04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰੋਡਵੇਜ਼ ਵਿਭਾਗ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ ਸਰਕਾਰ-ਚਾਹਰ

ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ (ਸੰਬੰਧਨ ਸਰਵ ਕਰਮਚਾਰੀ ਸੰਘ) ਰੋਡਵੇਜ਼ ਕਰਮਚਾਰੀਆਂ ਨੇ ਨਿੱਜੀ ਕਰਨ ਦੇ ਵਿਰੁੱਧ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਰੋਡਵੇਜ਼ ਅਹਾਤੇ ਵਿੱਚ ਦੋ ਘੰਟੇ ਪ੍ਰਦਰਸ਼ਨ ਕੀਤਾ ਅਤੇ ਜਨਰਲ ਮੈਨੇਜਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ। ਰੋਡਵੇਜ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਬੁਲਾਰੇ ਅਤੇ ਸਿਰਸਾ ਡਿਪੂ ਦੇ ਪ੍ਰਧਾਨ ਪ੍ਰਿਥਵੀ ਸਿੰਘ ਚਾਹਰ ਨੇ ਕਿਹਾ ਕਿ ਸਰਕਾਰ ਰੋਡਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਰੋਡਵੇਜ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ (ਸੰਬੰਧਨ ਸਰਵ ਕਰਮਚਾਰੀ ਸੰਘ) ਰੋਡਵੇਜ਼ ਕਰਮਚਾਰੀਆਂ ਨੇ ਨਿੱਜੀ ਕਰਨ ਦੇ ਵਿਰੁੱਧ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਰੋਡਵੇਜ਼ ਅਹਾਤੇ ਵਿੱਚ ਦੋ ਘੰਟੇ ਪ੍ਰਦਰਸ਼ਨ ਕੀਤਾ ਅਤੇ ਜਨਰਲ ਮੈਨੇਜਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ। ਰੋਡਵੇਜ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਬੁਲਾਰੇ ਅਤੇ ਸਿਰਸਾ ਡਿਪੂ ਦੇ ਪ੍ਰਧਾਨ ਪ੍ਰਿਥਵੀ ਸਿੰਘ ਚਾਹਰ ਨੇ ਕਿਹਾ ਕਿ ਸਰਕਾਰ ਰੋਡਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਰੋਡਵੇਜ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ 16 ਜੂਨ, 2026 ਨੂੰ ਟਰਾਂਸਪੋਰਟ ਮੰਤਰੀ ਨਾਲ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਖੁਦ ਐਲਾਨ ਕੀਤਾ ਸੀ ਕਿ ਰੋਡਵੇਜ਼ ’ਚ 500 ਹੋਰ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਕਰਮਚਾਰੀਆਂ ਦੀਆਂ ਕਈ ਮੰਗਾਂ ’ਤੇ ਸਹਿਮਤੀ ਜਤਾਈ ਸੀ। ਪਰ ਹੁਣ ਸਰਕਾਰ ਹਰਿਆਣਾ ਵਿੱਚ ਰੋਡਵੇਜ਼ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਦੀ ਬਜਾਏ ਉਨ੍ਹਾਂ ਨੇ ਨਿੱਜੀ ਪਰਮਿਟ ਜਾਰੀ ਕਰਨੇ ਸ਼ੁਰੂ ਕਰ ਦਿੱਤੇ। ਇਸ ਨਾਲ ਕਰਮਚਾਰੀਆਂ ਵਿੱਚ ਵਿਆਪਕ ਰੋਸ ਫੈਲ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ 62 ਰੁਪਏ 37 ਪੈਸੇ ਪ੍ਰਤੀ ਕਿਲੋਮੀਟਰ ’ਤੇ ਪ੍ਰਾਈਵੇਟ ਤੇ ਇਲੈਕਟ੍ਰਿਕ ਬੱਸਾਂ ਚਲਾਉਣ ਦੇ ਫੈਸਲੇ ਨੂੰ ਰੱਦ ਕਰੇ ਅਤੇ ਵਿਭਾਗ ਵਿੱਚ 10,000 ਸ਼ਾਮਲ ਕਰੇ ਜਿਸ ਨਾਲ 60,000 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਲੈਕਟ੍ਰਿਕ ਬੱਸਾਂ ਚਲਾਉਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਖਰੀਦ ਕੇ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਨਾਲ ਗੱਲਬਾਤ ਵਿੱਚ ਸਹਿਮਤ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਨਿੱਜੀਕਰਨ ਦੇ ਫੈਸਲੇ ਨੂੰ ਨਿਰਧਾਰਤ ਸਮੇਂ ਦੇ ਅੰਦਰ ਵਾਪਸ ਲਿਆ ਜਾਵੇ। ਇਸ ਮੌਕੇ ਸੁਸ਼ੀਲ ਇਕਾਸ਼, ਜੈ ਕੁਮਾਰ ਦਹੀਆ, ਮਹੀਪਾਲ ਸੋਢੇ, ਰਾਜੇਸ਼ ਬਰਾਲਾ, ਵਰਿੰਦਰ, ਸਤਬੀਰ ਮੁੰਧਲ ਸਮੇਤ ਕਈ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਦੇ ਜੋਤੀਸਰ ਮੰਦਰ ’ਚ ਕੀਤੀ ਪ੍ਰਾਰਥਨਾ ਅਗਲੀ ਖ਼ਬਰ ਵਿਦਿਆਰਥੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
Ad Position 24