02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ 4 ਸਤੰਬਰ ਨੂੰ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਅੱਕਾਂਵਾਲੀ ਵਿਖੇ ਹੋਵੇਗਾ ਸਮਾਗਮ

ਟੋਹਾਣਾ, 1 ਸਤੰਬਰ (ਮਨਜੀਤ ਸਿੰਘ) - ‘ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ ।’ ਦੇ ਮੰਤਵ ਤਹਿਤ ਸਿੱਖ ਧਰਮ ਦੀ ਮਹਾਨ ਪਰੰਪਰਾ ਅਤੇ ਸਿੱਖੀ ਸਰੂਪ ਦੀ ਸੰਭਾਲ ਪ੍ਰਤੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ। 02-09-2026
ਟੋਹਾਣਾ, 1 ਸਤੰਬਰ (ਮਨਜੀਤ ਸਿੰਘ) - ‘ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ ।’ ਦੇ ਮੰਤਵ ਤਹਿਤ ਸਿੱਖ ਧਰਮ ਦੀ ਮਹਾਨ ਪਰੰਪਰਾ ਅਤੇ ਸਿੱਖੀ ਸਰੂਪ ਦੀ ਸੰਭਾਲ ਪ੍ਰਤੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਅੱਕਾਂਵਾਲੀ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਸੰਗਤਾਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੁਕਾਬਲੇ ਸਬੰਧੀ ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ 4 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਕਰਵਾਇਆ ਜਾਵੇਗਾ। ਇਹ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ, ਪਿੰਡ ਅੱਕਾਂਵਾਲੀ ਵਿਖੇ ਹੋਵੇਗਾ। ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਕਰਵਾਏ ਜਾ ਰਹੇ ਇਸ ਉਪਰਾਲੇ ਦਾ ਮੁੱਖ ਮੰਤਵ ਬੱਚਿਆਂ ਅੰਦਰ ਆਪਣੇ ਧਰਮ, ਵਿਰਸੇ ਅਤੇ ਸਿੱਖੀ ਸਰੂਪ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਬਚਪਨ ਤੋਂ ਹੀ ਬੱਚਿਆਂ ਨੂੰ ਗੁਰਮਤਿ ਵਿਚਾਰਧਾਰਾ ਅਤੇ ਸਿੱਖੀ ਰਹਿਤ-ਮਰਿਆਦਾ ਨਾਲ ਜੋੜਿਆ ਜਾਵੇ ਤਾਂ ਉਹ ਆਪਣੇ ਅਮੀਰ ਸਿੱਖ ਵਿਰਸੇ ਨਾਲ ਮਜ਼ਬੂਤੀ ਨਾਲ ਜੁੜੇ ਰਹਿ ਸਕਦੇ ਹਨ। ਸਮਾਗਮ ਦੇ ਪ੍ਰਚਾਰ ਲਈ ਜਾਰੀ ਕੀਤੇ ਸੰਦੇਸ਼ ਵਿੱਚ “ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ” ਦਾ ਸੱਦਾ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਕਿਹਾ ਕਿ ਕੇਸ ਸਿੱਖੀ ਸਰੂਪ ਦੀ ਮਹੱਤਵਪੂਰਨ ਪਹਿਚਾਣ ਹਨ ਅਤੇ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਸ਼ਾਮਲ ਕਰਵਾਉਣ ਅਤੇ ਉਨ੍ਹਾਂ ਨੂੰ ਸਿੱਖੀ ਸਰੂਪ ਨਾਲ ਜੁੜੇ ਰਹਿਣ ਲਈ ਹੌਸਲਾ ਦੇਣ। ਪ੍ਰਬੰਧਕਾਂ ਅਨੁਸਾਰ ਅਜਿਹੇ ਉਪਰਾਲੇ ਬੱਚਿਆਂ ਅੰਦਰ ਸਿੱਖੀ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਵਿੱਚ ਵੀ ਸਹਾਈ ਹੁੰਦੇ ਹਨ। ਸਮਾਗਮ ਵਿੱਚ ਹਿੱਸਾ ਲੈਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਅੱਕਾਂਵਾਲੀ ਅਤੇ ਭਾਈ ਗੁਰਚਰਨ ਸਿੰਘ ਗ੍ਰੰਥੀ, ਪਿੰਡ ਅੱਕਾਂਵਾਲੀ 97297-26062 ਫੋਨ ਨੰਬਰ ਤੇ ਸੰਪਰਕ ਕਰ ਸਕਦੇ ਹਨ। ਪ੍ਰਬੰਧਕਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 4 ਸਤੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ, ਪਿੰਡ ਅਕਾਵਾਲੀ ਵਿਖੇ ਪਹੁੰਚ ਕੇ ਇਸ ਉਪਰਾਲੇ ਦਾ ਹਿੱਸਾ ਬਣਨ ਅਤੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੀ ਇਸ ਮੁਹਿੰਮ ਨੂੰ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਗਈ ਅਰਦਾਸ - ਸੁਖਵਿੰਦਰ ਸਿੰਘ ਅਗਲੀ ਖ਼ਬਰ ਬੰਦੀ ਸਿੰਘਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਅੱਜ ਟੋਹਾਣਾ ’ਚ ਹੋਵੇਗਾ ਸਮੂਹ ਭਾਈਚਾਰੇ ਦ...
Ad Position 24