ਸੀ.ਆਈ.ਏ. ਟੋਹਾਣਾ ਵੱਲੋਂ 50.22 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਟੋਹਾਣਾ, 2 ਸਤੰਬਰ (ਮਨਜੀਤ ਸਿੰਘ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਪਰਾਧ ਜਾਂਚ ਸ਼ਾਖਾ (ਸੀ. ਆਈ.
ਟੋਹਾਣਾ, 2 ਸਤੰਬਰ (ਮਨਜੀਤ ਸਿੰਘ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਪਰਾਧ ਜਾਂਚ ਸ਼ਾਖਾ (ਸੀ.ਆਈ.ਏ.) ਟੋਹਾਣਾ ਦੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 50.22 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦਿੱਪਾ ਪੁੱਤਰ ਚੰਬਾ ਸਿੰਘ ਵਾਸੀ ਜਾਪਤਾਖੇੜਾ, ਤਹਿਸੀਲ ਟੋਹਾਣਾ, ਜ਼ਿਲ੍ਹਾ ਫ਼ਤਿਹਾਬਾਦ ਵਜੋਂ ਹੋਈ ਹੈ। ਸੀ.ਆਈ.ਏ. ਟੋਹਾਣਾ ਦੇ ਇੰਚਾਰਜ ਉਪ-ਨਿਰੀਖਕ ਅਜੈ ਨੇ ਦੱਸਿਆ ਕਿ ਉਪ-ਨਿਰੀਖਕ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਕੁਲਾਂ ਚੌਕ, ਰਤੀਆ ਰੋਡ ਖੇਤਰ ਵਿਚ ਗਸ਼ਤ ਕਰ ਰਹੀ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਗੁਰਦੀਪ ਸਿੰਘ ਉਰਫ਼ ਦੀਪਾ ਹੈਰੋਇਨ ਦੀ ਤਸਕਰੀ ਕਰਦਾ ਹੈ ਅਤੇ ਇਸ ਸਮੇਂ ਜਾਪਤਾਖੇੜਾ ਬੱਸ ਅੱਡੇ ਨੇੜੇ ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦੀ ਉਡੀਕ ਵਿਚ ਖੜ੍ਹਾ ਹੈ। ਪੁਲਿਸ ਨੇ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਕਾਰਵਾਈ ਕੀਤੀ ਤੇ ਜਾਪਤਾਖੇੜਾ ਬੱਸ ਅੱਡੇ ਦੇ ਖੇਤਰ ਵਿਚ ਪਹੁੰਚ ਕੇ ਦੱਸੇ ਗਏ ਹੁਲੀਏ ਦੇ ਆਧਾਰ ‘ਤੇ ਗੁਰਦੀਪ ਸਿੰਘ ਨੂੰ ਕਾਬੂ ਕਰ ਲਿਆ। ਨਿਯਮਾਂ ਅਨੁਸਾਰ ਕੀਤੀ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 50.22 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਟੋਹਾਣਾ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।