21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿਕਾਸ ਕਾਰਜਾਂ ’ ਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਸੁਮਨ ਬਾਹਮਣੀ

ਯਮੁਨਾਨਗਰ, 20 ਅਗਸਤ ( ਗੁਰਦਿਆਲ ਸਿੰਘ ਨਿਮਰ)-ਮੇਅਰ ਸੁਮਨ ਬਾਹਮਣੀ ਨੇ ਵੀਰਵਾਰ ਨੂੰ ਕਨ੍ਹੱਈਆ ਸਾਹਿਬ ਚੌਕ ਸਥਿਤ ਨਗਰ ਨਿਗਮ ਦਫ਼ਤਰ ਵਿਚ ਕੌਂਸਲਰਾਂ, ਨਿਗਮ ਦੀ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਵਾਰਡ ਨੰ. 16 ਤੋਂ ਲੈ ਕੇ 22 ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੰਬਿਤ ਵਿਕਾਸ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-08-2026
ਯਮੁਨਾਨਗਰ, 20 ਅਗਸਤ ( ਗੁਰਦਿਆਲ ਸਿੰਘ ਨਿਮਰ)-ਮੇਅਰ ਸੁਮਨ ਬਾਹਮਣੀ ਨੇ ਵੀਰਵਾਰ ਨੂੰ ਕਨ੍ਹੱਈਆ ਸਾਹਿਬ ਚੌਕ ਸਥਿਤ ਨਗਰ ਨਿਗਮ ਦਫ਼ਤਰ ਵਿਚ ਕੌਂਸਲਰਾਂ, ਨਿਗਮ ਦੀ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਵਾਰਡ ਨੰ. 16 ਤੋਂ ਲੈ ਕੇ 22 ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੰਬਿਤ ਵਿਕਾਸ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿਚ ਸਾਰੇ ਸੱਤ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੇਅਰ ਨੇ ਸੰਬੰਧਿਤ ਸਹਾਇਕ ਇੰਜੀਨੀਅਰਾਂ ਅਤੇ ਜੂਨੀਅਰ ਇੰਜੀਨੀਅਰਾਂ ਤੋਂ ਵਾਰਡਵਾਰ ਦੀ ਜਾਣਕਾਰੀ ਮੰਗੀ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੇਅਰ ਨੇ ਵਾਰਡ ਨੰ.19 ਵਿਚ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ‘ਤੇ ਭੁਗਤਾਨ ਰੋਕਣ ਅਤੇ ਦੋ ਏਜੰਸੀਆਂ ‘ਤੇ ਜੁਰਮਾਨੇ ਲਗਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਟੈਂਡਰ ਦਿੱਤੇ ਜਾਣ ਦੇ ਬਾਵਜੂਦ ਕੰਮ ਸ਼ੁਰੂ ਕਰਨ ਵਿੱਚ ਅਸਫ਼ਲ ਰਹਿਣ ਵਾਲੀਆਂ ਏਜੰਸੀਆਂ ਨੂੰ ਨੋਟਿਸ ਦੇਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਨੇ ਵਿਕਾਸ ਪ੍ਰੋਜੈਕਟਾਂ ਵਿਚ ਦੇਰੀ ਕਰਨ ਵਾਲੇ ਠੇਕੇਦਾਰਾਂ ਅਤੇ ਏਜੰਸੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ। ਮੇਅਰ ਸੁਮਨ ਬਾਹਮਣੀ ਨੇ ਹਰੇਕ ਵਾਰਡ ਵਿਚ ਚੱਲ ਰਹੇ ਨਿਰਮਾਣ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲਈ ਅਤੇ ਅਧਿਕਾਰੀਆਂ ਨੂੰ ਪੂਰਾ ਹੋਣ ਦੀ ਪ੍ਰਤੀਸ਼ਤਤਾ ਅਤੇ ਨਿਰਧਾਰਿਤ ਸਮਾਂ-ਸੀਮਾ ਦਾ ਮੁਲਾਂਕਣ ਕਰਨ ਲਈ ਕਿਹਾ। ਉਨ੍ਹਾਂ ਨੇ ਟੈਂਡਰ ਜਾਰੀ ਹੋਣ ਦੇ ਬਾਵਜੂਦ ਸ਼ੁਰੂ ਨਾ ਹੋਏ ਪ੍ਰੋਜੈਕਟਾਂ ਦੇ ਕਾਰਨਾਂ ਬਾਰੇ ਵੀ ਪੁੱਛਗਿੱਛ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸੜਕਾਂ, ਗਲੀਆਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਲਈ ਅਨੁਮਾਨ ਤਿਆਰ ਕਰਨ ਅਤੇ ਟੈਂਡਰ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਪ੍ਰੋਜੈਕਟਾਂ ਵਿਚ ਰੁਕਾਵਟਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੇਅਰ ਸੁਮਨ ਬਾਹਮਣੀ ਨੇ ਕਿਹਾ ਕਿ ਸ਼ਹਿਰ ਵਿਚ ਕੀਤੇ ਜਾ ਰਹੇ ਕਿਸੇ ਵੀ ਵਿਕਾਸ ਪ੍ਰੋਜੈਕਟ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੋਈ ਵੀ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਲੋਕ ਭਲਾਈ ਪ੍ਰੋਜੈਕਟਾਂ ਵਿਚ ਬੇਲੋੜੀ ਦੇਰੀ ਜਨਤਾ ਨੂੰ ਅਸੁਵਿਧਾ ਦਾ ਕਾਰਨ ਬਣਦੀ ਹੈ ਇਸ ਲਈ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਪ੍ਰਗਤੀ ਦੀ ਨਿਗਰਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਤਾਕੀਦ ਕੀਤੀ ਕਿ ਜਿਨ੍ਹਾਂ ਵਾਰਡਾਂ ਵਿਚ ਗਲੀਆਂ ਅਜੇ ਵੀ ਕੱਚੀਆਂ ਜਾਂ ਖਰਾਬ ਹਨ, ਉਨ੍ਹਾਂ ਦੇ ਅਨੁਮਾਨ ਤਿਆਰ ਕੀਤੇ ਜਾਣ ਅਤੇ ਟੈਂਡਰ ਜਲਦੀ ਜਾਰੀ ਕੀਤੇ ਜਾਣ। ਸਾਰੇ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਯਮਿਤ ਤੌਰ ‘ਤੇ ਨਿਰੀਖਣ ਕਰਨ ਅਤੇ ਸਮੇਂ ਸਿਰ ਕੰਮ ਨੂੰ ਗੁਣਵੱਤਾ ਨਾਲ ਪੂਰਾ ਕਰਕੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ। ਮੀਟਿੰਗ ਵਿਚ ਸਹਾਇਕ ਇੰਜੀਨੀਅਰ ਸੁਰੇਂਦਰ ਦਹੀਆ, ਸਹਾਇਕ ਇੰਜੀਨੀਅਰ ਰਾਜੇਸ਼ ਸ਼ਰਮਾ, ਕੌਂਸਲਰ ਸੰਦੀਪ ਧੀਮਾਨ, ਕੌਂਸਲਰ ਦੀਕਸ਼ਿਤ ਕੁਮਾਰ, ਕੌਂਸਲਰ ਉੱਜਵਲ ਬਨਿਆਲ, ਕੌਂਸਲਰ ਹਰਜੀਤ ਆਨੰਦ, ਕੌਂਸਲਰ ਵਿਕਰਮ ਰਾਣਾ, ਕੌਂਸਲਰ ਮਨਜੀਤ ਕੌਰ, ਕੌਂਸਲਰ ਪ੍ਰਤੀਨਿਧੀ ਅੰਕਿਤ ਕਪਿਲ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦੇ ਐਸ. ਡੀ. ਓ. ਰੋਹਿਤ ਸਰੋਗੀ ਅਤੇ ਕਾਰਪੋਰੇਸ਼ਨ ਦੇ ਜੂਨੀਅਰ ਇੰਜੀਨੀਅਰ ਤੁਲਸੀ, ਵਿਸ਼ਾਲ, ਮੋਨਿਕਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਧਾਨ ਕੈਂਪ ’ ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ : ਪਿਊਸ਼ ਗੁਪਤਾ ਅਗਲੀ ਖ਼ਬਰ ਅੰਗਹੀਣਤਾ ਸਰਟੀਫਿਕੇਟ ਲਈ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਅੱਜ ਤੇ ਭਲਕੇ
Ad Position 24