22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਦੀ ਮਹੀਨਾਵਾਰ ਮੀਟਿੰਗ

ਟੋਹਾਣਾ, 21 ਅਗਸਤ (ਮਨਜੀਤ ਸਿੰਘ)- ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ (ਰਜਿ.) ਦੀ ਮਹੀਨਾਵਾਰ ਮੀਟਿੰਗ ਪ੍ਰਦੇਸ਼ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 22-08-2026
ਟੋਹਾਣਾ, 21 ਅਗਸਤ (ਮਨਜੀਤ ਸਿੰਘ)- ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ (ਰਜਿ.) ਦੀ ਮਹੀਨਾਵਾਰ ਮੀਟਿੰਗ ਪ੍ਰਦੇਸ਼ ਪ੍ਰਧਾਨ ਡਾ. ਅਜਾਇਬ ਸਿੰਘ ਫ਼ਤਿਹਪੁਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਧਾਰ ਹਸਪਤਾਲ ਹਿਸਾਰ ਦੇ ਐੱਮ.ਐੱਸ. ਓਨਕੋਲੋਜੀ ਸਰਜਨ ਡਾ. ਹਰੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਾ. ਹਰੀਸ਼ ਕੁਮਾਰ ਨੇ ਆਧਾਰ ਹਸਪਤਾਲ ਹਿਸਾਰ ਵਿੱਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੈਂਸਰ ਦੇ ਇਲਾਜ, ਜਾਂਚ ਅਤੇ ਹਸਪਤਾਲ ਵਿੱਚ ਉਪਲਬਧ ਹੋਰ ਡਾਕਟਰੀ ਸਹੂਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਅਧਾਰ ਹਸਪਤਾਲ ਹਿਸਾਰ ਦੇ ਮਾਰਕੀਟਿੰਗ ਮੈਨੇਜਰ ਸਚਿਨ ਕੁਮਾਰ ਹਾਜ਼ਰ ਰਹੇ। ਟਰੱਸਟ ਦੇ ਮੈਂਬਰਾਂ ਨੇ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਧਿਆਨ ਨਾਲ ਸੁਣਿਆ ਅਤੇ ਸਿਹਤ ਸੇਵਾਵਾਂ ਸਬੰਧੀ ਕਈ ਅਹਿਮ ਗੱਲਾਂ ਦੀ ਜਾਣਕਾਰੀ ਹਾਸਲ ਕੀਤੀ।ਮੀਟਿੰਗ ਵਿੱਚ ਟਰੱਸਟ ਦੀ ਸਮੁੱਚੀ ਪ੍ਰਦੇਸ਼ ਕਮੇਟੀ, ਜ਼ਿਲ੍ਹਾ ਕਮੇਟੀਆਂ, ਬਲਾਕ ਕਮੇਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਰੱਸਟ ਮੈਂਬਰ ਹਾਜ਼ਰ ਸਨ। ਇਸ ਦੌਰਾਨ ਟਰੱਸਟ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਅਤੇ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਅਖੀਰ ਵਿੱਚ ਡਾ. ਹਰੀਸ਼ ਕੁਮਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸੰਤਪੁਰਾ ਵਿਖੇ ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ ਮਹੰਤ ਬਾਬਾ ਜਵਾਹਰ ਸਿੰਘ ਦੀਵਾਨ ਹਾਲ ਵਿਖੇ ਸਜਿਆ ਕੀਰਤਨ ਦਰਬਾਰ ਅਗਲੀ ਖ਼ਬਰ ਗਰਲਜ਼ ਸਕੂਲ, ਚੀਕਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਸੰਸਦ ਪ੍ਰੋਗਰਾਮ ਕਰਵਾਇਆ
Ad Position 24