ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੀਨੀਅਰ ਪ੍ਰਚਾਰਕ ਤੇ ਸਮਾਜ ਸੇਵਕ ਜਗਦੀਸ਼ ਮਿੱਤਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ
ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜਗਾਧਰੀ ਪਹੁੰਚੇ ਅਤੇ ਪ੍ਰਸਿੱਧ ਸਮਾਜ ਸੇਵਕ ਅਤੇ ਸੀਨੀਅਰ ਆਰ. ਐਸ.
ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜਗਾਧਰੀ ਪਹੁੰਚੇ ਅਤੇ ਪ੍ਰਸਿੱਧ ਸਮਾਜ ਸੇਵਕ ਅਤੇ ਸੀਨੀਅਰ ਆਰ. ਐਸ. ਐਸ. ਪ੍ਰਚਾਰਕ ਸਵ. ਜਗਦੀਸ਼ ਮਿੱਤਲ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਸਵ. ਜਗਦੀਸ਼ ਮਿੱਤਲ ਦੀ ਮ੍ਰਿਤਕ ਦੇਹ ‘ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਿਕਰ੍ਯੋਗ ਹੈ ਕਿ ਸਵ. ਜਗਦੀਸ਼ ਮਿੱਤਲ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ਨਾਲ ਪੂਰੇ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਵ. ਜਗਦੀਸ਼ ਮਿੱਤਲ ਦਾ ਦੇਹਾਂਤ ਸਮਾਜ ਅਤੇ ਵੱਖ-ਵੱਖ ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਸਮਾਜ ਸੇਵਾ, ਸਿੱਖਿਆ ਅਤੇ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਕੈਬਨਿਟ ਮੰਤਰੀ ਅਨਿਲ ਵਿਜ, ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਮੈਨ ਬੰਤੋ ਕਟਾਰੀਆ, ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਮੁਕੇਸ਼ ਗਰਗ, ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਗੁਰਜਰ, ਮੇਅਰ ਸੁਮਨ ਬਾਹਮਣੀ, ਚੇਅਰਮੈਨ ਰਾਕੇਸ਼ ਤਿਆਗੀ, ਸਾਬਕਾ ਚੇਅਰਮੈਨ ਰਾਮੇਸ਼ਵਰ ਚੌਹਾਨ, ਸਾਬਕਾ ਚੇਅਰਮੈਨ ਰਾਮ ਨਿਵਾਸ ਗਰਗ, ਮੁੱਖ ਮੰਤਰੀ ਭੋਪਾਲ ਖਦਰੀ ਦੇ ਓ. ਐਸ. ਡੀ. ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।