29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘ ਰਿਹਾਈ ਧਰਨਾ ਟੋਹਾਣਾ ਤੀਜਾ ਦਿਨ ਬੰਦੀ ਸਿੰਘਾਂ ਤੋਂ ਸਰਕਾਰਾਂ ਕਿਉਂ ਡਰਦੀਆਂ ਹਨ, ਜੇਕਰ ਚਾਹੁਣ ਤਾਂ ਇਕ ਹਫ਼ਤੇ ਅੰਦਰ ਹੋ ਸਕਦੀ ਹੈ ਰਿਹਾਈ : ਕੁਲਵਿੰਦਰ ਸਿੰਘ

ਟੋਹਾਣਾ, 29 ਅਗਸਤ (ਮਨਜੀਤ ਸਿੰਘ)- ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ ਵਿੱਚ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੋਸਾਇਟੀ ਟੋਹਾਣਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸ਼ਹੀਦੀ ਗੇਟ, ਰਤੀਆ ਰੋਡ ਟੋਹਾਣਾ ਵਿਖੇ ਲਾਇਆ ਗਿਆ ਸੱਤ ਰੋਜ਼ਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਟੋਹਾਣਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਟੋਹਾਣਾ, 29 ਅਗਸਤ (ਮਨਜੀਤ ਸਿੰਘ)- ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ ਵਿੱਚ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੋਸਾਇਟੀ ਟੋਹਾਣਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸ਼ਹੀਦੀ ਗੇਟ, ਰਤੀਆ ਰੋਡ ਟੋਹਾਣਾ ਵਿਖੇ ਲਾਇਆ ਗਿਆ ਸੱਤ ਰੋਜ਼ਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਟੋਹਾਣਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੋਸਾਇਟੀ ਦੇ ਪ੍ਰਧਾਨ ਸ੍ਰ. ਕੁਲਵਿੰਦਰ ਸਿੰਘ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜਾਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਕੌਮ ਦੇ ਅਣਖੀ ਯੋਧਿਆਂ ਨੂੰ ਉਹ ਸਿਜਦਾ ਕਰਦੇ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿੱਚ ਬਿਤਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਸਰਕਾਰਾਂ ਨੂੰ ਉਨ੍ਹਾਂ ਤੋਂ ਅਜੇ ਵੀ ਕਿਹੜਾ ਡਰ ਹੈ। ਸ੍ਰ. ਕੁਲਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਹਮੇਸ਼ਾ ਬਹਾਦਰ ਅਤੇ ਅਣਖੀ ਕੌਮ ਵਜੋਂ ਜਾਣਿਆ ਜਾਂਦਾ ਹੈ ਅਤੇ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਰੱਖਣਾ ਇਸ ਗੱਲ ਦੀ ਝਲਕ ਦਿੰਦਾ ਹੈ ਕਿ ਸਰਕਾਰਾਂ ਸਿੱਖ ਕੌਮ ਦੀ ਤਾਕਤ ਤੋਂ ਡਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੁਣ ਤਾਂ ਇਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦੀ ਰਿਹਾਈ ਹੋ ਸਕਦੀ ਹੈ, ਪਰ ਸਰਕਾਰਾਂ ਇਸ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀਆਂ। ਇਸ ਮੌਕੇ ਪ੍ਰੋ. ਦਿਲਬਰ ਅਲੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜਦੋਂ ਬੰਦੀ ਸਿੰਘ ਆਪਣੇ ਕੀਤੇ ਅਪਰਾਧਾਂ ਦੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਤਾਂ ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਅੰਦਰ ਬੰਦ ਰੱਖਣਾ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਪਣੀ ਨੀਤੀ ਸਪੱਸ਼ਟ ਕਰਨੀ ਚਾਹੀਦੀ ਹੈ। ਪਗੜੀ ਸੰਭਾਲ ਜੱਟਾ ਸੇਵਾ ਸੰਮਤੀ ਟੋਹਾਣਾ ਬਲਾਕ ਦੇ ਪ੍ਰਧਾਨ ਮਨਜੀਤ ਸਿੰਘ ਪੂਰਨ ਮਾਜਰਾ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਸਿੱਖਾਂ ਦੇ ਸਬਰ ਨੂੰ ਹੋਰ ਨਾ ਪਰਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ। ਧਰਨੇ ਦੇ ਤੀਜੇ ਦਿਨ ਸਾਬਕਾ ਵਿਧਾਇਕ ਟੋਹਾਣਾ ਅਤੇ ਕਾਂਗਰਸੀ ਆਗੂ ਸ੍ਰ. ਨਿਸ਼ਾਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਬਲਵਿੰਦਰ ਸਿੰਘ ਤੂਰ ਲਲੋਦਾ, ਜੋਗਿੰਦਰ ਸਿੰਘ ਗਿੱਲ ਲਲੋਦਾ, ਤਰਸੇਮ ਸਿੰਘ ਫੌਜੀ ਲਲੋਦਾ, ਪ੍ਰੇਮ ਸਿੰਘ ਪੂਰਨ ਮਾਜਰਾ, ਗਿਆਨ ਸਿੰਘ ਪੂਰਨ ਮਾਜਰਾ, ਹਰਪਾਲ ਸਿੰਘ ਪੂਰਨ ਮਾਜਰਾ, ਵਾਰਸ ਪ੍ਰੀਤ ਸਿੰਘ ਪੂਰਨ ਮਾਜਰਾ, ਜਾਗਰ ਸਿੰਘ ਪੂਰਨ ਮਾਜਰਾ, ਹਰਜੀਤ ਸਿੰਘ ਪੂਰਨ ਮਾਜਰਾ, ਬਹਾਦਰ ਸਿੰਘ, ਸੇਵਾ ਸਿੰਘ ਪਗੜੀ ਸੰਭਾਲ ਜੱਟਾ ਦੇ ਆਗੂ, ਭੀਮ ਸਿੰਘ ਟੋਹਾਣਾ ਇਕਾਈ ਪ੍ਰਧਾਨ, ਰਾਮ ਫਲ ਖੋਬੜਾ ਸਲਾਹਕਾਰ ਪਗੜੀ ਸੰਭਾਲ ਜੱਟਾ, ਪਾਲਾ ਰਾਮ ਖੋਬੜਾ, ਮਨਿੰਦਰ ਸਿੰਘ ਟੋਹਾਣਾ ਉਪ ਪ੍ਰਧਾਨ ਪਗੜੀ ਸੰਭਾਲ ਜੱਟਾ ਇਕਾਈ ਟੋਹਾਣਾ, ਮੋਹਣ ਸਿੰਘ ਸਾਬਕਾ ਸਰਪੰਚ ਪੂਰਨ ਮਾਜਰਾ, ਮਹਿੰਦਰ ਸਿੰਘ ਦਮਕੌਰਾ, ਬਲਵੰਤ ਸਿੰਘ ਪੂਰਨ ਮਾਜਰਾ ਅਤੇ ਹਰਪਾਲ ਸਿੰਘ ਗੁਰਦੁਆਰਾ ਪ੍ਰਧਾਨ ਪੂਰਨ ਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਮੰਗੇੜਾ, ਦੀਵਾਣਾ, ਟੋਹਾਣਾ, ਦਮਕੌਰਾ, ਲਲੋਦਾ, ਸਨਿਆਣਾ ਸਮੇਤ ਆਲੇ-ਦੁਆਲੇ ਦੇ ਕਈ ਪਿੰਡਾਂ ਤੋਂ ਪਹੁੰਚੀਆਂ ਸੰਗਤਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸੰਗਤਾਂ ਵੱਲੋਂ ‘ਬੰਦੀ ਸਿੰਘ ਰਿਹਾਅ ਕਰੋ’, ‘ਕੌਮੀ ਇਨਸਾਫ਼ ਮੋਰਚਾ ਜ਼ਿੰਦਾਬਾਦ’ ਅਤੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਅਕਾਸ਼ ਗੁੰਜਾਊ ਜੈਕਾਰੇ ਲਗਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਧਰਨੇ ਦੇ ਤੀਜੇ ਦਿਨ ਪਿੰਡ ਪੂਰਨ ਮਾਜਰਾ ਦੀਆਂ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਲੰਮੇ ਸੰਘਰਸ਼ ਤੋਂ ਬਾਅਦ ਸ਼ੁਰੂ ਸਰਕਾਰੀ ਨਿਯਮਾਂ ਅਨੁਸਾਰ ਕੰਮ ਕਰਵਾਉਣ ਲਈ ਸੰਯੁ... ਅਗਲੀ ਖ਼ਬਰ ਚੌਥੀ ਹਰਿਆਣਾ ਰਾਜ ਜੂਨੀਅਰ ਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ 2026 ਲਈ ਤਿਆਰੀਆਂ ਜ਼ੋਰਾਂ ’ ਤੇ ਦਾਖ਼ਲੇ ਦੀ ਆਖ਼ਰੀ ਮਿਤੀ 1 ਸਤੰ...
Ad Position 24