ਸ਼ਾਹ ਸਤਨਾਮ ਜੀ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਕਲਾਸੀਕਲ ਗਰੁੱਪ ਗਾਇਨ ’ ਚ ਰਹੀਆਂ ਅੱਵਲ
ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਾਸਤਰੀ ਸਮੂਹ ਗਾਇਨ ਮੁਕਾਬਲੇ ਵਿੱਚ ਸ਼ਾਹ ਸਤਨਾਮ ਜੀ ਗਰਲਜ਼ ਸਕੂਲ ਸਿਰਸਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿੱਚ ਸਕੂਲ ਦੇ ਅੱਠ ਵਿਦਿਆਰਥਣਾਂ ਅੰਸ਼ਵੀਰ, ਨੈਨਾ, ਪ੍ਰੀਤ, ਸਚਨੂਰ, ਲੀਜ਼ਾ, ਸਿਮਰਨ, ਪਲਕ ਅਤੇ ਮੁਸਕਾਨ ਨੇ ਸਮੂਹ ਗੀਤ ਪੇਸ਼ ਕੀਤਾ।
ਸਿਰਸਾ, 24 ਅਗਸਤ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਾਸਤਰੀ ਸਮੂਹ ਗਾਇਨ ਮੁਕਾਬਲੇ ਵਿੱਚ ਸ਼ਾਹ ਸਤਨਾਮ ਜੀ ਗਰਲਜ਼ ਸਕੂਲ ਸਿਰਸਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿੱਚ ਸਕੂਲ ਦੇ ਅੱਠ ਵਿਦਿਆਰਥਣਾਂ ਅੰਸ਼ਵੀਰ, ਨੈਨਾ, ਪ੍ਰੀਤ, ਸਚਨੂਰ, ਲੀਜ਼ਾ, ਸਿਮਰਨ, ਪਲਕ ਅਤੇ ਮੁਸਕਾਨ ਨੇ ਸਮੂਹ ਗੀਤ ਪੇਸ਼ ਕੀਤਾ। ਵਿਦਿਆਰਥਣਾਂ ਨੇ ਵਧੀਆ ਲੈਅ ਅਤੇ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਪੇਸ਼ਕਾਰੀ ਦੇ ਕੇ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਇੰਸਾਂ ਨੇ ਜੇਤੂ ਵਿਦਿਆਰਥਣਾਂ ਨੂੰ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਲਈ ਪ੍ਰਾਰਥਨਾ ਸਭਾ ਵਿੱਚ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਨੇ ਸਮੂਹ ਵਿਦਿਆਰਥਣਾਂ ਦੇ ਸਨਮੁੱਖ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ। ਪੇਸ਼ਕਾਰੀ ਤੋਂ ਬਾਅਦ ਸਭ ਨੇ ਜੇਤੂ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਨੇ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸੰਗੀਤ, ਕਲਾ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਹੋਰ ਵਿਦਿਆਰਥਣਾਂ ਨੂੰ ਵੀ ਅੱਗੇ ਵਧਣ ਦੀ ਪ੍ਰੇਰਨਾ ਮਿਲੇਗੀ।