03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁਕੰਦ ਲਾਲ ਨੈਸ਼ਨਲ ਕਾਲਜ ਨੇ ਐੱਨ. ਐੱਸ. ਐੱਸ. ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਨੇ ਐੱਨ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਨੇ ਐੱਨ. ਐੱਸ. ਐੱਸ. ਓਰੀਐਂਟੇਸ਼ਨ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਪ੍ਰੋਗਰਾਮ ਦਾ ਉਦਘਾਟਨ ਸੀਨੀਅਰ ਐੱਨ. ਐੱਸ. ਐੱਸ. ਕੈਪਟਨ ਨੇ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐੱਨ. ਐੱਸ. ਐੱਸ. ਦੇ ਆਦਰਸ਼, ਉਦੇਸ਼ਾਂ ਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਹੋਰ ਵਿਦਿਆਰਥੀਆਂ ਨੂੰ ਐੱਨ. ਐੱਸ. ਐੱਸ. ਵਿਚ ਸ਼ਾਮਿਲ ਹੋਣ ਅਤੇ ਸਮਾਜ ਸੇਵਾ ਵਿਚ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਐੱਨ. ਐੱਸ. ਐੱਸ. ਗਤੀਵਿਧੀਆਂ, ਜਿਵੇਂ ਕਿ ਖੂਨਦਾਨ ਕੈਂਪ, ਰੁੱਖ ਲਗਾਉਣਾ, ਸਫ਼ਾਈ ਮੁਹਿੰਮਾਂ ਤੇ ਜਾਗਰੂਕਤਾ ਮੁਹਿੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਕਾਲਜ ਵਿਖੇ 5 ਸਤੰਬਰ ਨੂੰ ਹੋਣ ਵਾਲੇ 54ਵੇਂ ਖੂਨਦਾਨ ਕੈਂਪ ਵਿਚ ਆਲੇ-ਦੁਆਲੇ ਦੇ ਲੋਕਾਂ ਨੂੰ ਖੂਨਦਾਨ ਕਰਨ ਲਈ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਰਾਹੁਲ ਸਿੰਘ, ਡਾ. ਉਮੰਗ ਬਰੇਜਾ ਤੇ ਡਾ. ਅੰਕੁਰ ਦੀ ਅਗਵਾਈ ਹੇਠ ਸੀਨੀਅਰ ਐੱਨ. ਐੱਸ. ਐੱਸ. ਕੈਪਟਨ ਸ਼੍ਰੇਆ, ਗੌਰਵ, ਮਨਦੀਪ ਤੇ ਰਿਧੀਮਾ ਨੇ ਇਸ ਸਮਾਗਮ ਨੂੰ ਸਫਲ ਕਰਵਾਉਣ ਵਿਚ ਮੁੱਖ ਭੂਮਿਕਾ ਨਿਭਾਈ। ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਐੱਨ. ਐੱਸ. ਐੱਸ. ਗਤੀਵਿਧੀਆਂ ਵਿਚ ਆਪਣੀ ਦਿਲਚਸਪੀ ਪ੍ਰਗਟ ਕੀਤੀ। ਇਸ ਮੌਕੇ ਕਾਲਜ ਪ੍ਰਿੰ. ਡਾ. ਮਨੋਹਰ ਗੋਇਲ ਨੇ ਐੱਨ. ਐੱਸ. ਐੱਸ. ਅਧਿਕਾਰੀਆਂ ਤੇ ਵਲੰਟੀਅਰਾਂ ਦੇ ਕੰਮ ਦੀ ਪ੍ਰਸ਼ੰਸਾ ਕੀਤੀ ਤੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਰਾਸ਼ਟਰੀ ਭਲਾਈ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਾਗਰਿਕਾਂ ਨੂੰ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ - ਐਸ.ਪੀ. ਅਜੀਤ ਸਿੰਘ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 5 ਸੀਨੀਅਰ ਆਗੂਆਂ ਨੂੰ ਜਨਰਲ ਕੌਂਸਲ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ
Ad Position 24