02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡੇਰਾ ਬਾਬਾ ਭੂਮਣ ਸ਼ਾਹ ਵਿਖੇ ਪੌਦੇ ਵੰਡ ਸਮਾਰੋਹ ਕਰ ਕੇ ਦਿੱਤਾ ਵਾਤਾਵਰਨ ਸੁਰੱਖਿਆ ਦਾ ਸੰਦੇਸ਼

ਕਾਲਾਂਵਾਲੀ/ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮੱਲੇਵਾਲਾ ਦੇ ਡੇਰਾ ਬਾਬਾ ਭੂਮਣ ਸ਼ਾਹ ਜੀ ਦੇ ਵਿਹੜੇ ਵਿੱਚ ਪੌਦਾ ਵੰਡ ਅਤੇ ਵਾਤਾਵਰਣ ਸੁਰੱਖਿਆ ਸੇਵਾ ਸਮਾਰੋਹ ਕਰਵਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰੇ ਵੱਲੋਂ ਸੈਂਕੜੇ ਪੌਦੇ ਵੰਡੇ ਅਤੇ ਲੋੜਵੰਦ ਲੋਕਾਂ ਦੇ ਘਰਾਂ ਵਿੱਚ ਪਹੁੰਚਾਏ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਾਲਾਂਵਾਲੀ/ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮੱਲੇਵਾਲਾ ਦੇ ਡੇਰਾ ਬਾਬਾ ਭੂਮਣ ਸ਼ਾਹ ਜੀ ਦੇ ਵਿਹੜੇ ਵਿੱਚ ਪੌਦਾ ਵੰਡ ਅਤੇ ਵਾਤਾਵਰਣ ਸੁਰੱਖਿਆ ਸੇਵਾ ਸਮਾਰੋਹ ਕਰਵਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰੇ ਵੱਲੋਂ ਸੈਂਕੜੇ ਪੌਦੇ ਵੰਡੇ ਅਤੇ ਲੋੜਵੰਦ ਲੋਕਾਂ ਦੇ ਘਰਾਂ ਵਿੱਚ ਪਹੁੰਚਾਏ । ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਡੇਰੇ ਦੇ ਗੱਦੀਨਸ਼ੀਨ ਬਾਬਾ ਹਰੀਨਾਮ ਦਾਸ ਨੇ ਕਿਹਾ ਕਿ ਹਰਿਆਲੀ ਅਤੇ ਖੁਸ਼ਹਾਲੀ ਲਈ ਪੌਦੇ ਲਗਾਉਣਾ ਜ਼ਰੂਰੀ ਹੈ। ਰੁਖ ਨਾ ਸਿਰਫ਼ ਸਾਨੂੰ ਸਾਫ਼ ਹਵਾ ਪ੍ਰਦਾਨ ਕਰਦੇ ਹਨ ਸਗੋਂ ਸਾਡੇ ਜੀਵਨ, ਜਲਵਾਯੂ ਸੰਤੁਲਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਭਵਿੱਖ ਦੀ ਨੀਂਹ ਹਨ। ਜੇਕਰ ਅਸੀਂ ਅੱਜ ਵਾਤਾਵਰਣ ਸੁਰੱਖਿਆ ਵੱਲ ਕਦਮ ਨਹੀਂ ਚੁੱਕਦੇ ਤਾਂ ਇਸਦਾ ਸਿੱਧਾ ਅਸਰ ਸਾਡੇ ਬੱਚਿਆਂ ਦੇ ਭਵਿੱਖ ’ਤੇ ਪਵੇਗਾ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਇੱਕ ਪੌਦਾ ਲਗਾਉਣ ਅਤੇ ਆਪਣੇ ਬੱਚਿਆਂ ਵਾਂਗ ਇਸਦਾ ਪਾਲਣ-ਪੋਸ਼ਣ ਕਰਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ। ਸੇਵਾ ਪਰਮੋ ਧਰਮ ਵੈਲਫੇਅਰ ਟਰੱਸਟ ਦੇ ਟੀਮ ਮੈਂਬਰ ਅਤੇ ਨੌਜਵਾਨ ਆਗੂ ਸੁਮਿਤ ਮਹਿਤਾ ਇਸ ਸੇਵਾ ਦਾ ਸਮਰਥਨ ਕਰਨ ਲਈ ਵਿਸ਼ੇਸ਼ ਤੌਰ ’ਤੇ ਅੱਗੇ ਆਏ ਅਤੇ ਘਰ-ਘਰ ਜਾ ਕੇ ਬੂਟੇ ਵੰਡਣ ਵਿੱਚ ਮਦਦ ਕੀਤੀ। ਚੇਤੇ ਰਹੇ ਕਿ ਬਾਬਾ ਹਰੀਨਾਮ ਦਾਸ ਦੀ ਅਗਵਾਈ ਹੇਠ ਡੇਰਾ ਸਮੇਂ-ਸਮੇਂ ’ਤੇ ਅਜਿਹੀਆਂ ਕੁਦਰਤ ਸੰਭਾਲ ਮੁਹਿੰਮਾਂ ਚਲਾਉਂਦਾ ਹੈ, ਜਿਸ ਕਾਰਨ ਇਲਾਕੇ ਵਿੱਚ ਪੌਦੇ ਲਗਾਉਣ ਵਿੱਚ ਯੋਗਦਾਨ ਪਾਉਣ ਵਾਲੇ ਕੁਦਰਤ ਪ੍ਰੇਮੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਪਾਲਿਕਾ ਕਰਮਚਾਰੀ ਯੂਨੀਅਨ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਫੂਕਿਆ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਸ਼ੈਲਜਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
Ad Position 24