ਟੋਹਾਣਾ ਦੇ ਬਜਰੰਗ ਮਾਡਲ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
ਟੋਹਾਣਾ, 4 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੇ ਬਜਰੰਗ ਮਾਡਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਬੜੇ ਸੋਹਣੇ ਢੰਗ ਨਾਲ ਸਜਾਇਆ ਗਿਆ, ਜਦਕਿ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀਆਂ ਮਨਮੋਹਕ ਪੁਸ਼ਾਕਾਂ ਪਹਿਨ ਕੇ ਸਭ ਦਾ ਮਨ ਮੋਹ ਲਿਆ।
ਟੋਹਾਣਾ, 4 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੇ ਬਜਰੰਗ ਮਾਡਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਬੜੇ ਸੋਹਣੇ ਢੰਗ ਨਾਲ ਸਜਾਇਆ ਗਿਆ, ਜਦਕਿ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀਆਂ ਮਨਮੋਹਕ ਪੁਸ਼ਾਕਾਂ ਪਹਿਨ ਕੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਬਾਲ ਲੀਲਾਵਾਂ ਨਾਲ ਸਬੰਧਤ ਮਨਮੋਹਕ ਨਾਚ ਪੇਸ਼ਕਾਰੀਆਂ ਦਿੱਤੀਆਂ ਗਈਆਂ। ਬੱਚਿਆਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੂੰ ਹਾਜ਼ਰ ਅਧਿਆਪਕਾਂ ਅਤੇ ਹੋਰਨਾਂ ਵੱਲੋਂ ਖੂਬ ਸਰਾਹਿਆ ਗਿਆ। ਸਮਾਗਮ ਦਾ ਮੁੱਖ ਖਿੱਚ ਦਾ ਕੇਂਦਰ ਮਟਕੀ ਭੰਨਣ ਦਾ ਮੁਕਾਬਲਾ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨੂੰ ਦਰਸਾਉਂਦਿਆਂ ਬੱਚਿਆਂ ਨੂੰ ਮੱਖਣ ਖੁਆਉਣ ਦਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦਾ ਮਾਹੌਲ ਖੁਸ਼ੀ ਤੇ ਸ਼ਰਧਾ ਨਾਲ ਭਰਿਆ ਰਿਹਾ। ਸਕੂਲ ਦੀ ਪ੍ਰਿੰਸੀਪਲ ਅੰਜੂ ਵਰਮਾ ਅਤੇ ਡਾਇਰੈਕਟਰ ਵਿਨੇ ਵਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ।