ਡੀਸੀ ਨੂੰ ਮੰਗ ਪੱਤਰ ਦੇਣ ਜਾਂਦੇ ਅਗਰਵਾਲ ਕਾਲੋਨੀ ਵਾਸੀ।
ਅਗਰਵਾਲ ਕਾਲੋਨੀ ’ ਚ ਪੀਣ ਵਾਲੇ ਪਾਣੀ ਦੀ ਕਿੱਲਤ ਕਾਲੋਨੀ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਸਿਰਸਾ, 26 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਅੱਗਰਵਾਲ ਕਲੋਨੀ ’ਚ ਪੀਣ ਵਾਲੇ ਪਾਣੀ ਦੀ ਕਈ ਮਹੀਨਿਆਂ ਤੋਂ ਗੰਭੀਰ ਸਮੱਸਿਆ ਬਣੀ ਹੋਈ ਹੈ। ਇਸ ਸਮੱਸਿਆ ਨੂੰ ਲੈ ਕੇ ਕਲੋਨੀ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ।
ਸਿਰਸਾ, 26 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਅੱਗਰਵਾਲ ਕਲੋਨੀ ’ਚ ਪੀਣ ਵਾਲੇ ਪਾਣੀ ਦੀ ਕਈ ਮਹੀਨਿਆਂ ਤੋਂ ਗੰਭੀਰ ਸਮੱਸਿਆ ਬਣੀ ਹੋਈ ਹੈ। ਇਸ ਸਮੱਸਿਆ ਨੂੰ ਲੈ ਕੇ ਕਲੋਨੀ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ। ਸਿਰਸਾ ਦੇ ਮਿੰਨੀ ਸਕੱਤਰੇਤ ’ਚ ਡੀਸੀ ਨੂੰ ਮੰਗ ਪੱਤਰ ਸੌਂਪਣ ਆਏ ਕਲੋਨੀ ਵਾਸੀ ਭੂਪੇਂਦਰ ਗੋਦਾਰਾ, ਸ਼ਿਵਰਾਜ ਸਿੰਘ, ਪੁਨੀਤ ਕੁਮਾਰ, ਪ੍ਰਵੀਨ ਕੁਮਾਰ, ਹਰਦੇਵ ਸਿੰਘ ਆਦਿ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਤੋਂ ਪਾਣੀ ਦੇ ਗੰਭੀਰ ਸੰਕਟ ਦਾ ਉਹ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਮਾੜੀ ਸਪਲਾਈ ਕਾਰਨ ਕਲੋਨੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੀ ਸਪਲਾਈ ਲਈ ਕੋਈ ਨਿਸ਼ਚਿਤ ਸਮਾਂ-ਸਾਰਣੀ ਨਹੀਂ ਹੈ। ਕਦੀ ਸਪਲਾਈ ਰਾਤ ਨੂੰ ਆਉਂਦੀ ਹੈ ਤੇ ਕਦੇ ਦਿਨ ਵੇਲੇ ਆਉਂਦੀ ਹੈ। ਲੋਕਾਂ ਨੇ ਦੱਸਿਆ ਕਿ ਪ੍ਰੈਸ਼ਰ ਘੱਟ ਹੋਣ ਕਾਰਨ ਟੈਂਕੀਆਂ ’ਚ ਪਾਣੀ ਨਹੀਂ ਚੜ੍ਹਦਾ। ਕਲੋਨੀ ਵਾਸੀਆਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਪਾਈਪਲਾਈਨ ਦੀ ਹਾਲਤ ਠੀਕ ਕਰਵਾ ਕੇ ਕਲੋਨੀ ਵਿੱਚ ਪੀਣ ਵਾਲੇ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ’ਤੇ ਕਲੋਨੀ ਦੇ ਕਈ ਮਹਿਲਾਵਾਂ ਵੀ ਮੌਜੂਦ ਸਨ।