ਅੰਗਹੀਣਾਂ ਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਟੋਹਾਣਾ ’ਚ ਰਜਿਸਟ੍ਰੇਸ਼ਨ ਤੇ ਜਾਂਚ ਕੈਂਪ
ਟੋਹਾਣਾ, 21 ਅਗਸਤ (ਮਨਜੀਤ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਫ਼ਤਿਹਾਬਾਦ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਭਾਰਤੀ ਕ੍ਰਿਤ੍ਰਿਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਸਹਿਯੋਗ ਨਾਲ ਅੰਗਹੀਣ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਮੁਫ਼ਤ ਨਕਲੀ ਅੰਗ ਤੇ ਹੋਰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਉਪਮੰਡਲ ਪੱਧਰੀ ਲਘੂ ਸਕੱਤਰੇਤ, ਟੋਹਾਣਾ ਵਿਖੇ ਰਜਿਸਟ੍ਰੇਸ਼ਨ ਤੇ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਐੱਸ.
ਟੋਹਾਣਾ, 21 ਅਗਸਤ (ਮਨਜੀਤ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਫ਼ਤਿਹਾਬਾਦ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਭਾਰਤੀ ਕ੍ਰਿਤ੍ਰਿਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਸਹਿਯੋਗ ਨਾਲ ਅੰਗਹੀਣ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਮੁਫ਼ਤ ਨਕਲੀ ਅੰਗ ਤੇ ਹੋਰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਉਪਮੰਡਲ ਪੱਧਰੀ ਲਘੂ ਸਕੱਤਰੇਤ, ਟੋਹਾਣਾ ਵਿਖੇ ਰਜਿਸਟ੍ਰੇਸ਼ਨ ਤੇ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਐੱਸ.ਡੀ.ਐੱਮ. ਟੋਹਾਣਾ ਆਕਾਸ਼ ਵਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਕੈਂਪ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਸੁਪਰਡੈਂਟ ਸੁਰਿੰਦਰ ਚੁੱਘ ਅਤੇ ਸਹਾਇਕ ਸੁਨੀਲ ਭਾਟੀਆ ਨੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਯੋਗ ਅੰਗਹੀਣ ਵਿਅਕਤੀਆਂ ਅਤੇ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਨ ਦੇ ਨਾਲ-ਨਾਲ ਲੋੜੀਂਦੀ ਜਾਂਚ ਕੀਤੀ ਗਈ, ਤਾਂ ਜੋ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾ ਸਕਣ। ਇਸ ਮੌਕੇ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਦੇ ਸੂਬਾ ਪ੍ਰਧਾਨ ਡਾ. ਅਜਾਇਬ ਸਿੰਘ ਫ਼ਤਿਹਪੁਰੀ, ਜ਼ਿਲ੍ਹਾ ਪ੍ਰਧਾਨ ਡਾ. ਜਗਮੋਹਨ ਅਰੋੜਾ ਅਤੇ ਸੂਬਾ ਪ੍ਰੈੱਸ ਇੰਚਾਰਜ ਰਘੁਬੀਰ ਜਾਂਗੜਾ ਨੇ ਰੈੱਡ ਕਰਾਸ ਸੁਸਾਇਟੀ ਫ਼ਤਿਹਾਬਾਦ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਸਨਮਾਨਿਤ ਕੀਤਾ। ਟਰੱਸਟ ਦੇ ਅਹੁਦੇਦਾਰਾਂ ਨੇ ਅੰਗਹੀਣ ਵਿਅਕਤੀਆਂ ਅਤੇ ਬਜ਼ੁਰਗਾਂ ਦੀ ਸਹਾਇਤਾ ਲਈ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਥੇ ਹੀ ਰੈੱਡ ਕਰਾਸ ਦੇ ਅਧਿਕਾਰੀਆਂ ਨੇ ਵੀ ਟਰੱਸਟ ਵੱਲੋਂ ਖ਼ੂਨਦਾਨ ਕੈਂਪਾਂ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਸੇਵਾ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਸਮਾਜ ਸੇਵਾ ਦੇ ਅਜਿਹੇ ਉਪਰਾਲਿਆਂ ਨਾਲ ਲੋੜਵੰਦ ਲੋਕਾਂ ਨੂੰ ਸਿੱਧਾ ਲਾਭ ਮਿਲਦਾ ਹੈ ਅਤੇ ਇਹ ਮਨੁੱਖਤਾ ਦੀ ਸੱਚੀ ਸੇਵਾ ਦੀ ਮਿਸਾਲ ਹਨ।