30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਚਾਂਦਪੁਰਾ ਤੇ ਰੱਤਾਥੇਹ ਵਿਖੇ ਲੰਬੇ ਕੇਸ ਮੁਕਾਬਲੇ ਕਰਵਾਏ

ਟੋਹਾਣਾ, 30 ਅਗਸਤ (ਮਨਜੀਤ ਸਿੰਘ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਦੇ ਯਤਨਾਂ ਸਦਕਾ ਪਿੰਡ ਚਾਂਦਪੁਰਾ ਅਤੇ ਰੱਤਾਥੇਹ ਵਿਖੇ ਬੱਚਿਆਂ ਦੇ ਲੰਬੇ ਕੇਸ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਬੰਧਿਤ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਪਿੰਡ ਰੱਤਾਥੇਹ ਵਿੱਚ ਲੰਬੇ ਕੇਸ ਮੁਕਾਬਲਿਆਂ ਦੇ ਜੇਤੂ ਬੱਚਿਆਂ ਨਾਲ ਪ੍ਰਬੰਧਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਅਤੇ ਹੋਰ। 31-08-2026
ਟੋਹਾਣਾ, 30 ਅਗਸਤ (ਮਨਜੀਤ ਸਿੰਘ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਦੇ ਯਤਨਾਂ ਸਦਕਾ ਪਿੰਡ ਚਾਂਦਪੁਰਾ ਅਤੇ ਰੱਤਾਥੇਹ ਵਿਖੇ ਬੱਚਿਆਂ ਦੇ ਲੰਬੇ ਕੇਸ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਬੰਧਿਤ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪਿੰਡ ਚਾਂਦਪੁਰਾ ਵਿਖੇ ਕਰਵਾਏ ਲੰਬੇ ਕੇਸ ਮੁਕਾਬਲੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਮੋਤੀ ਰਾਮ ਮਹਿਰਾ ਲੰਗਰ ਕਮੇਟੀ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੁਕਾਬਲੇ ਵਿੱਚ 20 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿੱਚ ਸ਼ਾਮਲ ਸਾਰੇ ਬੱਚਿਆਂ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ, ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਆਪਣੇ ਕੇਸਾਂ ਦੀ ਸੰਭਾਲ ਕਰਨ, ਸਿੱਖੀ ਸਰੂਪ ਨੂੰ ਕਾਇਮ ਰੱਖਣ ਅਤੇ ਸਿੱਖੀ ਤੇ ਸਿੱਖੀ ਬਾਣੇ ਨਾਲ ਪਿਆਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਰੱਤਾਥੇਹ ਵਿਖੇ ਲੰਬੇ ਕੇਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਸਾਧ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੁਕਾਬਲੇ ਵਿੱਚ ਕਰੀਬ 50 ਬੱਚਿਆਂ ਨੇ ਭਾਗ ਲਿਆ। ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਰੱਤਾਥੇਹ ਵਿਖੇ ਹੋਏ ਮੁਕਾਬਲੇ ਵਿੱਚ 6 ਤੋਂ 8 ਸਾਲ ਦੀ ਉਮਰ ਵਰਗ ਵਿੱਚ ਅਨੰਤ ਵੀਰ ਸਿੰਘ ਨੇ ਪਹਿਲਾ, ਗੁਰੂ ਰਹਿਮਤ ਸਿੰਘ ਨੇ ਦੂਜਾ ਅਤੇ ਪਰਮਾਰਥ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 12 ਤੋਂ 16 ਸਾਲ ਦੀ ਉਮਰ ਵਰਗ ਵਿੱਚ ਤਿੰਨੇ ਸਥਾਨ ਬੱਚੀਆਂ ਨੇ ਹਾਸਲ ਕੀਤੇ। ਰਾਜਵਿੰਦਰ ਕੌਰ ਨੇ ਪਹਿਲਾ, ਜੈਸਲੀਨ ਕੌਰ ਨੇ ਦੂਜਾ ਅਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰਕ ਟੀਮ ਵੱਲੋਂ ਭਾਈ ਜਸਵੀਰ ਸਿੰਘ ਬਹਾਦਰਪੁਰ ਦਾ ਜਥਾ ਅਤੇ ਭਾਈ ਕੁਲਦੀਪ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਬੱਚਿਆਂ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖ ਵਿੱਚ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹਲਕੇ ਵਿੱਚ ਬੱਚਿਆਂ ਦਾ ਕਰਵਾਏ ਜਾਣ ਵਾਲੇ ਵੱਡੇ ਸਮਾਗਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਇਸ ਸਮਾਗਮ ਲਈ ਹੁਣ ਤੋਂ ਹੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਚਾਂਦਪੁਰਾ ਤੋਂ ਨਾਜ਼ਰ ਸਿੰਘ, ਭੋਲ਼ਾ ਸਿੰਘ, ਹਰਪਾਲ ਸਿੰਘ, ਲਖਵਿੰਦਰ ਸਿੰਘ, ਗੁਰਤੇਜ ਸਿੰਘ, ਲੱਖਾ ਸਿੰਘ, ਗਮਦੂਰ ਸਿੰਘ ਹਾਜ਼ਰ ਰਹੇ। ਇਸ ਮੌਕੇ ਪਿੰਡ ਰੱਤਾਥੇਹ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਲਖਵੀਰ ਸਿੰਘ ਤੋਂ ਇਲਾਵਾ ਸ: ਮਿੱਠੂ ਸਿੰਘ ਖ਼ਾਲਸਾ, ਸ: ਕਰਨੈਲ ਸਿੰਘ, ਸ: ਮੱਘਰ ਸਿੰਘ, ਸ: ਹਾਕਮ ਸਿੰਘ, ਸ: ਹਰਜੀਤ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਸੁਪਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਖੰਡ ਦੀਆਂ ਵਧੀਆਂ ਕੀਮਤਾਂ ਦੇ ਅਧਾਰ ’ਤੇ ਗੰਨੇ ਦਾ ਭਾਅ 600 ਰੁਪਏ ਕੁਇੰਟਲ ਤਹਿ ਕਰੇ : ਮਾਹਲ ਅਗਲੀ ਖ਼ਬਰ ਅਗਰਵਾਲ ਸਭਾ ਵਲੋਂ ਅਗਸਤ ਮਹੀਨੇ ਜਨਮੇ ਮੈਂਬਰਾਂ ਦਾ ਸਾਂਝਾ ਜਨਮ ਦਿਨ ਮਨਾਇਆ ਅਜਿਹੇ ਸਮਾਗਮਾਂ ਨਾਲ ਸਮਾਜ ਦੇ ਲੋਕਾਂ ਵਿੱਚ...
Ad Position 24