22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪ੍ਰੀਖਿਆਵਾਂ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸਿਰਸਾ, 21 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਵੈਦਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰੀਖਿਆਵਾਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਏ ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵੀ ਡਾ.

Ad Position 21
No active advertisement
ਅਜੀਤ ਡੈਸਕ 22-08-2026
ਸਿਰਸਾ, 21 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਵੈਦਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰੀਖਿਆਵਾਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਏ ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵੀ ਡਾ. ਗੁਰਚਰਨ ਸਿੰਘ ਨੇ ਕੀਤੀ। ਪਿੰਡ ਵੈਦਵਾਲਾ ਦੇ ਸਰਪੰਚ ਦੀਪ ਸਿੰਘ ਕੰਬੋਜ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਬਕਾ ਸੈਨਿਕ ਨਿਰਮਲ ਸਿੰਘ ਨੇ ਸਕੂਲ ਦੇ ਵਿਹੜੇ ਵਿੱਚ ਰਾਸ਼ਟਰ ਦੇ ਮਾਣ ਦਾ ਪ੍ਰਤੀਕ ਰਾਸ਼ਟਰੀ ਝੰਡਾ ਲਹਿਰਾਇਆ। ਵੱਖ-ਵੱਖ ਕਲਾਸਾਂ ਦੇ ਅੱਸੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪਹਿਲੇ ਸਥਾਨ ’ਤੇ ਆਉਣ ਵਾਲਿਆਂ ਨੂੰ 500 ਰੁਪਏ ਅਤੇ ਇੱਕ ਯਾਦਗਾਰੀ ਚਿੰਨ੍ਹ, ਦੂਜੇ ਸਥਾਨ ’ਤੇ ਆਉਣ ਵਾਲਿਆਂ ਨੂੰ 300 ਰੁਪਏ ਅਤੇ ਇੱਕ ਯਾਦਗਾਰੀ ਚਿੰਨ੍ਹ ਅਤੇ ਤੀਜੇ ਸਥਾਨ ’ਤੇ ਆਉਣ ਵਾਲਿਆਂ ਨੂੰ 200 ਰੁਪਏ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤੇ ਗਏ। ਇਸ ਮੌਕੇ ਸਾਬਕਾ ਸੈਨਿਕ ਨਿਰਮਲ ਸਿੰਘ ਨੇ ਕਿਹਾ ਕਿ ਮੌਜੂਦਾ ਯੁੱਗ ਤਕਨੀਕੀ ਯੁੱਗ ਹੈ, ਜਿਸ ਵਿੱਚ ਹਰ ਖੇਤਰ ਵਿੱਚ ਭਰਪੂਰ ਸਰੋਤ ਅਤੇ ਮੁਕਾਬਲਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚ ਅੱਵਲ ਆਉਣਣ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮਾਜ ਸੇਵੀ ਡਾ. ਗੁਰਚਰਨ ਸਿੰਘ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਵਿੱਚ ਪਤਵੰਤਿਆਂ ਵੱਲੋਂ ਬੂਟੇ ਵੀ ਲਗਾਏ ਗਏ। ਸਕੂਲ ਪ੍ਰਬੰਧਨ ਨੇ ਸਾਬਕਾ ਸੈਨਿਕ ਨਿਰਮਲ ਸਿੰਘ ਅਤੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਰੋਹੀ ਮਾਡਲ ਸਕੂਲ ਝਿੜੀ ਨੂੰ ਬਲਾਕ-ਪੱਧਰੀ ਵਿਗਿਆਨ ਨਾਟਕ ਮੁਕਾਬਲੇ ’ਚ ਮਿਲਿਆ ਪਹਿਲਾ ਸਥਾਨ ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ‘ਵਿਸ਼ਵ ਉੱਦਮੀ ਦਿਵਸ’ ਮੌਕੇ ਪ੍ਰੋਗਰਾਮ ਕਰਵਾਇਆ
Ad Position 24