28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਧਰਨਾ ਛੇਵੇਂ ਦਿਨ ਵੀ ਜਾਰੀ

ਸਿਰਸਾ, 27 ਅਗਸਤ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਟਵਾਰੀ ਅਤੇ ਕਾਨੂੰਗੋ ਦਾ ਮਿੰਨੀ ਸਕੱਤਰੇਤ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ ਛਵੇਂ ਦਿਨ ਵੀ ਜਾਰੀ ਰਿਹਾ। ਧਰਨਕਾਰੀਆਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਸਿਰਸਾ, 27 ਅਗਸਤ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਟਵਾਰੀ ਅਤੇ ਕਾਨੂੰਗੋ ਦਾ ਮਿੰਨੀ ਸਕੱਤਰੇਤ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ ਛਵੇਂ ਦਿਨ ਵੀ ਜਾਰੀ ਰਿਹਾ। ਧਰਨਕਾਰੀਆਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਲਬੀਰ ਬਿਸ਼ੂ ਨੇ ਕਿਹਾ ਕਿ ਸਰਕਾਰ ਉਨ੍ਹਾਂ ’ਤੇ ਪ੍ਰਦਰਸ਼ਨ ਖਤਮ ਕਰਨ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਆਪਣੇ ਹੱਕਾਂ ਲਈ ਲੜਨਗੇ। ਐਸੋਸੀਏਸ਼ਨ ਦੇ ਸੂਬਾਈ ਉਪ ਪ੍ਰਧਾਨ ਮੁਕੇਸ਼ ਪਟਵਾਰੀ ਨੇ ਕਿਹਾ ਕਿ ਉਨ੍ਹਾਂ ਨੇ 20 ਅਗਸਤ ਨੂੰ ਸੰਕੇਤਕ ਧਰਨਾ ਸ਼ੁਰੂ ਕੀਤਾ ਸੀ ਜੋ ਹਾਲੇ ਜਾਰੀ ਹੈ। ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜਿਸ ਕਾਰਨ ਇਸ ਧਰਨੇ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਈ ਖਾਮੀਆਂ ਵਾਲਾ ਇੱਕ ਪੋਰਟਲ ਲਾਂਚ ਕੀਤਾ ਹੈ। ਇਸਨੂੰ 1 ਜੁਲਾਈ ਨੂੰ ਲਾਗੂ ਕੀਤਾ ਗਿਆ ਸੀ। ਜੇਕਰ ਪਟਵਾਰੀ ਅਤੇ ਕਾਨੂੰਗੋ ਵੀ ਇਸਨੂੰ ਸਮਝਣ ਵਿੱਚ ਅਸਮਰੱਥ ਹਨ, ਤਾਂ ਆਮ ਲੋਕ ਇਸਨੂੰ ਕਿਵੇਂ ਸਮਝਣਗੇ?
Ad Position 22
No active advertisement
ਪਿਛਲੀ ਖ਼ਬਰ ਕਣਕ ਦਾ ਬਕਾਇਆ ਕਮਿਸ਼ਨ ਭੁਗਤਾਨ ਜਲਦ ਨਾ ਕੀਤਾ ਤਾਂ ਆਰ - ਪਾਰ ਦੀ ਲੜਾਂਗੇ ਲੜਾਈ : ਮਹਿਤਾ ਅਗਲੀ ਖ਼ਬਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਕੀਤਾ ਸਨਮਾਨਿਤ
Ad Position 24