02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ (ਬੀ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ (ਬੀ.ਕੇ.ਈ.) ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਮੰਗਾਂ ਪੂਰੀਆਂ ਨਾ ਹੋਣ ’ਤੇ ਆਗਾਮੀ 10 ਸਤੰਬਰ ਨੂੰ ਪਿਹੋਵਾ ਅਨਾਜ ਮੰਡੀ ’ਚ ਹੋਣ ਵਾਲੀ ਕਿਸਾਨ ਪੰਚਾਇਤ ਵਿੱਚ ਇੱਕ ਤਿੱਖੇ ਅੰਦੋਲਨ ਦੀ ਰਣਨੀਤੀ ਬਣਾਈ ਜਾਵੇਗੀ। ਹਰਿਆਣਾ ਕਿਸਾਨ-ਮਜ਼ਦੂਰ ਸੰਘਰਸ਼ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਏਕਤਾ ਦੇ ਵਫ਼ਦ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਸੌਂਣ ਮਗਰੋਂ ਵਫ਼ਦ ਦੇ ਆਗੂੇ ਸੁਭਾਸ਼ ਝੋਰੜ ਤੇ ਗੁਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆਂ ਕਰ ਰਹੀ ਹੈ। ਇਸ ਮੰਗ ਪੱਤਰ ਰਾਹੀਂ ਸਰਕਾਰ ਦਾ ਧਿਆਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਅਣਗੌਲੀਆਂ ਸਮੱਸਿਆਵਾਂ ਵੱਲ ਖਿੱਚਿਆ ਗਿਆ ਹੈ। ਵਫ਼ਦ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਰਿਆਣਾ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਅਤੇ ਜਲਦੀ ਹੀ ਸਕਾਰਾਤਮਕ ਕਦਮ ਨਹੀਂ ਚੁੱਕਦੀ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 10 ਸਤੰਬਰ ਨੂੰ ਪਿਹੋਵਾ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਕਿਸਾਨ ਪੰਚਾਇਤ ਕੀਤੀ ਜਾਵੇਗੀ। ਪੰਚਾਇਤ ’ਚ ਸਰਕਾਰ ਵਿਰੁੱਧ ਇੱਕ ਵੱਡਾ ਅਤੇ ਸਖ਼ਤ ਫੈਸਲਾ ਲਿਆ ਜਾਵੇਗਾ। ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਾਰੀਆਂ ਫਸਲਾਂ ਲਈ ਲਾਹੇਵੰਦ ਕੀਮਤਾਂ (ਐਮ.ਐਸ.ਪੀ.) ਕਾਨੂੰਨੀ ਗਰੰਟੀ ਦਿੱਤੀ ਜਾਵੇ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇ। ਕੁਦਰਤੀ ਆਫ਼ਤਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਲਈ ਤੁਰੰਤ ਤੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਲਾਗੂ ਕੀਤੀ ਜਾਵੇ। ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਖੇਤੀਬਾੜੀ ਦੇ ਕੰਮ ਲਈ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ ਤੇ ਕਿਸਾਨਾਂ ਨੂੰ ਕਿਫਾਇਤੀ ਬਿਜਲੀ ਪ੍ਰਦਾਨ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਕੁੱਟਮਾਰ ਗੈਰ- ਸੰਵਿਧਾਨਕ ਤੇ ਨਿੰਦਣਯੋਗ- ਸੁਖਵਿੰਦਰ ਸਿੰਘ ਗਿੱਲ ਸਫ਼ਾਈ ਕਰਮਚਾਰੀਆਂ ਦੀਆ... ਅਗਲੀ ਖ਼ਬਰ ਡਾ. ਹਰਵਿੰਦਰ ਸਿੰਘ ਸਿਰਸਾ ਦਾ ‘ਹਰਿਭਜਨ ਸਿੰਘ ਰੇਣੂ ਯਾਦਗਾਰੀ ਪੁਰਸਕਾਰ’ ਨਾਲ ਹੋਵੇਗਾ ਸਨਮਾਨ
Ad Position 24