04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਨੂੰ ਲੈ ਕੇ ਹੋਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜਨਤਕ ਨੁਮਾਇੰਦਿਆਂ ਦੀ ਮੀਟਿੰਗ

ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜਨਤਕ ਨੁਮਾਇੰਦਿਆਂ ਨਾਲ ਇਕ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ, ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੂੰ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸੰਬੰਧਿਤ ਫਾਰਮ ਨੰਬਰ 9, 10, 11, 11 A ਤੇ 11 B ਸੌਂਪੇ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜਨਤਕ ਨੁਮਾਇੰਦਿਆਂ ਨਾਲ ਇਕ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ, ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੂੰ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸੰਬੰਧਿਤ ਫਾਰਮ ਨੰਬਰ 9, 10, 11, 11 A ਤੇ 11 B ਸੌਂਪੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੇ ਨਾਂਅ ਗਾਇਬ ਹਨ ਜਾਂ ਜੇਕਰ ਕੋਈ ਨਵੀਂ ਵੋਟ ਰਜਿਸਟਰ ਕਰਵਾਉਣਾ ਚਾਹੁੰਦਾ ਹੈ ਉਹ ਆਪਣੇ ਬੀ. ਐਲ. ਓ. ਨਾਲ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਨਾਂਅ ਜੋੜ ਸਕਦੇ ਹਨ ਜਾਂ ਆਪਣੀ ਵੋਟ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਗਲਤੀ ਮੁਕਤ ਬਣਾਉਣ ਲਈ, ਭਾਰਤ ਚੋਣ ਕਮਿਸ਼ਨ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਨਾਲ ਸੰਬੰਧਿਤ ਇਕ ਪ੍ਰੋਗਰਾਮ ਚਲਾ ਰਿਹਾ ਹੈ ਜਿਸ ਦਾ ਉਦੇਸ਼ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਂਅ ਵੋਟਰ ਸੂਚੀਆਂ ਵਿਚ ਸ਼ਾਮਲ ਕਰਨਾ ਹੈ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਵੋਟਰ ਸੂਚੀਆਂ ਦਾ ਮੁੱਢਲਾ ਪ੍ਰਕਾਸ਼ਨ 31 ਜੁਲਾਈ ਨੂੰ ਕੀਤਾ ਗਿਆ ਹੈ ਤੇ ਡਰਾਫਟ ਵੋਟਰ ਸੂਚੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਬੰਧਿਤ ਬੀ. ਐਲ. ਓਜ਼ ਰਾਹੀਂ ਉਨ੍ਹਾਂ ਵੋਟਰਾਂ ਨੂੰ ਨੋਟਿਸ ਵੰਡੇ ਜਾ ਰਹੇ ਹਨ ਜਿਨ੍ਹਾਂ ਦੀ ਮੈਪਿੰਗ 2002 ਦੀ ਵੋਟਰ ਸੂਚੀ ਵਿਚ ਨਹੀਂ ਕੀਤੀ ਗਈ ਹੈ ਜਾਂ ਜਿਨ੍ਹਾਂ ਦੇ ਨਾਮ ਆਦਿ 200 2 ਦੀ ਵੋਟਰ ਸੂਚੀ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਹਾਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਤੱਥ ਦਾ ਵਿਆਪਕ ਪ੍ਰਚਾਰ ਕਰਨ ਕਿ ਜੇਕਰ ਉਨ੍ਹਾਂ ਨੂੰ ਸੁਣਵਾਈ ਲਈ ਨੋਟਿਸ ਮਿਲਦਾ ਹੈ ਤਾਂ ਉਨ੍ਹਾਂ ਨੂੰ ਨਿਰਧਾਰਤ ਮਿਤੀ, ਸਮੇਂ ਤੇ ਸਥਾਨ ‘ਤੇ ਅਸਲ ਦਸਤਾਵੇਜ਼ਾਂ ਨਾਲ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੇ ਯੋਗ ਨੌਜਵਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਬੇਨਤੀ ਵੀ ਕੀਤੀ ਜਿਨ੍ਹਾਂ ਦੀ ਉਮਰ 01 ਜੁਲਾਈ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਫਾਰਮ ਨੰ. 6 ਭਰ ਕੇ ਪੂਰੇ ਦਸਤਾਵੇਜ਼ਾਂ ਸਮੇਤ ਸੰਬੰਧਿਤ ਬੀ. ਐਲ. ਓ. ਨੂੰ ਨਵੀਂ ਵੋਟ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਣ ਤਾਂ ਜੋ ਲੋਕਤੰਤਰ ਵਿਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਕਤ ਦਾਅਵਿਆਂ ਤੇ ਇਤਰਾਜ਼ਾਂ ਨੂੰ ਦਾਇਰ ਕਰਨ ਅਤੇ ਨਿਪਟਾਉਣ ਦੇ ਪ੍ਰੋਗਰਾਮ ਦਾ ਵਿਆਪਕ ਪ੍ਰਚਾਰ ਕਰਨ ਦੀ ਬੇਨਤੀ ਕੀਤੀ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚ ਸ਼ਾਮਿਲ ਕੀਤੇ ਜਾ ਸਕਣ ਅਤੇ ਸਾਰੇ ਬੀ. ਐਲ. ਏ. 1 ਤੇ 2 ਨੂੰ ਹਾਜ਼ਰ ਸਾਰੇ ਪਤਵੰਤਿਆਂ ਰਾਹੀਂ ਉਕਤ ਪ੍ਰੋਗਰਾਮ ਵਿਚ ਆਪਣਾ ਸਹਿਯੋਗ ਦੇਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਐਸ. ਡੀ. ਐਮ. ਜਗਾਧਰੀ ਵਿਸ਼ਵਨਾਥ, ਐਸ. ਡੀ. ਐਮ. ਰਾਦੌਰ ਨਰਿੰਦਰ ਕੁਮਾਰ, ਚੋਣ ਨਾਇਬ ਤਹਿਸੀਲਦਾਰ ਪ੍ਰਸ਼ਾਂਤ ਕੁਮਾਰ, ਚੋਣ ਕਾਨੂੰਨਗੋ ਰਜਤ ਕੁਮਾਰ ਤੇ ਵਿਸ਼ਾਲ ਤੇ ਵੱਖ-ਵੱਖ ਪਾਰਟੀਆਂ ਦੇ ਜਨ ਪ੍ਰਤੀਨਿਧੀ ਤੇ ਬੀ. ਐਲ. ਓ-1 ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ’ਚ ਮਹਿਲਾ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ , ਸਰਕਾਰ ਤੇ ਸਥਾਨਕ ਮੰਤਰੀ ਦਾ ਕੀਤਾ ਪਿੱ... ਅਗਲੀ ਖ਼ਬਰ ਡੱਬਵਾਲੀ: ਨੋਟਿਸਾਂ ਦੇ ਵਿਰੋਧ ’ਚ 9 ਸਫ਼ਾਈ ਮੁਲਾਜ਼ਮਾਂ ਨੇ ਕਰਵਾਇਆ ਮੁੰਡਨ ਗਾਂਧੀ ਚੌਕ ’ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
Ad Position 24