ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਕੈਂਪਾਂ ਦੀਆਂ ਤਰੀਕਾਂ ਨਿਰਧਾਰਤ
ਯਮੁਨਾਨਗਰ, 21 ਅਗਸਤ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਅਤੇ ਚੋਣ ਅਧਿਕਾਰੀ ਪ੍ਰੀਤੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀਆਂ ਮੁੱਢਲੀ ਪ੍ਰਕਾਸ਼ਨਾ ਬੀਤੀ 31 ਜੁਲਾਈ ਨੂੰ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਹਰਿਆਣਾ ਨੇ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 22 ਤੇ 23 ਅਗਸਤ ਅਤੇ 29 ਤੇ 30 ਅਗਸਤ ਨੂੰ ਵਿਸ਼ੇਸ਼ ਕੈਂਪਾਂ ਦੀਆਂ ਤਰੀਕਾਂ ਨਿਰਧਾਰਤ ਕੀਤੀਆਂ ਹਨ।
ਜ਼
ਜ਼ਿਲ੍ਹਾ ਚੋਣ ਅਧਿਕਾਰੀ ਪ੍ਰੀਤੀ। ਤਸਵੀਰ : ਨਿਮਰ
22-08-2026
ਯਮੁਨਾਨਗਰ, 21 ਅਗਸਤ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਅਤੇ ਚੋਣ ਅਧਿਕਾਰੀ ਪ੍ਰੀਤੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀਆਂ ਮੁੱਢਲੀ ਪ੍ਰਕਾਸ਼ਨਾ ਬੀਤੀ 31 ਜੁਲਾਈ ਨੂੰ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਹਰਿਆਣਾ ਨੇ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 22 ਤੇ 23 ਅਗਸਤ ਅਤੇ 29 ਤੇ 30 ਅਗਸਤ ਨੂੰ ਵਿਸ਼ੇਸ਼ ਕੈਂਪਾਂ ਦੀਆਂ ਤਰੀਕਾਂ ਨਿਰਧਾਰਤ ਕੀਤੀਆਂ ਹਨ। ਇਨ੍ਹਾਂ ਤਰੀਕਾਂ ਨੂੰ, ਸੰਬੰਧਿਤ ਪੋਲਿੰਗ ਸਟੇਸ਼ਨ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਤਰਾਜ਼ ਅਤੇ ਦਾਅਵੇ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਮੇਂ ਦੌਰਾਨ ਯੋਗ ਨਾਗਰਿਕ ਆਪਣੇ ਨਾਵਾਂ ਦੀ ਜਾਂਚ ਕਰ ਸਕਦੇ ਹਨ ਅਤੇ ਵੋਟਰ ਸੂਚੀ ਵਿਚ ਕਿਸੇ ਵੀ ਗਲਤੀ ਹੋਣ ਦੀ ਸੂਰਤ ਵਿਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿਚ ਹਰੇਕ ਯੋਗ ਨਾਗਰਿਕ ਦਾ ਵੋਟ ਪਾਉਣ ਦਾ ਅਧਿਕਾਰ ਮਹੱਤਵਪੂਰਨ ਹੈ। ਇਸ ਲਈ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ, ਪਤਾ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਨਾਲ ਸੰਬੰਧਿਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਅਤੇ ਨਿਰਪੱਖ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣੇ ਨਾਵਾਂ ਦੀ ਜਾਂਚ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ।