31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜੀਵਨ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ - ਡਾ . ਸੁਰਿੰਦਰ ਕੌਰ 630 ਵਿਦਿਆਰਥਣਾਂ ਨੇ ਟ੍ਰੈਫਿਕ ਨਿਯਮਾਂ ਬਾਰੇ ਆਪਣੇ ਗਿਆਨ ਦੀ ਜਾਂਚ ਕੀਤੀ ਅਤੇ ਕੁਇਜ਼ ਵਿਚ ਉਤਸ਼ਾਹ ਦਿਖਾਇਆ

ਯਮੁਨਾਨਗਰ, 31 ਅਗਸਤ (ਗੁਰਦਿਆਲ ਸਿੰਘ ਨਿਮਰ)- ਵਿਦਿਆਰਥੀਆਂ ਵਿਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡੀ. ਏ.

Ad Position 21
No active advertisement
ਅਜੀਤ ਡੈਸਕ 01-09-2026
ਯਮੁਨਾਨਗਰ, 31 ਅਗਸਤ (ਗੁਰਦਿਆਲ ਸਿੰਘ ਨਿਮਰ)- ਵਿਦਿਆਰਥੀਆਂ ਵਿਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡੀ. ਏ. ਵੀ. ਗਰਲਜ਼ ਕਾਲਜ ਦੇ ਰੋਡ ਸੇਫਟੀ ਕਲੱਬ ਨੇ ਟ੍ਰੈਫਿਕ ਨਿਯਮਾਂ ਬਾਰੇ ਕੁਇਜ਼ ਮੁਕਾਬਲਾ ਕਰਵਾਇਆ, ਜਿਸ ਵਿਚ 630 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਕਾਰਜਕਾਰੀ ਪ੍ਰਿੰ. ਡਾ. ਸੁਰਿੰਦਰ ਕੌਰ, ਰੋਡ ਸੇਫਟੀ ਕਲੱਬ ਦੇ ਨੋਡਲ ਅਫ਼ਸਰ ਡਾ. ਪਰਮੇਸ਼ ਕੁਮਾਰ ਅਤੇ ਕਨਵੀਨਰ ਪ੍ਰਿਆ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਮੁਕਾਬਲੇ ਵਿਚ ਵਿਦਿਆਰਥਣਾਂ ਨੂੰ ਪੁਲਿਸ ਸੁਪਰਡੈਂਟ ਵਲੋਂ ਦਿੱਤੇ ਗਏ ਟ੍ਰੈਫਿਕ ਨਿਯਮਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ। ਇਨ੍ਹਾਂ ਪ੍ਰਸ਼ਨਾਂ ਵਿਚ ਟ੍ਰੈਫਿਕ ਸਿਗਨਲਾਂ, ਸੜਕ ਸੁਰੱਖਿਆ ਨਿਯਮਾਂ, ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ, ਗੱਡੀ ਚਲਾਉਂਦੇ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸੁਰੱਖਿਅਤ ਸੜਕ ਯਾਤਰਾ ਬਾਰੇ ਪ੍ਰਸ਼ਨ ਸ਼ਾਮਲ ਸਨ। ਇਸ ਮੌਕੇ ਪ੍ਰਿ. ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਪੁਲਿਸ ਪ੍ਰਸ਼ਾਸਨ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ਨਿਯਮਾਂ ਦੀ ਪਾਲਣਾ ਸਿਰਫ਼ ਜੁਰਮਾਨੇ ਤੋਂ ਬਚਣ ਲਈ ਹੀ ਨਹੀਂ ਕਰਨੀ ਚਾਹੀਦੀ, ਸਗੋਂ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਰੱਖਿਆ ਲਈ ਵੀ ਕਰਨੀ ਚਾਹੀਦੀ ਹੈ। ਇਸ ਦੌਰਾਨ ਡਾ. ਪਰਮੇਸ਼ ਕੁਮਾਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਨ ਨਾਲ ਹਰ ਸਾਲ ਵੱਡੀ ਗਿਣਤੀ ਵਿਚ ਸੜਕ ਹਾਦਸੇ ਹੁੰਦੇ ਹਨ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੀਆਂ ਜਾਨਾਂ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ ਰਫ਼ਤਾਰ, ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਨਾ ਕਰਨਾ ਅਤੇ ਟ੍ਰੈਫਿਕ ਸਿਗਨਲਾਂ ਦੀ ਅਣਦੇਖੀ ਕਰਨਾ ਹਾਦਸਿਆਂ ਦੇ ਮੁੱਖ ਕਾਰਨ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸੜਕ 'ਤੇ ਅਨੁਸ਼ਾਸਨ ਬਣਾਈ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਬਾਰੇ ਦੂਜਿਆਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿਆ ਨੇ ਕਿਹਾ ਕਿ ਹਰੇਕ ਵਿਦਿਆਰਥੀ ਲਈ ਟ੍ਰੈਫਿਕ ਨਿਯਮਾਂ ਦਾ ਪੂਰਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਸੜਕ 'ਤੇ ਥੋੜ੍ਹੀ ਜਿਹੀ ਲਾਹਪ੍ਰਵਾਹੀ ਵੀ ਗੰਭੀਰ ਹਾਦਸੇ ਦਾ ਕਾਰਨ ਬਣ ਸਕਦੀ ਹੈ। ਇਸ ਮੌਕੇ ਡਾ. ਗੁਰਸ਼ਰਨ ਕੌਰ, ਡਾ. ਸ਼ਿਖਾ ਅਤੇ ਡਾ. ਅਮਨਪ੍ਰੀਤ ਕੌਰ ਨੇ ਸਫ਼ਲ ਪ੍ਰੋਗਰਾਮ ਵਿਚ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ 12 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਰਤ ਨੂੰ ਜਾਣੋ ਮੁਕਾਬਲੇ ਵਿੱਚ ਲਿਆ ਹਿੱਸਾ ਅਗਲੀ ਖ਼ਬਰ ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੇ ਆਨਰੇਰੀ ਜਨਰਲ ਸਕੱਤਰ ਨੇ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ , ਬਾਲ ਭਵਨ ਦਾ ਕੀਤਾ ਅਚਨਚੇ...
Ad Position 24