25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸਿਆਸੀ ਪ੍ਰੋਗਰਾਮਾਂ ਦੀ ਆਗਿਆ ਨਾ ਦਿੱਤੀ ਜਾਵੇ - ਐਡਵੋਕੇਟ ਅਮਨਪ੍ਰੀਤ ਕੌਰ ਜਾਖਲ

ਟੋਹਾਣਾ, 25 ਅਗਸਤ (ਮਨਜੀਤ ਸਿੰਘ)-ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਸਿੱਖ ਮਰਿਆਦਾ ਨੂੰ ਕਾਇਮ ਰੱਖਣ ਲਈ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਜਾਂ ਸਿਆਸੀ ਇਕੱਠ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦੇ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਰਾਜਨੀਤਕ ਪ੍ਰੋਗਰਾਮ ਲਈ ਪ੍ਰਬੰਧਕਾਂ ਵੱਲੋਂ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

Ad Position 21
No active advertisement
ਅਜੀਤ ਡੈਸਕ 26-08-2026
ਟੋਹਾਣਾ, 25 ਅਗਸਤ (ਮਨਜੀਤ ਸਿੰਘ)-ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਸਿੱਖ ਮਰਿਆਦਾ ਨੂੰ ਕਾਇਮ ਰੱਖਣ ਲਈ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਜਾਂ ਸਿਆਸੀ ਇਕੱਠ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦੇ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਰਾਜਨੀਤਕ ਪ੍ਰੋਗਰਾਮ ਲਈ ਪ੍ਰਬੰਧਕਾਂ ਵੱਲੋਂ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ। ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕਿਹਾ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਲਈ ਗੁਰਦੁਆਰਾ ਸਾਹਿਬ ਦੇ ਹਾਲ ਜਾਂ ਕਿਸੇ ਹੋਰ ਹਿੱਸੇ ਵਿੱਚ ਸਿਆਸੀ ਰੈਲੀ, ਸਿਆਸੀ ਇਕੱਠ ਜਾਂ ਰਾਜਨੀਤਕ ਗਤੀਵਿਧੀ ਕਰਕੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਉਲੰਘਣ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਜਥੇਬੰਦੀ ਜਾਣਬੁੱਝ ਕੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਉਲੰਘਣ ਕਰਦੀ ਹੈ ਤਾਂ ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਅਜਿਹੀ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਰਬੱਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਆਪਸ ਵਿੱਚ ਵਿਚਾਰ -ਵਟਾਂਦਰਾ ਕਰਕੇ ਸਾਂਝੇ ਤੌਰ ’ਤੇ ਫੈਸਲਾ ਕਰਨ ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇ। ਐਡਵੋਕੇਟ ਜਾਖਲ ਨੇ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਧਾਰਮਿਕ ਅਸਥਾਨ ਹਨ ਅਤੇ ਇਨ੍ਹਾਂ ਦੀ ਹਦੂਦ ਅੰਦਰ ਰਾਜਨੀਤਕ ਸਰਗਰਮੀਆਂ ਨੂੰ ਥਾਂ ਨਹੀਂ ਮਿਲਣੀ ਚਾਹੀਦੀ। ਪ੍ਰਬੰਧਕ ਕਮੇਟੀਆਂ ਨੂੰ ਇਸ ਸਬੰਧੀ ਸਪੱਸ਼ਟ ਨਿਯਮ ਬਣਾਉਂਦਿਆਂ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਕਸ਼ਿਤ ਦਹੀਆ ਦਾ ਜ਼ਿਲ੍ਹਾ ਯਮੁਨਾਨਗਰ ਦੇ ਦੌਰੇ ਮੌਕੇ ਸ਼ਾਨਦਾਰ ਸਵਾਗਤ ਕੀਤਾ ਅਗਲੀ ਖ਼ਬਰ ਬੇਰੁਜ਼ਗਾਰੀ
Ad Position 24