21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜੋਖਰਾ ਸਾਹਿਬ ਮਾਮਲਾ ਸੁਲਝਾਉਣ ’ ਚ ਅਹਿਮ ਯੋਗਦਾਨ ਪਾਉਣ ਵਾਲੇ ਮੁੱਖ ਮੰਤਰੀ ਨਾਇਬ ਸੈਣੀ ਦਾ ਹਰਿਆਣਾ ਕਮੇਟੀ ਕਰੇਗੀ ਧੰਨਵਾਦ : ਜਥੇ . ਝੀਂਡਾ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਤੋਂ ਬਾਅਦ ਪੰਜੋਖਰਾ ਸਾਹਿਬ ਵਿਖੇ ਹੋਵੇਗਾ ਧੰਨਵਾਦੀ ਸਮਾਗਮ

ਕਰਨਾਲ/ਕੁਰੂਕਸ਼ੇਤਰ, 20 ਅਗਸਤ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪੰਜੋਖਰਾ ਸਾਹਿਬ ਮਾਮਲਾ ਸੁਲਝਾਉਣ ’ਚ ਸਹਿਯੋਗ ਦੇਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 21-08-2026
ਕਰਨਾਲ/ਕੁਰੂਕਸ਼ੇਤਰ, 20 ਅਗਸਤ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪੰਜੋਖਰਾ ਸਾਹਿਬ ਮਾਮਲਾ ਸੁਲਝਾਉਣ ’ਚ ਸਹਿਯੋਗ ਦੇਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਜਾਵੇਗਾ। ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਤੋਂ ਬਾਅਦ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੰਗਤਾਂ ਦੀ ਮੌਜੂਦਗੀ ‘ਚ ਧੰਨਵਾਦੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਹੈ। ਇਸ ਭਰੋਸੇ ਤੋਂ ਬਾਅਦ 25 ਅਗਸਤ ਦੀ ਅਗਲੀ ਕਾਰਵਾਈ ਦੀ ਕਾਲ ਰੱਦ ਕਰ ਦਿੱਤੀ ਗਈ ਹੈ। ਜਥੇ. ਝੀਂਡਾ ਨੇ ਦੱਸਿਆ ਕਿ ਲਾਠੀਚਾਰਜ ‘ਚ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਦਾ ਖਰਚਾ ਕਮੇਟੀ ਚੁੱਕੇਗੀ ਅਤੇ ਇਕ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਸਿਮਰਨ ਸਿੰਘ ਮੰਡ ਵਲੋਂ ਮੁਆਫ਼ੀ ਮੰਗਣ ਦਾ ਪ੍ਰਸਤਾਵ ਭੇਜਿਆ ਗਿਆ ਹੈ। 23 ਅਗਸਤ ਤੱਕ ਵੀਡੀਓ ਅਤੇ ਲਿਖਤੀ ਰੂਪ ‘ਚ ਸੰਗਤਾਂ ਤੋਂ ਮੁਆਫ਼ੀ ਮੰਗਣ ‘ਤੇ ਉਸ ਨੂੰ ਮੁਆਫ਼ ਕਰਨ ‘ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਵੀ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਮੇਟੀ ਮੈਂਬਰ ਹਰਮਨਪ੍ਰੀਤ ਸਿੰਘ, ਮੈਂਬਰ ਇੰਦਰਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਮਸਾਣਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫਾਈ ਤੇ ਫਾਇਰ ਬਿ੍ਰਗੇਡ ਮੁਲਾਜ਼ਮਾਂ ਦੇ ਹੱਕ ’ ਚ ਬਿਜਲੀ ਕਰਮਚਾਰੀਆਂ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬ... ਅਗਲੀ ਖ਼ਬਰ ਜੰਡਿਆਲਾ ਮੰਜਕੀ ਵਿਖੇ ‘ ਤੀਆਂ ਦਾ ਤਿਉਹਾਰ ’ ਧੂਮ - ਧਾਮ ਨਾਲ ਮਨਾਇਆ
Ad Position 24