ਕਿਸਾਨ ਜਥੇਬੰਦੀਆਂ ਦੇ ਵਫ਼ਦ ਨੇ ਕਾਲਾਂਵਾਲੀ ਦੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਕੀਤਾ ਵਿਰੋਧ
ਸਿਰਸਾ, 26 ਅਗਸਤ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੂੰ ਮੰਗ ਪੱਤਰ ਸੌਂਪਿਆ। ਇਸ ਵਫ਼ਦ ਵਿੱਚ ਆਲ ਇੰਡੀਆ ਕਿਸਾਨ ਸਭਾ 1936, ਰਾਸ਼ਟਰੀ ਕਿਸਾਨ ਮੰਚ, ਆਲ ਇੰਡੀਆ ਕਿਸਾਨ ਸਭਾ ਅਤੇ ਬੀਕੇਯੂ ਏਕਤਾ ਉਗਰਾਹ ਦੇ ਆਗੂ ਸ਼ਾਮਲ ਸਨ।
ਸਿਰਸਾ, 26 ਅਗਸਤ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੂੰ ਮੰਗ ਪੱਤਰ ਸੌਂਪਿਆ। ਇਸ ਵਫ਼ਦ ਵਿੱਚ ਆਲ ਇੰਡੀਆ ਕਿਸਾਨ ਸਭਾ 1936, ਰਾਸ਼ਟਰੀ ਕਿਸਾਨ ਮੰਚ, ਆਲ ਇੰਡੀਆ ਕਿਸਾਨ ਸਭਾ ਅਤੇ ਬੀਕੇਯੂ ਏਕਤਾ ਉਗਰਾਹ ਦੇ ਆਗੂ ਸ਼ਾਮਲ ਸਨ। ਮੰਗਾਂ ਦਾ ਜ਼ਿਕਰ ਕਰਦਿਆਂ ਵਫ਼ਦ ਦੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਸਾਰੀਆਂ ਫਸਲਾਂ ਐੱਮਐੱਸਪੀ ’ਤੇ ਕਾਨੂੰਨੀ ਤੌਰ ’ਤੇ ਖਰੀਦੀਆਂ ਜਾਣ। ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਏ। ਕਿਸਾਨ ਖੁਦਕੁਸ਼ੀ ਤੋਂ ਪ੍ਰਭਾਵਿਤ ਹਰੇਕ ਪਰਿਵਾਰ ਨੂੰ 25 ਲੱਖ ਮੁਆਵਜ਼ਾ ਦਿੱਤਾ ਜਾਏ। ਸਾਰੇ ਚਾਰ ਲੇਬਰ ਕੋਡ ਰੱਦ ਕੀਤੇ ਜਾਣ। ਸਾਰੇ ਮਜ਼ਦੂਰਾਂ ਲਈ ਘੱਟੋ-ਘੱਟ 31,000 ਦੀ ਉਜਰਤ ਯਕੀਨੀ ਬਣਾਈ ਜਾਏ। ਮਨਰੇਗਾ ਨੂੰ ਬਹਾਲ ਕੀਤਾ ਜਾਏ ਅਤੇ 200 ਦਿਨ ਕੰਮ ਤੇ 700 ਰੋਜ਼ਾਨਾ ਉਜਰਤ ਦੀ ਗਰੰਟੀ ਦਿੱਤੀ ਜਾਏ। ਬਿਜਲੀ ਨਿੱਜੀਕਰਨ ਬਿੱਲ 2025, ਬੀਜ ਬਿੱਲ 2025, ਅਤੇ ਰਾਸ਼ਟਰੀ ਖੁਰਾਕ ਸੁਰ ੱਖਿਆ ਐਕਟ ਸੋਧ ਬਿੱਲ ਵਾਪਸ ਲਿਆ ਜਾਏ। ਕੀਤੇ ਵੀ ਜ਼ਬਰਦਸਤੀ ਜ਼ਮੀਨ ਐਕੁਆਇਰ ਨਾ ਕੀਤੀ ਜਾਏ। ਭਾਰਤੀ ਖੁਰਾਕ ਨਿਗਮ ਨੂੰ ਸੁਰੱਖਿਅਤ ਅਤੇ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ, ਅਤੇ ਭਾਰਤੀ ਖੁਰਾਕ ਨਿਗਮ ਦੇ ਘੇਰੇ ਵਿੱਚ ਅਡਾਨੀ ਅਤੇ ਲੀਪ ਇੰਡੀਆ ਦੀ ਦੋਗਲੀ ਰਾਜਨੀਤੀ ਖਤਮ ਕੀਤੀ ਜਾਣੀ ਚਾਹੀਦੀ ਹੈ। ਖਾਦ, ਪੈਟਰੋਲ ਅਤੇ ਡੀਜ਼ਲ ਦੀ ਕਮੀ ਅਤੇ ਕਾਲਾਬਾਜ਼ਾਰੀ ਨੂੰ ਖਤਮ ਕੀਤਾ ਜਾਏ। ਸਬਸਿਡੀਆਂ ਨੂੰ ਬਹਾਲ ਕਰਕੇ ਕੀਮਤਾਂ ਨੂੰ ਕੰਟਰੋਲ ਕੀਤਾ ਜਾਏ। ਜਨਤਕ-ਖੇਤਰ ਦੀ ਫਸਲ ਅਤੇ ਪਸ਼ੂਧਨ ਬੀਮਾ ਯੋਜਨਾ ਸਥਾਪਤ ਕੀਤੀ ਜਾਏ। ਸਾਰੇ ਖੇਤਾਂ ਲਈ ਸਿੰਚਾਈ ਵਾਸਤ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਏ। ਕਿਸਾਨਾਂ ਤੇ ਮਜ਼ਦੂਰਾਂ ਨੂੰ ਪ੍ਰਤੀ ਮਹੀਨਾ 10,000 ਦੀ ਸਮਾਜਿਕ ਸੁਰੱਖਿਆ ਪੈਨਸ਼ਨ ਦਿੱਛੀ ਜਾਏ।