27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੰਨ੍ਹੜੀ ਪਿੰਡ ਦੇ ਬਿਜਲੀ ਵਿਵਾਦ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

ਟੋਹਾਣਾ, 26 ਅਗਸਤ (ਮਨਜੀਤ ਸਿੰਘ)- ਟੋਹਾਣਾ ਨੇੜਲੇ ਪਿੰਡ ਕੰਨ੍ਹੜੀ ਵਿੱਚ ਬਿਜਲੀ ਵਿਭਾਗ ਦੇ ਜੇ. ਈ.

Ad Position 21
No active advertisement
ਅਜੀਤ ਡੈਸਕ 27-08-2026
ਟੋਹਾਣਾ, 26 ਅਗਸਤ (ਮਨਜੀਤ ਸਿੰਘ)- ਟੋਹਾਣਾ ਨੇੜਲੇ ਪਿੰਡ ਕੰਨ੍ਹੜੀ ਵਿੱਚ ਬਿਜਲੀ ਵਿਭਾਗ ਦੇ ਜੇ.ਈ. ’ਤੇ ਲਗਾਏ ਜਾ ਰਹੇ ਦੋਸ਼ਾਂ ਅਤੇ ਜੇ.ਈ. ਵੱਲੋਂ ਮਾਮਲਾ ਦਰਜ ਕਰਵਾਉਣ ਦੀ ਦਿੱਤੀ ਗਈ ਚਿਤਾਵਨੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਾ ਆਪਸੀ ਗੱਲਬਾਤ ਰਾਹੀਂ ਸੁਖਾਵਾਂ ਹੱਲ ਕੱਢ ਲਿਆ ਗਿਆ ਹੈ। ਪਿੰਡ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਐਕਸੀਅਨ, ਐੱਸ.ਡੀ.ਓ., ਜੇ.ਈ. ਸਮੇਤ ਹੋਰ ਅਧਿਕਾਰੀਆਂ ਦਰਮਿਆਨ ਹੋਈ ਬੈਠਕ ਦੌਰਾਨ ਦੋਵਾਂ ਧਿਰਾਂ ਨੇ ਖੁੱਲ੍ਹੇ ਮਨ ਨਾਲ ਗੱਲਬਾਤ ਕੀਤੀ। ਗੱਲਬਾਤ ਉਪਰੰਤ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੁਲਝਾਉਣ ਅਤੇ ਅੱਗੇ ਵੀ ਆਪਸੀ ਭਾਈਚਾਰਾ ਤੇ ਸਦਭਾਵਨਾ ਕਾਇਮ ਰੱਖਣ ’ਤੇ ਸਹਿਮਤੀ ਬਣੀ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਪਿੰਡ ਦੀ ਏਕਤਾ, ਸੂਝ-ਬੂਝ ਅਤੇ ਆਪਸੀ ਭਾਈਚਾਰੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਹਰ ਸਮੱਸਿਆ ਦਾ ਹੱਲ ਸੰਭਵ ਹੈ। ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੁਲਝਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਸਾਥੀਆਂ ਦਾ ਪਿੰਡ ਵਾਸੀਆਂ ਵੱਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜਨ ਸਿੱਖਿਆ ਸੰਸਥਾਨ ਵਿਖੇ ਦਿੱਤਾ ਸਵੈ - ਨਿਰਭਰਤਾ ਦਾ ਸੰਦੇਸ਼ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ‘ ਰਿਜ਼ਿਊਮ ਬਿਲਡਿੰਗ ਅਤੇ ਇੰਟਰਵਿਊ ਤਿਆਰੀ ’ ਲਈ ਪਲੇਸਮੈਂਟ ਪ੍ਰੋਗਰਾਮ ਕਰਵਾਇਆ
Ad Position 24