ਸਫਾਈ ਤੇ ਫਾਇਰ ਬਿ੍ਰਗੇਡ ਮੁਲਾਜ਼ਮਾਂ ਦੇ ਹੱਕ ’ ਚ ਬਿਜਲੀ ਕਰਮਚਾਰੀਆਂ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਸਿਰਸਾ, 20 ਅਗਸਤ (ਭੁਪਿੰਦਰ ਪੰਨੀਵਾਲੀਆ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਨੇ ਸਫਾਈ ਤੇ ਫਾਇਰ ਬ੍ਰਿਗੇੇਡ ਦੇ ਕਰਮਚਾਰੀਆਂ ਦੇ ਹੱਕ ’ਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਪ੍ਰਤਰਸ਼ਨਕਾਰੀਆਂ ਦੀ ਪ੍ਰਧਾਨਗੀ ਇੰਡਸਟਰੀਅਲ ਸਬ-ਯੂਨਿਟ ਦੇ ਪ੍ਰਧਾਨ ਅਜੈ ਪਾਸੀ ਅਤੇ ਸਿਟੀ ਸਬ-ਯੂਨਿਟ ਦੇ ਪ੍ਰਧਾਨ ਮਨਮੋਹਨ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ।
ਸਿਰਸਾ, 20 ਅਗਸਤ (ਭੁਪਿੰਦਰ ਪੰਨੀਵਾਲੀਆ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਨੇ ਸਫਾਈ ਤੇ ਫਾਇਰ ਬ੍ਰਿਗੇੇਡ ਦੇ ਕਰਮਚਾਰੀਆਂ ਦੇ ਹੱਕ ’ਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਪ੍ਰਤਰਸ਼ਨਕਾਰੀਆਂ ਦੀ ਪ੍ਰਧਾਨਗੀ ਇੰਡਸਟਰੀਅਲ ਸਬ-ਯੂਨਿਟ ਦੇ ਪ੍ਰਧਾਨ ਅਜੈ ਪਾਸੀ ਅਤੇ ਸਿਟੀ ਸਬ-ਯੂਨਿਟ ਦੇ ਪ੍ਰਧਾਨ ਮਨਮੋਹਨ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਮੀਤ ਪ੍ਰਧਾਨ ਬਾਬੂ ਲਾਲ ਅਤੇ ਸੀਨੀਅਰ ਕਰਮਚਾਰੀ ਨੇਤਾ ਐਸ.ਐਸ. ਬੇਦੀ ਨੇ ਕਿਹਾ ਕਿ ਸਫਾਈ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ 6 ਅਗਸਤ ਤੋਂ ਰਾਜ ਭਰ ਵਿੱਚ ਹੜਤਾਲ ’ਤੇ ਹਨ, ਜਿਸਦਾ ਏ.ਐਚ.ਪੀ. ਸੀ ਵਰਕਰਜ਼ ਯੂਨੀਅਨ ਪੁਰਜ਼ੋਰ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੱਦ ਅਤੇ ਸਮਝੌਤੇ ਨੂੰ ਲਾਗੂ ਨਾ ਕਰਨ ਦੀ ਨੀਤੀ ਨੇ ਕਰਮਚਾਰੀਆਂ ਨੂੰ ਦੁਬਾਰਾ ਹੜਤਾਲ ’ਤੇ ਜਾਣ ਲਈ ਮਜਬੂਰ ਕੀਤਾ। ਜੇਕਰ ਸਰਕਾਰ ਇਸ ਮਸਲੇ ਨੂੰ ਜਲਦੀ ਹੱਲ ਨਹੀਂ ਕਰਦੀ ਤਾਂ ਇਹ ਅੰਦੋਲਨ ਵੱਡੇ ਪੱਧਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਜਾਪਦੀ। ਹੜਤਾਲ ਕਾਰਨ ਸੂਬੇ ਭਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਮੀਂਹ ਕਾਰਨ ਗੰਦਗੀ ਤੋਂ ਬਿਮਾਰੀਆਂ ਫੈਲ ਰਹੀਆਂ ਹਨ। ਸਰਕਾਰ ਨੇ ਤਿੰਨ ਮਹੀਨਿਆਂ ਬਾਅਦ ਵੀ ਸਮਝੌਤੇ ਨੂੰ ਲਾਗੂ ਨਹੀਂ ਕੀਤਾ ਜਿਸ ਕਾਰਨ ਕਰਮਚਾਰੀਆਂ ਨੂੰ ਦੁਬਾਰਾ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਿਆ। ਕਰਮਚਾਰੀ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ ਸਿਟੀ ਯੂਨਿਟ ਦੇ ਪ੍ਰਧਾਨ ਮੀਤ ਚਾਵਲਾ, ਉਪ-ਪ੍ਰਧਾਨ ਸੁਭਾਸ਼, ਖਜ਼ਾਨਚੀ ਤਾਰਾਚੰਦ, ਉਪ-ਸ਼ਹਿਰੀ ਯੂਨਿਟ ਦੇ ਪ੍ਰਧਾਨ ਗੁਲਬਾਗ ਸਿੰਘ ਸਮੇਤ ਕਈ ਕਰਮਚਾਰੀ ਮੌਜੂਦ ਸਨ।