ਨਗਰ ਪਾਲਿਕਾ ਕਰਮਚਾਰੀ ਯੂਨੀਅਨ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਫੂਕਿਆ ਸਰਕਾਰ ਦਾ ਪੁਤਲਾ
ਕਾਲਾਂਵਾਲੀ/ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪਾਲਿਕਾ ਦਫਤਰ ਵਿਖੇ ਨਗਰ ਪਾਲਿਕਾ ਸਫਾਈ ਕਰਮਚਾਰੀ ਯੂਨੀਅਨ ਅਤੇ ਫਾਇਰ ਬਿ੍ਰਗੇਡ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਅੱਜ ਹੜਤਾਲ 27ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੇ 27ਵੇਂ ਦਿਨ ਸਫਾਈ ਕਰਮਚਾਰੀ ਅਤੇ ਫਾਇਰ ਬਿ੍ਰਗੇਡ ਕਰਮਚਾਰੀ ਇਕੱਠੇ ਹੋਏ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪੁਤਲਾ ਸਾੜ ਕੇ ਰੋਸ਼ ਪ੍ਰਦਰਸ਼ਨ ਕੀਤਾ ।
ਕਾਲਾਂਵਾਲੀ/ਸਿਰਸਾ, 1 ਸਤੰਬਰ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪਾਲਿਕਾ ਦਫਤਰ ਵਿਖੇ ਨਗਰ ਪਾਲਿਕਾ ਸਫਾਈ ਕਰਮਚਾਰੀ ਯੂਨੀਅਨ ਅਤੇ ਫਾਇਰ ਬਿ੍ਰਗੇਡ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਅੱਜ ਹੜਤਾਲ 27ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੇ 27ਵੇਂ ਦਿਨ ਸਫਾਈ ਕਰਮਚਾਰੀ ਅਤੇ ਫਾਇਰ ਬਿ੍ਰਗੇਡ ਕਰਮਚਾਰੀ ਇਕੱਠੇ ਹੋਏ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪੁਤਲਾ ਸਾੜ ਕੇ ਰੋਸ਼ ਪ੍ਰਦਰਸ਼ਨ ਕੀਤਾ । ਇਸ ਮੌਕੇ ’ਤੇ ਨਗਰ ਪਾਲਿਕਾ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਿਕੰਦਰ ਅਟਵਾਲ, ਰਘੂਵੀਰ ਸਿੰਘ, ਸੋਨੂੰ, ਰਵੀਸ਼, ਦੀਪਕ ਕੁਮਾਰ, ਕ੍ਰਿਸ਼ਨਾ ਕੁਮਾਰ, ਸੂਰਜ ਕੁਮਾਰ, ਜੋਤੀ ਕੁਮਾਰ, ਦੇਵੀ ਰਾਣੀ, ਸ਼ਸ਼ੀ ਕਿਰਨ, ਫਾਇਰ ਬਿ੍ਰਗੇਡ ਕਰਮਚਾਰੀ ਬਲਦੇਵ ਸਿੰਘ, ਹੈਪੀ ਸਿੰਘ, ਨਰਿੰਦਰਵੀਰ ਸਿੰਘ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਠੇਕਾ ਪ੍ਰਣਾਲੀ ਖਤਮ ਕਰਨਾ, ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ ਅਤੇ 13 ਮਈ ਨੂੰ ਹੋਏ ਸਮਝੌਤੇ ਨੂੰ ਲਾਗੂ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 13 ਦਿਨਾਂ ਦੀ ਲਗਾਤਾਰ ਹੜਤਾਲ ਤੋਂ ਬਾਅਦ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਆਪਸੀ ਸਮਝੌਤਾ ਹੋਇਆ ਸੀ। ਇਸ ਸਮੇਂ ਦੌਰਾਨ ਸਰਕਾਰ ਸਾਰੀਆਂ ਮੰਗਾਂ ਪੂਰੀਆਂ ਕਰਨ ਲਈ ਸਹਿਮਤ ਹੋ ਗਈ ਸੀ। ਪਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ। ਜਿਸ ਦੇ ਵਿਰੋਧ ਵਿੱਚ ਕਰਮਚਾਰੀਆਂ ਨੇ ਆਪਣੀ ਹੜਤਾਲ ਮੁੜ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਉਨ੍ਹਾਂ ਦੀ ਯੂਨੀਅਨ ਦੇ ਅਧਿਕਾਰੀਆਂ ਵਿਚਕਾਰ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।