26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਰਤੀ ਯੁਵਾ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਕੀਤੀ ਮੰਗ ਪੁਲਿਸ ਨੇ ਬੈਰੀਕੇਡ ਲਗਾ ਕੇ ਡੀ.ਡੀ.ਯੂ. ਮਾਰਗ ’ਤੇ ਰੋਕਿਆ

ਨਵੀਂ ਦਿੱਲੀ, 25 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ) - ਭਾਰਤੀ ਯੁਵਾ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਯੂਥ ਕਾਂਗਰਸ ਦੇ ਦਫ਼ਤਰ ਤੋਂ ਭਾਜਪਾ ਦੇ ਮੁੱਖ ਦਫ਼ਤਰ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਪੁਲਿਸ ਨੇ ਬੈਰੀਕੇਡ ਲਗਾ ਕੇ ਇਨ੍ਹਾਂ ਨੂੰ ਅੱਗੇ ਜਾਣ ਤੋਂ ਡੀ.

Ad Position 21
No active advertisement
ਅਜੀਤ ਡੈਸਕ 26-08-2026
ਨਵੀਂ ਦਿੱਲੀ, 25 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ) - ਭਾਰਤੀ ਯੁਵਾ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਯੂਥ ਕਾਂਗਰਸ ਦੇ ਦਫ਼ਤਰ ਤੋਂ ਭਾਜਪਾ ਦੇ ਮੁੱਖ ਦਫ਼ਤਰ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਪੁਲਿਸ ਨੇ ਬੈਰੀਕੇਡ ਲਗਾ ਕੇ ਇਨ੍ਹਾਂ ਨੂੰ ਅੱਗੇ ਜਾਣ ਤੋਂ ਡੀ.ਡੀ.ਯੂ. ਮਾਰਗ ’ਤੇ ਰੋਕ ਦਿੱਤਾ। ਦਿੱਲੀ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਅਜੇ ਲਾਕੜਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਸਦ ਵਿਚ ਪੇਸ਼ ਨਾ ਹੋਣਾ ਅਤੇ ਵਿਦਿਆਰਥੀਆਂ ਵਿਰੁੱਧ ਹੋਈ ਬੇਰਹਿਮੀ ਵਾਲੀ ਘਟਨਾ ਦਾ ਜਵਾਬ ਨਾ ਦੇਣਾ ਹੈ। ਇਹ ਉਨ੍ਹਾਂ ਦੀ ਹੀ ਮੰਗ ਨਹੀਂ ਸੀ, ਬਲਕਿ ਪੂਰੇ ਦੇਸ਼ ਦੇ ਲੋਕਾਂ ਦੀ ਇਹ ਮੰਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੈਲੇਟ ਬੰਦੂਕਾਂ ਅਤੇ ਘਾਤਕ ਬਲ ਦੀ ਵਰਤੋਂ ਗ੍ਰਹਿ ਮੰਤਰੀ ਦੇ ਹੁਕਮਾਂ ’ਤੇ ਕੀਤੀ ਗਈ ਹੈ ਤਾਂ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਜੇਕਰ ਇਹ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਹੋਇਆ ਹੈ ਤਾਂ ਇਹ ਦੇਸ਼ ਦੀ ਅੰਦਰੂਨੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦਾ ਹੈ। ਅਜੇ ਲਾਕੜਾ ਨੇ ਕਿਹਾ ਕਿ ਉਹ ਵਿਦਿਆਰਥੀਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ’ਤੇ ਹਮਲਾ ਕਰਨ ਵਾਲਿਆਂ ਨੂੰ ਸਜਾ ਮਿਲਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦਾ ਹੱਕ ਤੇ ਅਧਿਕਾਰ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਸ੍ਰੀ ਲਾਕੜਾ ਨੇ ਇਹ ਵੀ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਬਹਾਦਰ ਸ਼ੇਰ ਹਨ ਅਤੇ ਇਨਸਾਫ਼ ਨਾ ਮਿਲਣ ’ਤੇ ਉਨ੍ਹਾਂ ਦੀ ਆਵਾਜ਼ ਨਹੀਂ ਰੁਕੇਗੀ। ਯੂਥ ਕਾਂਗਰਸ ਨੇ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਇਕ ਆਨਲਾਈਨ ਪਟੀਸ਼ਨ ਸ਼ੁਰੂ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਤੁਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖ਼ਾਸਤ ਕਰਨ ਅਤੇ ਨੈਤਿਕ ਜ਼ਿੰਮੇਵਾਰੀ ਲੈਣ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਕੁਮਾਰੀ ਆਸ਼ਰਮ ’ਚ ਲੱਗਾ ਖ਼ੂਨਦਾਨ ਕੈਂਪ ਅਗਲੀ ਖ਼ਬਰ 9 ਟਰੇਨਰਾਂ ਨੂੰ ਗਰੀਨ ਬੈਲਟ ਤੇ ਇਕ ਟਰੇਨਰ ਨੂੰ ਬਰਾਊਨ ਬੈਲਟ ਮਿਲੀ
Ad Position 24