04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਕਾਂਵਾਲੀ ਵਿਖੇ ਲੰਬੇ ਕੇਸ ਮੁਕਾਬਲੇ ਤੇ ਕੇਸ ਸੰਭਾਲ ਮੁਕਾਬਲੇ ਕਰਵਾਏ

ਟੋਹਾਣਾ, 4 ਸਤੰਬਰ (ਮਨਜੀਤ ਸਿੰਘ) - ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਦੇ ਉਪਰਾਲਿਆਂ ਤਹਿਤ ਪਿੰਡ ਅੱਕਾਂਵਾਲੀ ਵਿਖੇ ਲੰਬੇ ਕੇਸ ਮੁਕਾਬਲੇ ਅਤੇ ਕੇਸ ਸੰਭਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕਰੀਬ 120 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਸਿੱਖੀ ਲਈ ਵਧੀਆ ਅਤੇ ਉਤਸ਼ਾਹ ਭਰਪੂਰ ਉਪਰਾਲਾ ਕਰਨ ’ਤੇ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਨਮਾਨ ਕਰਦੇ ਹੋਏ ਅੱਕਾਂਵਾਲੀ ਵਾਸੀ। ਤਸਵੀਰ : ਮਨਜੀਤ ਸਿੰਘ ਟੋਹਾਣਾ 05-09-2026
ਟੋਹਾਣਾ, 4 ਸਤੰਬਰ (ਮਨਜੀਤ ਸਿੰਘ) - ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਦੇ ਉਪਰਾਲਿਆਂ ਤਹਿਤ ਪਿੰਡ ਅੱਕਾਂਵਾਲੀ ਵਿਖੇ ਲੰਬੇ ਕੇਸ ਮੁਕਾਬਲੇ ਅਤੇ ਕੇਸ ਸੰਭਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਕਰੀਬ 120 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪਿੰਡ ਦੀਆਂ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਦੇ ਗ੍ਰੰਥੀ ਭਾਈ ਗੁਰਚਰਨ ਸਿੰਘ ਵੱਲੋਂ ਸਮਾਗਮ ਦੀ ਸੇਵਾ ਬੜੇ ਚਾਅ ਅਤੇ ਸ਼ਰਧਾ ਨਾਲ ਨਿਭਾਈ ਗਈ। ਮੁਕਾਬਲਿਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ, ਜਦਕਿ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਦੌਰਾਨ ਭਾਈ ਇੰਦਰਪਾਲ ਸਿੰਘ ਟੋਹਾਣਾ, ਭਾਈ ਗੁਰਚਰਨ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਹਰਵਿੰਦਰ ਸਿੰਘ ਢੈਪਈ, ਭਾਈ ਜਸਬੀਰ ਸਿੰਘ, ਭਾਈ ਰਮਨਦੀਪ ਸਿੰਘ, ਬੀਬੀ ਮਨਪ੍ਰੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਰਜਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕਿਹਾ ਕਿ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨਾ, ਕੇਸਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਿੰਡ ਦੀਆਂ ਸੰਗਤਾਂ ਨੇ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੂੰ ਸਨਮਾਨਿਤ ਕਰਦਿਆਂ, ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਪਣੀ ਵਿਰਾਸਤ ਪ੍ਰਤੀ ਮਾਣ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ 05-09-2026
Ad Position 24