੰਧੀ ਅਜੇ ਤੱਕ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ। ਇਸ ਕਾਰਨ ਕਰਮਚਾਰੀਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸੇ ਮਸਲੇ ਨੂੰ ਲੈ ਕੇ 6 ਅਗਸਤ ਨੂੰ ਵੀ ਟੋਹਾਣਾ ਵਿੱਚ ਨਗਰ ਪਰਿਸ਼ਦ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ ਕੀਤੀ ਸੀ। ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਠੇਕਾ ਪ੍ਰਥਾ ਖ਼ਤਮ ਕਰਨਾ ਅਤੇ ਸਰਕਾਰ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਨਾ ਸ਼ਾਮਲ ਹੈ। ਕਰਮਚਾਰੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਸਬੰਧੀ ਲਿਖਤੀ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ। ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ‘ਕੱਚੇ ਕਰਮਚਾਰੀਆਂ ਨੂੰ ਪੱਕਾ ਕਰੋ’, ‘ਠੇਕਾ ਪ੍ਰਥਾ ਬੰਦ ਕਰੋ’ ਅਤੇ ਆਪਣੀਆਂ ਮੰਗਾਂ ਪੂਰੀਆਂ ਕਰਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਪਹਿਲਾਂ ਵੀ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾ ਸਕਦਾ ਹੈ। ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਰਮਚਾਰੀਆਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਨਾਲ ਕੀਤੇ ਸਮਝੌਤੇ ਨੂੰ ਤੁਰੰਤ ਲਾਗੂ ਕਰਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀਮਤ ਗਰੁੱਪ ਨੇ ਕਰਵਾਇਆ ਚੈਨਲ ਪਾਰਟਨਰ ਮੀਟ ਪ੍ਰੋਗਰਾਮ ਸਿਟੀ ਸੈਂਟਰ ਅਤੇ ਅਮਰਾ ਗ੍ਰੀਨ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਐਨ. ਐਸ. ਐਸ. ਮੈਰਿਟ ਸਰਟੀਫਿਕੇਟ ਵੰਡੇ
Ad Position 24