27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲਿਖਤੀ ਭਰੋਸੇ ਨੂੰ ਲਾਗੂ ਨਾ ਕਰਨ ਤੋਂ ਨਾਰਾਜ਼ ਕਿਸਾਨਾਂ ਵਲੋਂ ਵਿਧਾਇਕ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਫ਼ਤਿਹਾਬਾਦ, 26 ਅਗਸਤ (ਹਰਬੰਸ ਸਿੰਘ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਵਿਸ਼ਨੂੰਦੱਤ ਸ਼ਰਮਾ ਦੀ ਅਗਵਾਈ ਹੇਠ ਕਿਸਾਨ ਸਭਾ ਨੇ ਅਨਾਜ ਮੰਡੀ ਵਿਚ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਸਖ਼ਤ ਗ਼ੁੱਸਾ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਸੰਬੋਧਿਤ ਵਿਧਾਇਕ ਦੇ ਪ੍ਰਤੀਨਿਧੀ ਨੂੰ ਮੰਗ ਪੱਤਰ ਸੌਂਪਿਆ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਿਹਾਬਾਦ, 26 ਅਗਸਤ (ਹਰਬੰਸ ਸਿੰਘ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਵਿਸ਼ਨੂੰਦੱਤ ਸ਼ਰਮਾ ਦੀ ਅਗਵਾਈ ਹੇਠ ਕਿਸਾਨ ਸਭਾ ਨੇ ਅਨਾਜ ਮੰਡੀ ਵਿਚ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਸਖ਼ਤ ਗ਼ੁੱਸਾ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਸੰਬੋਧਿਤ ਵਿਧਾਇਕ ਦੇ ਪ੍ਰਤੀਨਿਧੀ ਨੂੰ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਪ੍ਰਧਾਨ ਵਿਸ਼ਨੂੰਦੱਤ ਸ਼ਰਮਾ ਨੇ ਕਿਹਾ ਕਿ 385 ਦਿਨਾਂ ਤੱਕ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਅਤੇ 736 ਸ਼ਹੀਦਾਂ ਦੀ ਕੁਰਬਾਨੀ ਤੋਂ ਬਾਅਦ 9 ਦਸੰਬਰ 2021 ਨੂੰ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਕਰਜ਼ਾ ਮੁਆਫ਼ੀ, ਬਿਜਲੀ ਦੇ ਨਿੱਜੀਕਰਨ ਨੂੰ ਰੋਕਣ ਅਤੇ ਮੁਕੱਦਮੇ ਵਾਪਸ ਲੈਣ ਦਾ ਲਿਖਤੀ ਭਰੋਸਾ ਦਿੱਤਾ ਸੀ ਹਾਲਾਂਕਿ ਪੰਜ ਸਾਲ ਬੀਤਣ ਤੋਂ ਬਾਅਦ ਵੀ ਐਨ.ਡੀ.ਏ. ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਇਹਨਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨ ਆਗੂਆਂ ਨੇ ਮੰਗ ਪੱਤਰ ’ਚ ਗੰਭੀਰ ਦੋਸ਼ ਲਗਾਏ ਜਿਸ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੀਆਂ ਨੀਤੀਆਂ ਨੇ ਖੇਤੀਬਾੜੀ ਖੇਤਰ ਨੂੰ ਡੂੰਘੇ ਆਰਥਿਕ ਸੰਕਟ ਵਿੱਚ ਸੁੱਟ ਦਿੱਤਾ ਹੈ। 32+50 ਪ੍ਰਤੀਸ਼ਤ ਸਵਾਮੀਨਾਥਨ ਫ਼ਾਰਮੂਲੇ ਦੀ ਅਣਦੇਖੀ ਕਾਰਨ ਇਕੱਲੇ ਝੋਨਾ ਕਿਸਾਨਾਂ ਨੂੰ ਪ੍ਰਤੀ ਸੀਜ਼ਨ ਪ੍ਰਤੀ ਏਕੜ 30,013 ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਅਡਾਨੀ ਅਤੇ ਲੀਪ ਇੰਡੀਆ ਦੇ ਐਫ.ਸੀ.ਆਈ. ਸਾਈਲੋਸ ’ਚ ਏਕਾਧਿਕਾਰ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤਾ ਚਾਰ ਕਿਰਤ ਕੋਡ ਅਤੇ ਬਿਜਲੀ ਸੋਧ ਬਿੱਲ ਰਾਹੀਂ ਖੇਤੀਬਾੜੀ ਅਤੇ ਜਨਤਕ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ‘ ਰਿਜ਼ਿਊਮ ਬਿਲਡਿੰਗ ਅਤੇ ਇੰਟਰਵਿਊ ਤਿਆਰੀ ’ ਲਈ ਪਲੇਸਮੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੋਹਨ ਭਾਗਵਤ ਦੇ ਸਮਾਗਮ ਵਿਰੁੱਧ ਮਮਦਾਨੀ, ਬ੍ਰੈਡ ਲੈਂਡਰ ਤੇ ਬਹੁ-ਧਰਮੀ ਜਥੇਬੰਦੀਆਂ ਨੇ ਚੁੱਕੀ ਆਵਾਜ਼
Ad Position 24