02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ੈਲਜਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜ ਰਹੀ ਹੈ। ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ।

Ad Position 21
repet_subhas-goyals [Copy P29]
ਕੁਮਾਰੀ ਸ਼ੈਲਜਾ 02-09-2026
ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜ ਰਹੀ ਹੈ। ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਅਪਰਾਧ ਕਾਰਨ ਆਮ ਨਾਗਰਿਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਇੱਕ ਗੰਭੀਰ ਮੁੱਦਾ ਹੈ। ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹਰੇਕ ਨਾਗਰਿਕ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਅਪਰਾਧੀਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਪੁਲੀਸ ਅਤੇ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਵਿੱਚ ਨੌਜਵਾਨ ਰੁਜ਼ਗਾਰ ਨੂੰ ਲੈ ਕੇ ਚਿੰਤਤ ਹਨ। ਕਰਮਚਾਰੀ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕਰ ਰਹੇ ਹਨ। ਸਿਹਤ ਕਰਮਚਾਰੀ ਵੀ ਕਈ ਮੁੱਦੇ ਉਠਾ ਰਹੇ ਹਨ। ਜਦੋਂ ਸਮਾਜ ਦੇ ਵੱਖ-ਵੱਖ ਵਰਗ ਆਪਣੀਆਂ ਸਮੱਸਿਆਵਾਂ ਪ੍ਰਗਟ ਕਰਨ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੁੰਦੇ ਹਨ ਤਾਂ ਸਰਕਾਰ ਨੂੰ ਟਕਰਾਅ ਦਾ ਸਹਾਰਾ ਲੈਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣੀਆਂ ਕੁਮਾਰੀ ਸ਼ੈਲਜਾ।ਚਾਹੀਦੀਆਂ ਹਨ। ਸ਼ੈਲਜਾ ਨੇ ਕਿਹਾ ਕਿ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਲੋਕਾਂ ਨੂੰ ਵੰਡਣ ਵਾਲੀ ਰਾਜਨੀਤੀ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ । ਉਨ੍ਹਾਂ ਅਪੀਲ ਕੀਤੀ ਕਿ ਚੋਣਾਂ ਭਾਵੇਂ ਕਿਸੇ ਵੀ ਰਾਜ ਵਿੱਚ ਹੋਣ ਉਨ੍ਹਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਲੋਕਾਂ ਨੂੰ ਵੰਡਣ ਵਾਲੀ ਰਾਜਨੀਤੀ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਭੂਮਣ ਸ਼ਾਹ ਵਿਖੇ ਪੌਦੇ ਵੰਡ ਸਮਾਰੋਹ ਕਰ ਕੇ ਦਿੱਤਾ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਅਗਲੀ ਖ਼ਬਰ ਬੇਅੰਤ ਸਿੰਘ ਗੁਦਰਾਣਾ ਬਣੇ ਔਢਾਂ ਬਲਾਕ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ
Ad Position 24