ਸਮਾਧਾਨ ਕੈਂਪ ’ ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ : ਪਿਊਸ਼ ਗੁਪਤਾ
ਯਮੁਨਾਨਗਰ, 20 ਅਗਸਤ (ਗੁਰਦਿਆਲ ਸਿੰਘ ਨਿਮਰ)-ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ।
ਯਮੁਨਾਨਗਰ, 20 ਅਗਸਤ (ਗੁਰਦਿਆਲ ਸਿੰਘ ਨਿਮਰ)-ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਸਿਟੀ ਮੈਜਿਸਟ੍ਰੇਟ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦ ਹੱਲ ਲਈ ਲਗਾਏ ਜਾ ਰਹੇ ਸਮਾਧਾਨ ਕੈਂਪਾਂ ‘ਚ ਬਦਲਾਅ ਕੀਤੇ ਗਏ ਹਨ। ਇਹ ਕੈਂਪ ਹੁਣ ਹਫ਼ਤੇ ‘ਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਲਗਾਏ ਜਾ ਰਹੇ ਹਨ। ਪਹਿਲਾਂ ਵਾਂਗ, ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ‘ਤੇ ਹੀ ਲਗਾਏ ਜਾ ਰਹੇ ਹਨ। ਅੱਜ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ‘ਚ ਸਿਟੀ ਮੈਜਿਸਟ੍ਰੇਟ ਗੁਪਤਾ ਦੀ ਪ੍ਰਧਾਨਗੀ ਹੇਠ ਲਗਾਏ ਗਏ ਸਮਾਧਾਨ ਕੈਂਪ ‘ਚ 1 ਸ਼ਿਕਾਇਤ ਪ੍ਰਾਪਤ ਹੋਈ, ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਅਨੂਪ ਕੁਮਾਰ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਖਰੇਤੀ ਲਾਲ ਬੱਤਰਾ, ਜਗਦੀਸ਼ ਬੱਬਰ, ਨੀਰਜ ਗੁਪਤਾ, ਸੁਰੇਂਦਰ ਸ਼ਰਮਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।