ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਲੰਮੇ ਸੰਘਰਸ਼ ਤੋਂ ਬਾਅਦ ਸ਼ੁਰੂ ਸਰਕਾਰੀ ਨਿਯਮਾਂ ਅਨੁਸਾਰ ਕੰਮ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 9 ਮੈਂਬਰੀ ਕਮੇਟੀ ਦਾ ਗਠਨ
ਟੋਹਾਣਾ, 29 ਅਗਸਤ (ਮਨਜੀਤ ਸਿੰਘ)- ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਲੰਮੇ ਸੰਘਰਸ਼ ਤੋਂ ਬਾਅਦ ਸ਼ੁਰੂ ਹੋਣ ’ਤੇ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਨੈਨ), ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪਗੜੀ ਸੰਭਾਲ ਜੱਟਾ ਸੇਵਾ ਸੰਮਤੀ ਅਤੇ ਅਖਿਲ ਭਾਰਤੀ ਕਿਸਾਨ ਸਭਾ ਦੀ ਸਾਂਝੀ ਮੀਟਿੰਗ ਪੱਕਾ ਮੋਰਚਾ ਸਥਾਨ ਤੇ ਹੋਈ। ਮੀਟਿੰਗ ਦੌਰਾਨ ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਸਰਕਾਰੀ ਨਿਯਮਾਂ ਅਨੁਸਾਰ ਕਰਵਾਉਣ ਅਤੇ ਕੰਮ ਦੀ ਗੁਣਵੱਤਾ ’ਤੇ ਨਿਗਰਾਨੀ ਰੱਖਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਟੋਹਾਣਾ, 29 ਅਗਸਤ (ਮਨਜੀਤ ਸਿੰਘ)- ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਲੰਮੇ ਸੰਘਰਸ਼ ਤੋਂ ਬਾਅਦ ਸ਼ੁਰੂ ਹੋਣ ’ਤੇ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਨੈਨ), ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪਗੜੀ ਸੰਭਾਲ ਜੱਟਾ ਸੇਵਾ ਸੰਮਤੀ ਅਤੇ ਅਖਿਲ ਭਾਰਤੀ ਕਿਸਾਨ ਸਭਾ ਦੀ ਸਾਂਝੀ ਮੀਟਿੰਗ ਪੱਕਾ ਮੋਰਚਾ ਸਥਾਨ ਤੇ ਹੋਈ। ਮੀਟਿੰਗ ਦੌਰਾਨ ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਸਰਕਾਰੀ ਨਿਯਮਾਂ ਅਨੁਸਾਰ ਕਰਵਾਉਣ ਅਤੇ ਕੰਮ ਦੀ ਗੁਣਵੱਤਾ ’ਤੇ ਨਿਗਰਾਨੀ ਰੱਖਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਲਾਭ ਸਿੰਘ ਹਰੀ, ਗੁਰਦਿਆਲ ਸਿੰਘ ਢੇਰ, ਮਹਿੰਦਰ ਸਿੰਘ, ਮੁਣਸ਼ੀ ਰਾਮ, ਬਲਵਾਨ ਸਿੰਘ, ਰਾਮਫਲ ਖੋਬੜਾ, ਸੂਬੇ ਸਿੰਘ ਆਰੀਆ, ਕ੍ਰਿਸ਼ਨ ਡਾਂਗਰਾ ਅਤੇ ਬਲਜੀਤ ਸਿੰਘ ਸੰਧੂ ਨੂੰ ਮੈਂਬਰ ਬਣਾਇਆ ਗਿਆ। ਕਮੇਟੀ ਦੇ ਮੈਂਬਰ ਹਰ ਰੋਜ਼ ਸ਼ਹੀਦ ਚੌਕ ਵਿਖੇ ਚੱਲ ਰਹੇ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਣਗੇ ਅਤੇ ਕੰਮ ਵਿੱਚ ਕਿਸੇ ਕਿਸਮ ਦੀ ਖਾਮੀ ਜਾਂ ਸਰਕਾਰੀ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਤੁਰੰਤ ਸਬੰਧਿਤ ਅਧਿਕਾਰੀਆਂ ਨੂੰ ਮਿਲ ਕੇ ਮਸਲੇ ਦਾ ਹੱਲ ਕਰਵਾਉਣਗੇ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਕੋਈ ਕੰਮ ਗਲਤ ਢੰਗ ਨਾਲ ਕੀਤਾ ਗਿਆ ਪਾਇਆ ਗਿਆ ਤਾਂ ਉਸ ਨੂੰ ਮੁੜ ਕਰਵਾਉਣ ਲਈ ਅਧਿਕਾਰੀਆਂ ਕੋਲ ਮਾਮਲਾ ਉਠਾਇਆ ਜਾਵੇਗਾ। ਮੀਟਿੰਗ ਦੌਰਾਨ ਨਗਰ ਸਫ਼ਾਈ ਕਰਮਚਾਰੀਆਂ ਦੇ ਹੜਤਾਲੀ ਮੁਲਾਜ਼ਮਾਂ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਫ਼ਾਈ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਤੋਂ ਇਲਾਵਾ ਅੰਬੇਡਕਰ ਚੌਕ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਲੈਕਚਰਾਰ ਅਨੂਪ ਕੁਮਾਰ ਦੇ ਮਾਮਲੇ ਬਾਰੇ ਵੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਯੁਕਤ ਮੋਰਚੇ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਇੱਕ ਕਮੇਟੀ ਬਣਾ ਕੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਲਾਭ ਸਿੰਘ ਹਰੀ, ਗੁਰਦਿਆਲ ਸਿੰਘ ਢੇਰ, ਮੁਣਸ਼ੀ ਰਾਮ, ਮਨਜੀਤ ਸਿੰਘ, ਰਣਜੀਤ ਸਿੰਘ ਢਿੱਲੋਂ, ਮਛਇੰਦਰ ਸਿੰਘ, ਬਲਵਾਨ ਸਿੰਘ, ਮਹਿੰਦਰ ਸਿੰਘ, ਸੂਬੇ ਸਿੰਘ ਆਰੀਆ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਸਾਥੀ ਹਾਜ਼ਰ ਸਨ।