25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅੱਜ ਦੇਸ਼ ਅਤੇ ਸੂਬੇ ਦਾ ਆਮ ਨਾਗਰਿਕ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ - ਮੰਦਰ ਸਿੰਘ ਔਢਾਂ

ਕਾਲਾਂਵਾਲੀ/ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)- ਅੱਜ ਦੇਸ਼ ਅਤੇ ਸੂਬੇ ਦਾ ਆਮ ਨਾਗਰਿਕ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਖਾਣ-ਪੀਣ ਦੀਆਂ ਵਸਤੂਆਂ, ਰਸੋਈ ਗੈਸ, ਪੈਟਰੋਲ-ਡੀਜ਼ਲ, ਬਿਜਲੀ, ਸਿੱਖਿਆ, ਸਿਹਤ ਅਤੇ ਰੋਜ਼ਮਰ੍ਹਾ ਦੀਆਂ ਲੋੜਾਂ ਨਾਲ ਸਬੰਧਤ ਵਸਤੂਆਂ ’ਤੇ ਵੱਧ ਰਹੇ ਖਰਚਿਆਂ ਨੇ ਆਮ ਪਰਿਵਾਰ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਕਾਲਾਂਵਾਲੀ/ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)- ਅੱਜ ਦੇਸ਼ ਅਤੇ ਸੂਬੇ ਦਾ ਆਮ ਨਾਗਰਿਕ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਖਾਣ-ਪੀਣ ਦੀਆਂ ਵਸਤੂਆਂ, ਰਸੋਈ ਗੈਸ, ਪੈਟਰੋਲ-ਡੀਜ਼ਲ, ਬਿਜਲੀ, ਸਿੱਖਿਆ, ਸਿਹਤ ਅਤੇ ਰੋਜ਼ਮਰ੍ਹਾ ਦੀਆਂ ਲੋੜਾਂ ਨਾਲ ਸਬੰਧਤ ਵਸਤੂਆਂ ’ਤੇ ਵੱਧ ਰਹੇ ਖਰਚਿਆਂ ਨੇ ਆਮ ਪਰਿਵਾਰ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਗਰੀਬ, ਕਿਸਾਨ, ਮਜ਼ਦੂਰ, ਦੁਕਾਨਦਾਰ ਅਤੇ ਮੱਧ ਵਰਗ ਮਹਿੰਗਾਈ ਦਾ ਬੋਝ ਮਹਿਸੂਸ ਕਰ ਰਿਹਾ ਹੈ। ਇਨੈਲੋ ਹਲਕਾ ਡੱਬਵਾਲੀ ਦੇ ਪ੍ਰਧਾਨ ਮੰਦਰ ਸਿੰਘ ਸਰਾਂ ਨੇ ਉੜਾਨਾ ਵਿੱਚ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਵੱਧ ਰਹੀ ਮਹਿੰਗਾਈ ਕਾਰਨ ਮਜ਼ਦੂਰ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਮਦਨ ਸੀਮਤ ਹੈ, ਪਰ ਘਰੇਲੂ ਖਰਚੇ ਲਗਾਤਾਰ ਵਧ ਰਹੇ ਹਨ। ਬੱਚਿਆਂ ਦੀ ਪੜ੍ਹਾਈ, ਪਰਿਵਾਰ ਦੇ ਇਲਾਜ, ਰਾਸ਼ਨ ਅਤੇ ਹੋਰ ਲੋੜੀਂਦੇ ਖਰਚੇ ਪੂਰੇ ਕਰਨੇ ਦਿਨੋਂ ਦਿਨ ਔਖੇ ਹੁੰਦੇ ਜਾ ਰਹੇ ਹਨ। ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਜਨਤਾ ਨੂੰ ਰਾਹਤ ਦੇਣ ਲਈ ਠੋਸ ਅਤੇ ਪ੍ਰਭਾਵੀ ਕਦਮ ਚੁੱਕੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਪ੍ਰਭਾਵੀ ਕੰਟਰੋਲ ਕੀਤਾ ਜਾਵੇ, ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਵਿਸ਼ੇਸ਼ ਸਕੀਮਾਂ ਲਾਗੂ ਕੀਤੀਆਂ ਜਾਣ ੍ਟ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲਣਾ ਚਾਹੀਦਾ ਹੈ ਅਤੇ ਆਮ ਲੋਕਾਂ ਦੀ ਆਮਦਨ ਦੇ ਮੁਕਾਬਲੇ ਵੱਧ ਰਹੇ ਖਰਚਿਆਂ ਨੂੰ ਘਟਾਉਣ ਲਈ ਠੋਸ ਨੀਤੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਹਿੰਗਾਈ ਨੂੰ ਸਿਰਫ਼ ਅੰਕੜਿਆਂ ਵਿੱਚ ਹੀ ਨਹੀਂ ਸਗੋਂ ਆਮ ਲੋਕਾਂ ਦੇ ਪਰਿਵਾਰਾਂ ਨੂੰ ਦਰਪੇਸ਼ ਅਸਲ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖ ਕੇ ਦੇਖੇ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਸਰਕਾਰ ਮਹਿੰਗਾਈ ਨੂੰ ਤੁਰੰਤ ਕਾਬੂ ਕਰਨ ਅਤੇ ਆਮ ਜਨਤਾ ਨੂੰ ਰਾਹਤ ਦੇਣ ਲਈ ਜ਼ਰੂਰੀ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸ਼ਾਹ ਸਤਨਾਮ ਜੀ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਕਲਾਸੀਕਲ ਗਰੁੱਪ ਗਾਇਨ ’ ਚ ਰਹੀਆਂ ਅੱਵਲ ਅਗਲੀ ਖ਼ਬਰ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ- ਵਿਧਾਇਕ ਠੇਕੇਦਾਰ ਹਾਕਮ ਸਿੰਘ
Ad Position 24