ਬੰਦੀ ਸਿੰਘਾ ਦੀ ਰਿਹਾਈ ਬਾਰੇ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਬਿਲਕੁਲ ਵੀ ਦਿਲਚਸਪੀ ਨਹੀਂ- ਸਰਨਾ
ਕਿਹਾ , ਜਿਨ੍ਹਾਂ ਨੇ ਰਿਹਾਈ ਦੀ ਅਰਦਾਸ ਕਰਾਉਣ ਤੋਂ ਪਾਸਾ ਵੱਟ ਲਿਆ , ਉਹ ਰਿਹਾਈ ਲਈ ਕੀ ਯਤਨ ਕਰਨਗੇ ?
ਨਵੀਂ ਦਿੱਲੀ,1ਸਤੰਬਰ(ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੋਸ਼ ਲਾਇਆ ਕਿ ਹੋਰਨਾ ਪੰਥਕ ਮੁੱਦਿਆਂ ਵਾਂਗ ਹੀ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿਚ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਬਿਲਕੁਲ ਵੀ ਗੰਭੀਰ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਸੇ ਸਮੁੱਚੇ ਸਿੱਖ ਜਗਤ ਵੱਲੋਂ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਲਈ ਅਰਦਾਸਾਂ ਤੇ ਹੋਰ ਯਤਨ ਕੀਤੇ ਜਾ ਰਹੇ ਹਨ।
ਨਵੀਂ ਦਿੱਲੀ,1ਸਤੰਬਰ(ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੋਸ਼ ਲਾਇਆ ਕਿ ਹੋਰਨਾ ਪੰਥਕ ਮੁੱਦਿਆਂ ਵਾਂਗ ਹੀ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿਚ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਬਿਲਕੁਲ ਵੀ ਗੰਭੀਰ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਸੇ ਸਮੁੱਚੇ ਸਿੱਖ ਜਗਤ ਵੱਲੋਂ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਲਈ ਅਰਦਾਸਾਂ ਤੇ ਹੋਰ ਯਤਨ ਕੀਤੇ ਜਾ ਰਹੇ ਹਨ। ਪਰ ਦੂਜੇ ਪਾਸੇ ਦਿੱਲੀ ਕਮੇਟੀ ਪ੍ਰਬੰਧਕ ਇਹ ਬਿਲਕੁਲ ਨਹੀਂ ਚਾਹੁੰਦੇ ਕਿ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੋ ਸਕੇ। ਇਹੀ ਕਾਰਨ ਹੈ ਕਿ ਬੀਤੇ ਦਿਨੀਂ ਪੰਜਾਬ ਭਰ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਸਿੰਘ ਸਭਾਵਾਂ ਵਿਚ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ ਸੀ। ਪਰ ਅਫ਼ਸੋਸ ਦੀ ਗੱਲ ਹੈ ਕਿ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲ ਰਹੇ ਮੌਜੂਦਾ ਪ੍ਰਬੰਧਕਾਂ ਨੇ ਦਿੱਲੀ ਦੇ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਇਹ ਅਰਦਾਸ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਨੇ ਸਿੱਖ ਸੰਗਤਾਂ ਅਤੇ ਬੰਦੀ ਸਿੰਘਾ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਵੀ ਉਲੰਘਣਾ ਕੀਤੀ ਹੈ। ਸਰਨਾ ਨੇ ਸਵਾਲ ਕੀਤਾ ਕਿ ਜਿਹੜੇ ਪ੍ਰਬੰਧਕ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਤੱਕ ਨਹੀਂ ਕਰਵਾ ਸਕਦੇ, ਉਹ ਰਿਹਾਈ ਲਈ ਕੀ ਯਤਨ ਕਰਨਗੇ? ਸਰਨਾ ਨੇ ,ਦਿੱਲੀ ਕਮੇਟੀ ਪ੍ਰਬੰਧਕਾਂ ਦੇ ਤਾਲਕਟੋਰਾ ਪ੍ਰੋਗਰਾਮ ਨੂੰ ਵੀ ਫਲਾਪ ਕਰਾਰ ਦਿੰਦਿਆਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਭ੍ਰਿਸ਼ਟਾਚਾਰੀ ਪ੍ਰਬੰਧਕਾਂ ਦਾ ਬਿਲਕੁਲ ਵੀ ਸਾਥ ਨਹੀਂ ਦਿੱਤਾ। ਤਸਵੀਰ 1 ਅਜੀਤ ਡੀ.ਐੱਲ.ਆਈ. 02