26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਰਿਆਣਾ ਮਹਿਲਾ ਕਮਿਸ਼ਨ ਦੀ ਮੈਂਬਰ ਵਲੋਂ ਜ਼ਿਲ੍ਹਾ ਜੇਲ੍ਹ ਦੇ ਮਹਿਲਾ ਵਾਰਡ ਦਾ ਨਿਰੀਖਣ

ਯਮੁਨਾਨਗਰ, 25 ਅਗਸਤ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਮਹਿਲਾ ਕਮਿਸ਼ਨ ਦੀ ਮੈਂਬਰ ਡਾ. ਅਨੁਕੰਪਾ ਗਰਗ ਨੇ ਯਮੁਨਾਨਗਰ ਜ਼ਿਲ੍ਹਾ ਜੇਲ੍ਹ ਦੇ ਮਹਿਲਾ ਵਾਰਡ ਦਾ ਨਿਰੀਖਣ ਕੀਤਾ ਅਤੇ ਮਹਿਲਾ ਕੈਦੀਆਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ।

Ad Position 21
No active advertisement
ਅਜੀਤ ਡੈਸਕ 26-08-2026
ਯਮੁਨਾਨਗਰ, 25 ਅਗਸਤ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਮਹਿਲਾ ਕਮਿਸ਼ਨ ਦੀ ਮੈਂਬਰ ਡਾ. ਅਨੁਕੰਪਾ ਗਰਗ ਨੇ ਯਮੁਨਾਨਗਰ ਜ਼ਿਲ੍ਹਾ ਜੇਲ੍ਹ ਦੇ ਮਹਿਲਾ ਵਾਰਡ ਦਾ ਨਿਰੀਖਣ ਕੀਤਾ ਅਤੇ ਮਹਿਲਾ ਕੈਦੀਆਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮਹਿਲਾ ਬਲਾਕ ਵਿਚ ਲੰਗਰ ਤਿਆਰ ਕੀਤੇ ਜਾਣ ਵਾਲੇ ਭੋਜਨ ਦੀ ਜਾਂਚ ਕੀਤੀ। ਇਸ ਦੌਰਾਨ ਕਿਸੇ ਵੀ ਮਹਿਲਾ ਕੈਦੀ ਜਾਂ ਜੇਲ੍ਹ ਸਟਾਫ਼ ਨੇ ਕੋਈ ਚਿੰਤਾ ਨਹੀਂ ਪ੍ਰਗਟਾਈ। ਸਾਰਿਆਂ ਨੇ ਜੇਲ੍ਹ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਸਤੇਂਦਰ ਕੁਮਾਰ ਨੇ ਦੱਸਿਆ ਕਿ ਮਹਿਲਾ ਕੈਦੀਆਂ ਨੂੰ ਵੱਖ-ਵੱਖ ਹੁਨਰ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਰੁਜ਼ਗਾਰ-ਮੁਖੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਨਿਰੀਖਣ ਦੌਰਾਨ ਡਿਪਟੀ ਜੇਲ੍ਹ ਸੁਪਰਡੈਂਟ ਵਰੁਣ ਕੁਮਾਰ, ਜੇਲ੍ਹ ਮੈਡੀਕਲ ਅਫ਼ਸਰ ਡਾ. ਸ਼ੁਭਮ ਨਾਇਰ ਅਤੇ ਹੋਰ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸੁਨੀਸ਼ ਬਿੰਦਲਿਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜ ਨਿਯੁਕਤ ਅਗਲੀ ਖ਼ਬਰ ਸੂਬਾ ਪੱਧਰੀ ਖੇਡ ਮੁਕਾਬਲਿਆਂ ’ ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਤੀਆ, ਕੈਥਲ, ਜੀਂਦ ਅਤੇ ਪਾਣੀਪਤ ਨੇ ਸਮੁੱਚੀ ਚੈਂਪੀਅ...
Ad Position 24