02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਣਕ ਦੇ 50 ਕਿੱਲੋ ਗੱਟੇ ਪਿੱਛੇ ਮਿਲਦੇ ਮਹਿਜ਼ 20 ਰੁਪਏ: ਮੰਗਿਆ 2 ਰੁਪਏ ਦਾ ਵਾਧਾ ਮੰਗਾਂ ਨੂੰ ਸਬੰਧੀ ਭਲਕੇ ਚੰਡੀਗੜ੍ਹ ’ਚ ਮੁੱਖ ਮੰਤਰੀ ਨਾਲ ਹੋਵੇਗੀ ਗੱਲਬਾਤ

ਡੱਬਵਾਲੀ, 1 ਸਤੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੇ ਵਧਦੀ ਮਹਿੰਗਾਈ ਦੇ ਦੌਰ ਵਿੱਚ ਆਪਣੀ ਮਜ਼ਦੂਰੀ ਵਧਾਉਣ ਦੀ ਮੰਗ ਚੁੱਕੀ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਪਿਛਲੇ ਦੋ-ਤਿੰਨ ਸਾਲਾਂ ਤੋਂ ਉਨ੍ਹਾਂ ਦੀ ਦਿਹਾੜੀ ਵਿੱਚ ਕੋਈ ਵਾਧਾ ਨਹੀਂ ਹੋਇਆ, ਜਿਸ ਕਾਰਨ ਘਰ ਦਾ ਖ਼ਰਚਾ ਚਲਾਉਣਾ ਔਖਾ ਹੋ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਡੱਬਵਾਲੀ, 1 ਸਤੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੇ ਵਧਦੀ ਮਹਿੰਗਾਈ ਦੇ ਦੌਰ ਵਿੱਚ ਆਪਣੀ ਮਜ਼ਦੂਰੀ ਵਧਾਉਣ ਦੀ ਮੰਗ ਚੁੱਕੀ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਪਿਛਲੇ ਦੋ-ਤਿੰਨ ਸਾਲਾਂ ਤੋਂ ਉਨ੍ਹਾਂ ਦੀ ਦਿਹਾੜੀ ਵਿੱਚ ਕੋਈ ਵਾਧਾ ਨਹੀਂ ਹੋਇਆ, ਜਿਸ ਕਾਰਨ ਘਰ ਦਾ ਖ਼ਰਚਾ ਚਲਾਉਣਾ ਔਖਾ ਹੋ ਗਿਆ ਹੈ। ਅੱਜ ਇੱਥੇ ਕਿਸਾਨ ਰੈਸਟ ਹਾਊਸ ਵਿੱਚ ਮਾਰਕੀਟ ਕਮੇਟੀ ਮੈਂਬਰ ਕ੍ਰਿਸ਼ਨ ਕੀਨੀਆ ਅਤੇ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨੰਦ ਲਾਲ ਟੋਨੀ ਰਾਮ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਮਜ਼ਦੂਰਾਂ ਨੇ ਦੱਸਿਆ ਕਿ ਕਣਕ ਦੇ 50 ਕਿੱਲੋ ਦੇ ਗੱਟੇ ਦੀ ਭਰਾਈ ਅਤੇ ਝਰਾਈ ਬਦਲੇ ਉਨ੍ਹਾਂ ਨੂੰ ਸਿਰਫ਼ 20.36 ਰੁਪਏ ਪ੍ਰਤੀ ਯੂਨਿਟ ਮਿਲਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦੇ ਸਰਕਾਰੀ ਭਾਅ ਤਾਂ ਸਮੇਂ-ਸਮੇਂ ‘ਤੇ ਵਧਾ ਦਿੰਦੀ ਹੈ, ਪਰ ਮੰਡੀਆਂ ਵਿੱਚ ਦਿਨ-ਰਾਤ ਪਸੀਨਾ ਵਹਾਉਣ ਵਾਲੇ ਮਜ਼ਦੂਰਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮਜ਼ਦੂਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਮਜ਼ਦੂਰੀ ਵਿੱਚ ਘੱਟੋ-ਘੱਟ 2 ਰੁਪਏ ਪ੍ਰਤੀ ਯੂਨਿਟ ਦਾ ਤੁਰੰਤ ਵਾਧਾ ਕੀਤਾ ਜਾਵੇ। ਮਾਰਕੀਟ ਕਮੇਟੀ ਮੈਂਬਰ ਕ੍ਰਿਸ਼ਨ ਕੀਨੀਆ ਨੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਮਜ਼ਦੂਰਾਂ ਦੀਆਂ ਇਹ ਸਮੱਸਿਆਵਾਂ ਜ਼ੋਰਦਾਰ ਢੰਗ ਨਾਲ ਰੱਖੀਆਂ ਜਾਣਗੀਆਂ ਅਤੇ ਸਰਕਾਰੀ ਸਹੂਲਤਾਂ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਕਿਸ਼ੋਰੀ ਲਾਲ ਡਾਬਲਾ, ਦਾਨਾ ਰਾਮ, ਕਾਲੀਆ ਰਾਮ, ਮੋਨੂੰ ਰਾਮ ਅਤੇ ਹੋਰ ਮਜ਼ਦੂਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਤੇ ਦੇਸੂਜੋਧਾ ਪੁਲਿਸ ਨੇ 3 ਨਸ਼ਾ ਤਸਕਰ ਫੜੇ 6.480 ਗ੍ਰਾਮ ਹੈਰੋਇਨ , 2700 ਨਸ਼ੀਲੀਆਂ ਗੋਲੀਆਂ ਤੇ 1200 ਕੈਪ... ਅਗਲੀ ਖ਼ਬਰ ਫ਼ਰੀਦਾ ਮੌਤੋਂ ਭੁੱਖ ਬੁਰੀ...
Ad Position 24