04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਿਗਵੇਦਾ ਇੰਟਰਨੈਸ਼ਨਲ ਸਕੂਲ ਟੋਹਾਣਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ

ਟੋਹਾਣਾ, 4 ਸਤੰਬਰ (ਮਨਜੀਤ ਸਿੰਘ)- ਦਮਕੌਰਾ ਰੋਡ ਟੋਹਾਣਾ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ੁਭ ਵਿਚਾਰਾਂ ਨਾਲ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਟੋਹਾਣਾ, 4 ਸਤੰਬਰ (ਮਨਜੀਤ ਸਿੰਘ)- ਦਮਕੌਰਾ ਰੋਡ ਟੋਹਾਣਾ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ੁਭ ਵਿਚਾਰਾਂ ਨਾਲ ਹੋਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਮਧੁਰਮਈ ਭਜਨ ਅਤੇ ਗੀਤ ਪੇਸ਼ ਕੀਤੇ। ਇਸ ਤੋਂ ਇਲਾਵਾ ਕਵਿਤਾ ਗਾਇਨ ਰਾਹੀਂ ਵੀ ਵਿਦਿਆਰਥੀਆਂ ਨੇ ਆਪਣੇ ਭਾਵ ਪ੍ਰਗਟ ਕੀਤੇ ਜਿਸ ਨਾਲ ਸਕੂਲ ਦਾ ਸਮੁੱਚਾ ਮਾਹੌਲ ਭਗਤੀਮਈ ਹੋ ਗਿਆ। ਸਮਾਗਮ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਤੀਜੀ ਤੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਮਨਮੋਹਕ ਨਾਚ ਰਹੇ। ਇਨ੍ਹਾਂ ਨਾਚ ਪੇਸ਼ਕਾਰੀਆਂ ਰਾਹੀਂ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਅਤੇ ਜੀਵਨ ਨਾਲ ਜੁੜੇ ਵੱਖ-ਵੱਖ ਪ੍ਰਸੰਗਾਂ ਦਾ ਸੋਹਣਾ ਚਿਤਰਨ ਕੀਤਾ ਗਿਆ ਜਿਸ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸੇ ਲੜੀ ਤਹਿਤ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਦਹੀਂ-ਹਾਂਡੀ ਤੇ ਮਟਕੀ ਸਜਾਵਟ’ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀ ਰਾਜਨ ਦੂਬੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ ਤੇ ਫ਼ਰਜ਼ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਵੱਲੋਂ ਗੀਤਾ ਰਾਹੀਂ ਦਿੱਤਾ ਗਿਆ ਗਿਆਨ ਅੱਜ ਵੀ ਮਨੁੱਖੀ ਜੀਵਨ ਲਈ ਰਾਹ ਦਿਖਾਉਣ ਵਾਲਾ ਹੈ। ਸਕੂਲ ਦੇ ਚੇਅਰਮੈਨ ਸ੍ਰੀ ਪ੍ਰਦੀਪ ਕੁਮਾਰ ਮੜੀਆ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਸਾਨੂੰ ਜੀਵਨ ਵਿੱਚ ਖੁਸ਼ੀ, ਪਿਆਰ ਅਤੇ ਆਪਸੀ ਸਹਿਯੋਗ ਦੀ ਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂ 12 ਸਤੰਬਰ ਤੱਕ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ - ਡੀ.ਸੀ. ਅਗਲੀ ਖ਼ਬਰ ਟੋਹਾਣਾ ਦੇ ਬਜਰੰਗ ਮਾਡਲ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
Ad Position 24