22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡੇਰਾ ਸੰਤਪੁਰਾ ਵਿਖੇ ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ ਮਹੰਤ ਬਾਬਾ ਜਵਾਹਰ ਸਿੰਘ ਦੀਵਾਨ ਹਾਲ ਵਿਖੇ ਸਜਿਆ ਕੀਰਤਨ ਦਰਬਾਰ

ਯਮੁਨਾਨਗਰ, 21 ਅਗਸਤ (ਗੁਰਦਿਆਲ ਸਿੰਘ ਨਿਮਰ )- ਸੱਚਖੰਡ ਵਾਸੀ ਸੰਤ ਪੰਡਿਤ ਨਿਸ਼ਚਲ ਸਿੰਘ ਜੀ ਅਤੇ ਸੱਚਖੰਡ ਵਾਸੀ ਸੰਤ ਤਿਰਲੋਚਨ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਡੇਰਾ ਸੰਤਪੁਰਾ ਮਾਡਲ ਟਾਊਨ ਯਮੁਨਾਨਗਰ ਵਿਖੇ ਸ਼ਰਧਾ, ਸਤਿਕਾਰ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਕੀਤੀ ਗਈ।

Ad Position 21
No active advertisement
ਡੇਰਾ ਸੰਤਪੁਰਾ ਵਿਖੇ ਸੱਚਖੰਡ ਵਾਸੀ ਸੰਤ ਪੰਡਿਤ ਨਿਸ਼ਚਲ ਸਿੰਘ ਜੀ ਅਤੇ ਸੰਤ ਤਰਲੋਚਨ ਸਿੰਘ ਜੀ ਦੀ ਯਾਦ ਵਿਚ ਕਰਵਾਏ ਗਏ ਸਾਲਾਨਾ ਬਰਸੀ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਸੰਤ ਮਹਾਂਪੁਰਸ਼। ਤਸਵੀਰ : ਨਿਮਰ 22-08-2026
ਯਮੁਨਾਨਗਰ, 21 ਅਗਸਤ (ਗੁਰਦਿਆਲ ਸਿੰਘ ਨਿਮਰ )- ਸੱਚਖੰਡ ਵਾਸੀ ਸੰਤ ਪੰਡਿਤ ਨਿਸ਼ਚਲ ਸਿੰਘ ਜੀ ਅਤੇ ਸੱਚਖੰਡ ਵਾਸੀ ਸੰਤ ਤਿਰਲੋਚਨ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਡੇਰਾ ਸੰਤਪੁਰਾ ਮਾਡਲ ਟਾਊਨ ਯਮੁਨਾਨਗਰ ਵਿਖੇ ਸ਼ਰਧਾ, ਸਤਿਕਾਰ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਕੀਤੀ ਗਈ। ਇਸ ਮੌਕੇ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸ਼ਬਦ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦਰਬਾਰ ਵਿਚ ਵੱਖ- ਵੱਖ ਪਰਿਵਾਰਾਂ ਵਲੋ 21 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਉਪਰੰਤ ਮਹੰਤ ਬਾਬਾ ਜਵਾਹਰ ਸਿੰਘ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਤ ਜੀਵਨ ਸਿੰਘ ਬਗੀਚੀ ਵਾਲੇ, ਭਾਈ ਸਵਰਨ ਸਿੰਘ , ਭਾਈ ਮੋਹਕਮ ਸਿੰਘ ਪਾਉਂਟਾਂ ਸਾਹਿਬ, ਸੰਤ ਸੁਰਿੰਦਰ ਸਿੰਘ ਮਿੱਠਾ ,ਭਾਈ ਕਿਸ਼ੋਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਕੇਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਬੰਬੇ ਸਮੇਤ ਕਈ ਹੋਰ ਸੰਤ-ਮਹਾਂਪੁਰਸ਼ਾਂ ਨੇ ਸੰਗਤਾਂ ਦੇ ਦਰਸ਼ਨ ਕੀਤੇ । ਇਸ ਮੌਕੇ ਮਹੰਤ ਕਰਮਜੀਤ ਸਿੰਘ ਪ੍ਰਧਾਨ ਸੇਵਾਪੰਥੀ ਅੱਡਣਸ਼ਾਹੀ ਸਭਾ ਅਤੇ ਸੰਤ ਨਿਸ਼ਚਲ ਸਿੰਘ ਜੀ ਸੰਤਪੁਰਾ ਯਮੁਨਾਨਗਰ ਟਰੱਸਟ ਨੇ ਦੱਸਿਆ ਕਿ ਬਰਸੀ ਸਮਾਗਮ ਤਹਿਤ ਅੱਜ 22 ਅਤੇ ਕੱਲ੍ਹ 23 ਅਗਸਤ ਨੂੰ ਡੇਰਾ ਸੰਤਪੁਰਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਪ੍ਰਸਿੱਧ ਸੰਤ-ਮਹਾਂਪੁਰਖ, ਰਾਗੀ-ਢਾਡੀ ਜਥੇ, ਕਵੀ ਅਤੇ ਪ੍ਰਚਾਰਕ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। । ਮਹੰਤ ਕਰਮਜੀਤ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 23 ਅਗਸਤ ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ’ਚ ਵਧ ਚੜ੍ਹ ਕੇ ਹਾਜ਼ਰੀ ਭਰਨ।
Ad Position 22
No active advertisement
ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਸੰਘੋਲ ਵਿਚ ਖ਼ੂਨ ਦਾਨ ਕੈਂਪ ਅੱਜ ਅਗਲੀ ਖ਼ਬਰ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਦੀ ਮਹੀਨਾਵਾਰ ਮੀਟਿੰਗ
Ad Position 24